ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਪੁਣੇ ਜ਼ਿਲ੍ਹੇ ਦੇ ਬਾਰਾਮਤੀ ਵਿੱਚ ਰਸਮਾਂ-ਰਿਵਾਜ਼ਾਂ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅਜੀਤ ਪਵਾਰ ਦੀ ਮ੍ਰਿਤਕ ਦੇਹ ਨੂੰ ਮੁੱਖ ਅਗਨੀ ਉਨ੍ਹਾਂ ਦੇ ਪੁੱਤਰ ਵਲੋਂ ਦਿੱਤੀ ਗਈ। ਇਸ ਮੌਕੇ ਅਜੀਤ ਪਵਾਰ ਨੂੰ 'ਬੰਦੂਕਾਂ ਦੀ ਸਲਾਮੀ' ਦਿੱਤੀ ਗਈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਅੰਤਿਮ ਸੰਸਕਾਰ ਵਿੱਚ ਹਿੱਸਾ ਲੈਣ ਲਈ ਸ਼ਮਸ਼ਾਨਘਾਟ ਪਹੁੰਚੇ ਹਨ। ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ।
ਇਹ ਵੀ ਪੜ੍ਹੋ : ਮਹਾਰਾਸ਼ਟਰ ਪਲੇਨ ਕ੍ਰੈਸ਼ 'ਚ ਡਿਪਟੀ CM ਸਣੇ 5 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਊ ਵੀਡੀਓ
ਦੱਸ ਦੇਈਏ ਕਿ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਬੁੱਧਵਾਰ, 28 ਜਨਵਰੀ ਨੂੰ ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਇੱਕ ਜਹਾਜ਼ ਹਾਦਸੇ ਵਿੱਚ ਅਚਾਨਕ ਮੌਤ ਹੋ ਗਈ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਜਹਾਜ਼ ਲੈਂਡ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਵਿੱਚ ਅਜੀਤ ਪਵਾਰ, ਪਾਇਲਟ ਕੈਪਟਨ ਸੁਮਿਤ ਕਪੂਰ, ਸਹਿ-ਪਾਇਲਟ ਸ਼ੰਭਵੀ ਪਾਠਕ, ਫਲਾਈਟ ਅਟੈਂਡੈਂਟ ਪਿੰਕੀ ਮਾਲੀ ਅਤੇ ਨਿੱਜੀ ਸੁਰੱਖਿਆ ਅਧਿਕਾਰੀ ਵਿਦੀਪ ਜਾਧਵ ਦੀ ਮੌਤ ਹੋ ਗਈ। ਰਾਜ ਸਰਕਾਰ ਨੇ ਤਿੰਨ ਦਿਨਾਂ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਹੈ। ਅਜੀਤ ਪਵਾਰ ਦਾ ਅੰਤਿਮ ਸੰਸਕਾਰ ਬਾਰਾਮਤੀ ਵਿੱਚ ਕੀਤਾ ਗਿਆ।
ਇਹ ਵੀ ਪੜ੍ਹੋ : 4 ਲੱਖ ਤੋਂ ਪਾਰ ਹੋਈ ਚਾਂਦੀ, ਸੋਨੇ ਨੇ ਵੀ ਤੋੜ 'ਤੇ ਸਾਰੇ ਰਿਕਾਰਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਿਲ ਗਿਆ Black Box ! ਅਜੀਤ ਪਵਾਰ ਦੇ ਪਲੇਨ ਕ੍ਰੈਸ਼ ਦਾ ਅਸਲ ਕਾਰਨ ਹੁਣ ਆਏਗਾ ਸਾਹਮਣੇ
NEXT STORY