ਨਵੀਂ ਦਿੱਲੀ, (ਏਜੰਸੀ)- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਧਾਨ ਸਭਾ ਹਲਕੇ ’ਚ ਵੋਟਰ ਸੂਚੀ ’ਚ ਕਥਿਤ ਬੇਨਿਯਮੀਆਂ ਸਬੰਧੀ 2 ਵੋਟਰ ਰਜਿਸਟ੍ਰੇਸ਼ਨ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਉੱਤਰ ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਨੀਵਾਰ ਭੇਜੀ ਗਈ ਇਕ ਚਿੱਠੀ ’ਚ ਕਮਿਸ਼ਨ ਨੇ ਨਿਰਦੇਸ਼ ਦਿੱਤਾ ਕਿ ਰਜਿਸਟ੍ਰੇਸ਼ਨ ਅਧਿਕਾਰੀਆਂ ਮਯੰਕ ਗੋਸਵਾਮੀ ਤੇ ਹੇਮੰਤ ਚੌਧਰੀ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ। ਚਿੱਠੀ ’ਚ ਕਿਹਾ ਗਿਆ ਹੈ ਕਿ ਦੋਹਾਂ ਵਿਰੁੱਧ ਚਾਰਜਸ਼ੀਟਾਂ ਜਾਂਚ ਲਈ ਚੋਣ ਕਮਿਸ਼ਨ ਨੂੰ ਸੌਂਪੀਆਂ ਜਾਣ । ਕਮਿਸ਼ਨ ਦੀ ਪੇਸ਼ਗੀ ਇਜਾਜ਼ਤ ਤੋਂ ਬਿਨਾਂ ਉਨ੍ਹਾਂ ਨੂੰ ਬਹਾਲ ਨਹੀਂ ਕੀਤਾ ਜਾ ਸਕਦਾ।
ਚੋਣ ਕਮਿਸ਼ਨ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਦੋਵਾਂ ਅਧਿਕਾਰੀਆਂ ਤੇ ਵੋਟਰ ਰਜਿਸਟ੍ਰੇਸ਼ਨ ਕੇਂਦਰ ਦੇ ਕੰਪਿਊਟਰ ਆਪਰੇਟਰ ਅਨਿਲ ਕੁਮਾਰ ਵਿਰੁੱਧ ਦਰਜ ਐੱਫ. ਆਈ. ਆਰ.’ਚ ਆਈ. ਪੀ. ਸੀ. ਦੀ ਧਾਰਾ 198 ਵੀ ਜੋੜੀ ਜਾਵੇ। ਕਿਸੇ ਜਨਤਕ ਸੇਵਕ ਵੱਲੋਂ ਕਿਸੇ ਵੀ ਵਿਅਕਤੀ ਨੂੰ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਨਿਯਮਤ ਤੌਰ ’ਤੇ ਜਾਰੀ ਕੀਤੇ ਗਏ ਹੁਕਮ ਦੀ ਉਲੰਘਣਾ ਕਰਨ ’ਤੇ ਉਕਤ ਧਾਰਾ ਲਾਗੂ ਹੁੰਦੀ ਹੈ।
ਦਿੱਲੀ ਹਵਾਈ ਅੱਡੇ ’ਤੇ 5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ
NEXT STORY