ਨੈਸ਼ਨਲ ਡੈਸਕ- ਕਿਸਾਨ ਅੰਦੋਲਨ ਅੱਜ 15ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਡਟੇ ਹੋਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰ ਦਿੱਲੀ ਕੂਚ ਬਾਰੇ ਗੱਲ ਕਰਦਿਆਂ ਕਿਹਾ ਕਿ ਅੱਜ ਸਾਡੇ ਦੋਹਾਂ ਸੰਗਠਨਾਂ ਦੀ ਮੀਟਿੰਗ ਦੁਪਹਿਰ ਬਾਅਦ ਹੋਵੇਗੀ ਅਤੇ ਦੇਰ ਰਾਤ ਤੱਕ ਜਾਰੀ ਰਹੇਗੀ। ਕੱਲ ਸਾਡੇ ਦੋਵੇਂ ਸੰਗਠਨ ਆਪਸ ਵਿਚ ਮੀਟਿੰਗ ਕਰਨਗੇ ਅਤੇ 29 ਤਾਰੀਖ਼ ਨੂੰ ਸਾਰੇ ਪ੍ਰੋਗਰਾਮ ਤੁਹਾਡੇ ਸਾਹਮਣੇ ਹੋਣਗੇ।
ਇਹ ਵੀ ਪੜ੍ਹੋ- ਖਨੌਰੀ ਬਾਰਡਰ ਤੋਂ ਮੰਦਭਾਗੀ ਖ਼ਬਰ : ਧਰਨੇ 'ਤੇ ਬੈਠੇ ਇਕ ਹੋਰ ਕਿਸਾਨ ਦੀ ਮੌਤ (ਵੀਡੀਓ)
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੀਡੀਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ ਅੰਦੋਲਨ ਵਿਚ ਅੱਜ ਇਕ ਹੋਰ ਕਿਸਾਨ ਕਰਨੈਲ ਸਿੰਘ (50) ਸ਼ਹੀਦ ਹੋ ਗਿਆ ਹੈ। ਉਨ੍ਹਾਂ ਦਾ ਪਿੰਡ ਅਰਨੋ, ਜ਼ਿਲ੍ਹਾ ਪਟਿਆਲਾ ਹੈ। ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੇ ਦਮ ਤੋੜ ਦਿੱਤਾ। ਕਿਸਾਨ ਅੰਦੋਲਨ 'ਚ ਸਾਡੇ ਨਾਲ ਮੋਰਚੇ 'ਚ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਰਾਜਿੰਦਰਾ ਹਸਪਤਾਲ ਦੇ ਬਾਹਰ ਡਟੇ ਕਿਸਾਨ, ਸ਼ੁਭਕਰਨ ਦੀ ਮ੍ਰਿਤਕ ਦੇਹ ਦੀ ਰਾਖੀ ਲਈ ਲਾਇਆ ਸਖ਼ਤ ਪਹਿਰਾ
ਪੰਧੇਰ ਨੇ ਕਿਹਾ ਕਿ ਸਾਡੀਆਂ ਮੰਗਾਂ MSP ਗਾਰੰਟੀ ਕਾਨੂੰਨ ਬਣਾਉਣ, ਕਿਸਾਨ-ਮਜ਼ਦੂਰਾਂ ਦਾ ਕਰਜ਼ ਮੁਆਫ਼ ਕਰਨ, ਲਖੀਮਪੁਰ ਖੀਰੀ ਦਾ ਇਨਸਾਫ਼, ਸਾਰੇ ਕੇਸ ਵਾਪਸ ਲੈਣ ਦੀ ਗੱਲ, ਬਿਜਲੀ ਬਿੱਲ 2023 ਨੂੰ ਵਾਪਸ ਕਰਨ ਦੀ ਗੱਲ ਅਤੇ ਜੋ ਹੋਰ ਮੰਗਾਂ ਹਨ, ਉਸ ਨੂੰ ਲੈ ਕੇ ਸਾਡਾ ਅੰਦੋਲਨ ਦਿਨ-ਪ੍ਰਤੀਦਿਨ ਅੱਗੇ ਵੱਧ ਰਿਹਾ ਹੈ। ਪੰਧੇਰ ਨੇ ਕਿਹਾ ਕਿ ਅੰਦੋਲਨ ਵਿਚ ਪਹਿਲੀ ਵਾਰ ਆਦਿਵਾਸੀ ਭਾਈਚਾਰੇ ਨੇ ਸਾਨੂੰ ਸਮਰਥਨ ਦਿੱਤਾ ਹੈ। ਜੋ ਕੱਲ ਦੇਸ਼ ਵਿਚ ਇੰਨਾ ਵੱਡਾ ਸਮਰਥਨ ਉਮੜਿਆ ਹੈ, ਜੋ ਪ੍ਰੋਗਰਾਮ ਅਸੀਂ ਕੀਤੇ ਉਸ ਨੂੰ ਸਫ਼ਲ ਬਣਾਇਆ ਗਿਆ। ਇਸ ਲਈ ਅਸੀਂ ਕਿਸਾਨ ਮਜ਼ਦੂਰ ਸੰਗਠਨਾਂ ਅਤੇ ਲੋਕਾਂ ਦਾ ਧੰਨਵਾਦ ਕਰਦੇ ਹਾਂ।
ਇਹ ਵੀ ਪੜ੍ਹੋ- ਸ਼ੁਭਕਰਨ ਦੀ ਭੈਣ ਤੇ ਦਾਦੀ ਨੇ ਮਾਂ ਨੂੰ ਲੈ ਕੇ ਦੱਸੀ ਪੂਰੀ ਕਹਾਣੀ, ਕੀਤੇ ਹੈਰਾਨ ਕਰਦੇ ਖ਼ੁਲਾਸੇ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਕਰੀ ਖੁੱਸਣ ਦੇ ਡਰ ਤੋਂ Paytm ਦੇ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ
NEXT STORY