ਨਵੀਂ ਦਿੱਲੀ (ਭਾਸ਼ਾ)- ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨੇ ਸੋਮਵਾਰ ਨੂੰ ਕਿਹਾ ਕਿ ਸਰਕਾਰ ਜਹਾਜ਼ਾਂ 'ਚ ਬੰਬ ਰੱਖਣ ਦੀਆਂ ਧਮਕੀਆਂ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਕਾਨੂੰਨੀ ਕਾਰਵਾਈ ਦੀ ਯੋਜਨਾ ਬਣਾ ਰਹੀ ਹੈ, ਜਿਸ ਵਿਚ ਅਜਿਹੀਆਂ ਧਮਕੀਆਂ ਦੇਣ ਵਾਲਿਆਂ ਦੇ ਨਾਂ 'ਨੋ-ਫਲਾਈ' ਸੂਚੀ ਵਿਚ ਪਾਉਣਾ ਸ਼ਾਮਲ ਹੈ। ਪਿਛਲੇ ਇਕ ਹਫ਼ਤੇ 'ਚ ਭਾਰਤੀ ਏਅਰਲਾਈਨਜ਼ ਦੀਆਂ ਕਰੀਬ 100 ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਨਾਇਡੂ ਨੇ ਇੱਥੇ ਕਿਹਾ ਕਿ ਸਰਕਾਰ ਹਵਾਬਾਜ਼ੀ ਸੁਰੱਖਿਆ ਨਿਯਮਾਂ ਅਤੇ 'ਸ਼ਹਿਰੀ ਹਵਾਬਾਜ਼ੀ ਸੁਰੱਖਿਆ ਕਾਨੂੰਨ, 1982 ਦੇ ਵਿਰੁੱਧ ਗੈਰ-ਕਾਨੂੰਨੀ ਕਾਨੂੰਨਾਂ ਦੇ ਦਮਨ' 'ਚ ਸੋਧ ਕਰਨ ਦੀ ਯੋਜਨਾ ਬਣਾ ਰਹੀ ਹੈ।
ਉਨ੍ਹਾਂ ਕਿਹਾ ਕਿ ਬਿਊਰੋ ਆਫ ਸਿਵਲ ਐਵੀਏਸ਼ਨ ਸਕਿਓਰਿਟੀ (ਬੀ.ਸੀ.ਏ.ਐੱਸ.) ਜਹਾਜ਼ਾਂ 'ਤੇ ਬੰਬ ਰੱਖਣ ਦੀਆਂ ਧਮਕੀਆਂ ਦੇ ਮੁੱਦੇ 'ਤੇ ਗ੍ਰਹਿ ਮੰਤਰਾਲਾ ਨਾਲ ਲਗਾਤਾਰ ਸੰਪਰਕ 'ਚ ਹੈ। ਇਹ ਪੁੱਛੇ ਜਾਣ 'ਤੇ ਕਿ ਕੀ ਇਨ੍ਹਾਂ ਧਮਕੀਆਂ ਪਿੱਛੇ ਕੋਈ ਸਾਜ਼ਿਸ਼ ਹੋ ਸਕਦੀ ਹੈ, ਨਾਇਡੂ ਨੇ ਸਿਰਫ ਇੰਨਾ ਹੀ ਕਿਹਾ ਕਿ ਜਾਂਚ ਜਾਰੀ ਹੈ। ਉਨ੍ਹਾਂ ਇਸ ਸਬੰਧ ਵਿਚ ਕੋਈ ਹੋਰ ਟਿੱਪਣੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CRPF ਸਕੂਲ ਨੇੜੇ ਧਮਾਕਾ : ਦਿੱਲੀ ਪੁਲਸ ਨੇ ‘ਟੈਲੀਗ੍ਰਾਮ’ ਨੂੰ ਲਿਖੀ ਚਿੱਠੀ
NEXT STORY