ਛੱਤੀਸਗੜ੍ਹ : ਜਸ਼ਪੁਰ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਜਹਾਜ਼ ਕ੍ਰੈਸ਼ ਹੋ ਗਿਆ। ਆਰਾ ਪਹਾੜੀਆਂ ਵਿੱਚ ਇੱਕ ਨਿੱਜੀ ਜੈੱਟ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਪਿੰਡ ਵਾਸੀਆਂ ਦੇ ਅਨੁਸਾਰ, ਜਸ਼ਪੁਰ ਦੇ ਨਾਰਾਇਣਪੁਰ ਖੇਤਰ ਵਿੱਚ ਰਤਨਪਹਾਲੀ ਜੰਗਲ ਵਿੱਚ ਚਾਰਟਰਡ ਜਹਾਜ਼ ਪਹਾੜ ਨਾਲ ਟਕਰਾ ਗਿਆ। ਹਾਦਸੇ ਤੋਂ ਬਾਅਦ, ਪਹਾੜੀ ਖੇਤਰ ਵਿੱਚੋਂ ਅੱਗ ਦੀਆਂ ਲਪਟਾਂ ਅਤੇ ਧੂੰਆਂ ਉੱਠਦਾ ਦੇਖਿਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਜਹਾਜ਼ ਵਿੱਚ ਕਿੰਨੇ ਲੋਕ ਸਵਾਰ ਸਨ।
PM ਮੋਦੀ ਦੇ ਉਦਘਾਟਨ ਤੋਂ ਇਕ ਦਿਨ ਪਹਿਲਾਂ ਹੀ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ
NEXT STORY