ਨਵੀਂ ਦਿੱਲੀ– ਕੇਂਦਰੀ ਖੁਰਾਕ ਮੰਤਰੀ ਪਿਊਸ਼ ਗੋਇਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਨੇ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਾੜ੍ਹੀ ਦੇ ਮਾਰਕੀਟਿੰਗ ਸੀਜ਼ਨ ਤੋਂ ਸਿੱਧੇ ਤੌਰ 'ਤੇ ਘੱਟੋ ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਕਿਸਾਨੀ ਦੇ ਖਾਤਿਆਂ ਵਿੱਚ ਈ-ਭੁਗਤਾਨ ਨੂੰ ਯਕੀਨੀ ਬਣਾਉਣ ਲਈ ਕੇਂਦਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਕਿਹਾ ਹੈ। ਗੋਇਲ ਨੇ ਚਿੱਠੀ ’ਚ ਲਿਖਿਆ ਕਿ ਰਾਜ ਸਰਕਾਰ ਨੂੰ ਦਿਸ਼ਾ-ਨਿਰਦੇਸ਼ਾਂ ਦਾ ਪਾਲਨ ਕਰਨ ਲਈ ਲੋੜੀਂਦਾ ਸਮਾਂ ਦਿੱਤਾ ਗਿਆ ਹੈ। ਰਾਜ ਨੇ ਹੁਣ ਤਕ ਇਨ੍ਹਾਂ ਵਿਵਸਥਾਵਾਂ ਨੂੰ ਲਾਗੂ ਨਹੀਂ ਕੀਤਾ। ਪੰਜਾਬ ਤੋਂ ਇਲਾਵਾ ਜ਼ਿਆਦਾਤਰ ਰਾਜਾਂ ਦੁਆਰਾ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦਾ ਪਾਲਨ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ ’ਚ ਗੋਇਲ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ’ਚ ਪੰਜਾਬ ਰਾਜ ਸਰਕਾਰ ਨੂੰ ਬੇਨਤੀ ਹੈ ਕਿ ਕਿਸਾਨਾਂ ਨੂੰ ਸਿੱਧੇ ਆਨਲਾਈਨ ਭੁਗਤਾਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਰੂਪ ਉਨ੍ਹਾਂ ਦਾ ਖਰੀਦ ਅਤੇ ਭੁਗਤਾਨ ਪ੍ਰਕਿਰਿਆ ਨੂੰ ਕਾਰਗਰ ਬਣਾਇਆ ਜਾਵੇ ।
'ਭਾਰਤ ਰਤਨ' ਡਾ. ਭੀਮਰਾਓ ਅੰਬੇਡਕਰ ਦਾ 31 ਮਾਰਚ ਨਾਲ ਹੈ ਵਿਸ਼ੇਸ਼ ਸਬੰਧ, ਜਾਣੋ ਇਸ ਦਿਨ ਦਾ ਇਤਿਹਾਸ
NEXT STORY