ਫਰੀਦਾਬਾਦ (ਏਜੰਸੀ)- ਹਰਿਆਣਾ ਦੇ ਫਰੀਦਾਬਾਦ 'ਚ ਖੇਡਣ ਦੌਰਾਨ ਹੋਏ ਮਾਮੂਲੀ ਵਿਵਾਦ ਤੋਂ ਬਾਅਦ ਇਕ ਮੁੰਡੇ ਨੇ 12 ਸਾਲਾ ਮੁੰਡੇ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਸੋਮਵਾਰ ਨੂੰ ਦੱਸਿਆ ਕਿ ਐਤਵਾਰ ਸ਼ਾਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ 14 ਸਾਲਾ ਦੋਸ਼ੀ ਮੌਕੇ 'ਤੇ ਫਰਾਰ ਹੋ ਗਿਆ ਅਤੇ ਵਾਰਦਾਤ 'ਚ ਇਸਤੇਮਾਲ ਹਥਿਆਰ ਆਪਣੇ ਨਾਲ ਲੈ ਗਿਆ।
ਮ੍ਰਿਤਕ ਦੇ ਚਾਚਾ ਇਕਬਾਲ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਕੰਨੂ ਐਤਵਾਰ ਸ਼ਾਮ ਕਰੀਬ 7 ਵਜੇ ਸੈਕਟਰ 56 ਸਥਿਤ ਆਸ਼ਿਆਨਾ ਫਲੈਟ ਦੇ ਬਲਾਕ-14 'ਚ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ, ਉਦੋਂ ਦੋਸ਼ੀ ਨਾਬਾਲਗ ਉੱਥੇ ਪਹੁੰਚਿਆ ਅਤੇ ਉਸ ਨਾਲ ਖੇਡਣ ਲੱਗਾ। ਉਹ ਹਮੇਸ਼ਾ ਇੱਥੇ ਖੇਡਣ ਆਉਂਦਾ ਸੀ। ਇਕਬਾਲ ਦਾ ਦੋਸ਼ ਹੈ ਕਿ ਖੇਡ-ਖੇਡ 'ਚ ਦੋਵਾਂ ਵਿਚਾਲੇ ਕਹਾਸੁਣੀ ਅਤੇ ਹੱਥੋਪਾਈ ਹੋ ਗਈ, ਜਿਸ ਤੋਂ ਬਾਅਦ 14 ਸਾਲਾ ਮੁੰਡੇ ਨੇ ਕੰਨੂ ਦੀ ਛਾਤੀ 'ਚ ਚਾਕੂ ਮਾਰ ਦਿੱਤਾ।
ਉਨ੍ਹਾਂ ਕਿਹਾ,''ਗੁਆਂਢੀਆਂ ਨੇ ਫੋਨ ਕਰ ਕੇ ਸਾਨੂੰ ਵਾਰਦਾਤ ਦੀ ਜਾਣਕਾਰੀ ਦਿੱਤੀ। ਅਸੀਂ ਤੁਰੰਤ ਬਲਾਕ-7 'ਚ ਘਰ ਪਹੁੰਚੇ ਅਤੇ ਕੰਨੂ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।'' ਪੁਲਸ ਨੇ ਦੱਸਿਆ ਕਿ ਇਸ ਸੰਬੰਧ 'ਚ ਸੈਕਟਰ 58 ਥਾਣੇ 'ਚ ਐੱਫਆਈਆਰ ਦਰਜ ਕਰ ਲਈ ਗਈ ਹੈ। ਥਾਣਾ ਇੰਚਾਰਜ ਇੰਸਪੈਕਟਰ ਕੇਵਲ ਸਿੰਘ ਨੇ ਕਿਹਾ,''ਮ੍ਰਿਤਕ ਦੇ ਪਿਤਾ ਯਾਮੀਨ ਦੀ ਸ਼ਿਕਾਇਤ ਦੇ ਆਧਾਰ 'ਤੇ ਐੱਫਆਈਆਰ ਦਰਜ ਕਰ ਲਈ ਗਈ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
PM ਤਾਕਾਇਚੀ ਦੇ ਦੌਰੇ ਮਗਰੋਂ ਹੋਰ ਮਜ਼ਬੂਤ ਹੋਣਗੇ ਭਾਰਤ-ਜਾਪਾਨ ਦੇ ਸਬੰਧ ! ਦੋਵਾਂ ਦੇਸ਼ਾਂ ਨੂੰ ਹੋਵੇਗਾ 'ਫ਼ਾਇਦਾ'
NEXT STORY