ਪੀਲੀਭੀਤ— ਨਰਿੰਦਰ ਮੋਦੀ ਦੇ ਦੂਜੀ ਵਾਰ ਦੇਸ਼ ਦੇ ਪੀ. ਐੱਮ. ਬਣਨ 'ਤੇ ਲੋਕਾਂ ਵਿਚ ਕਾਫੀ ਉਤਸ਼ਾਹ ਹੈ। 30 ਮਈ 2019 ਨੂੰ ਨਰਿੰਦਰ ਮੋਦੀ ਨੇ ਸਹੁੰ ਚੁੱਕੀ ਸੀ। 23 ਮਈ ਨੂੰ ਆਏ ਚੋਣ ਨਤੀਜਿਆਂ ਤੋਂ ਬਾਅਦ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਕੁਝ ਵੱਖਰੇ-ਵੱਖਰੇ ਢੰਗ ਨਾਲ ਵਧਾਈਆਂ ਦਿੱਤੀਆਂ। ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲੇ ਦੇ ਇਕ ਸ਼ਖਸ ਨੇ ਵੀ ਨਰਿੰਦਰ ਮੋਦੀ ਨੂੰ ਦੂਜੀ ਵਾਰ ਪ੍ਰਧਾਨ ਮੰਤਰੀ ਬਣਨ 'ਤੇ ਅਨੋਖੇ ਢੰਗ ਨਾਲ ਵਧਾਈ ਦਿੱਤੀ ਹੈ। ਕਲੀਮ ਅਤਹਰ ਖਾਨ ਨਾਂ ਦੇ ਇਸ ਸ਼ਖਸ ਨੇ ਮੋਦੀ ਦੇ ਸਹੁੰ ਚੁੱਕ ਸਮਾਰੋਹ ਵਾਲੇ ਦਿਨ ਛਪੀਆਂ ਵੱਖ-ਵੱਖ ਭਾਸ਼ਾਵਾਂ ਦੀਆਂ 520 ਅਖਬਾਰਾਂ ਨੂੰ ਇਕੱਠਾ ਕਰ ਕੇ ਉਨ੍ਹਾਂ ਨੂੰ ਵਧਾਈ ਦੇਣ ਦਾ ਅਨੋਖਾ ਤਰੀਕਾ ਅਪਣਾਇਆ ਹੈ।

ਕਲੀਮ ਵਲੋਂ ਇਕੱਠੀਆਂ ਕੀਤੀਆਂ ਗਈਆਂ ਅਖਬਾਰਾਂ ਵਿਚ ਹਿੰਦੀ, ਅੰਗਰੇਜ਼ੀ, ਪੰਜਾਬੀ, ਕੰਨੜ, ਮਲਿਆਲਮ, ਤੇਲੁਗੂ, ਬੰਗਾਲੀ, ਅਸਮੀਆ, ਉਰਦੂ ਆਦਿ ਭਾਸ਼ਾਵਾਂ ਦੀਆਂ ਵੱਖ-ਵੱਖ ਅਖਬਾਰਾਂ ਹਨ, ਜਿਸ ਵਿਚ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਦੀਆਂ ਖਬਰਾਂ ਛਪੀਆਂ ਹਨ। ਉਨ੍ਹਾਂ ਨੇ ਮੋਦੀ ਨੂੰ ਇਨ੍ਹਾਂ ਸਾਰੀਆਂ ਅਖਬਾਰਾਂ ਦੇ ਭੰਡਾਰ ਦੀ ਸੂਚਨਾ ਨਾਲ ਉਨ੍ਹਾਂ ਨੂੰ ਵਧਾਈ ਸੰਦੇਸ਼ ਭੇਜਿਆ ਹੈ।

ਕਲੀਮ ਨੇ ਆਪਣੇ ਵਧਾਈ ਸੰਦੇਸ਼ ਵਿਚ ਲਿਖਿਆ ਹੈ, ''ਇਤਿਹਾਸਕ ਜਿੱਤ ਲਈ ਪ੍ਰਧਾਨ ਮੰਤਰੀ ਨੂੰ ਸ਼ੁੱਭਕਾਮਨਾਵਾਂ। ਤੁਹਾਡੀ ਲੀਡਰਸ਼ਿਪ ਵਿਚ ਦੇਸ਼ ਹੋਰ ਵਿਕਸਿਤ ਹੋਵੇਗਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀਆਂ ਅਖਬਾਰਾਂ ਅਤੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਤ ਸਗ੍ਰਹਿ ਤੋਂ ਵੀ ਜਾਣੂ ਕਰਵਾਇਆ ਹੈ। ਕਲੀਮ ਨੇ ਕਿਹਾ ਕਿ ਉਨ੍ਹਾਂ ਕੋਲ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਮੌਜੂਦਾ ਸਮੇਂ ਤਕ ਦੀਆਂ ਵੱਖ-ਵੱਖ ਘਟਨਾਵਾਂ ਦੀਆਂ ਕਰੀਬ 5,000 ਅਖਬਾਰਾਂ ਹਨ।
ਆਜ਼ਾਦੀ ਦੇ 72 ਸਾਲਾਂ ਬਾਅਦ ਵੀ ਨਹੀਂ ਪਹੁੰਚੀ ਛੱਤੀਸਗੜ੍ਹ ਦੇ ਇਸ ਪਿੰਡ 'ਚ ਬਿਜਲੀ
NEXT STORY