ਬੈਂਗਲੁਰੂ: ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਤੋਂ ਇੱਕ ਬੇਹੱਦ ਦੁਖਦਾਈ ਅਤੇ ਦਿਲ ਨੂੰ ਝੰਜੋੜ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਨਯੰਦਾਹੱਲੀ ਇਲਾਕੇ ਵਿੱਚ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ ਡੇਢ ਸਾਲ ਦੀ ਮਾਸੂਮ ਬੱਚੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ (CCTV) ਕੈਮਰੇ ਵਿੱਚ ਕੈਦ ਹੋ ਗਈ ਹੈ। ਇਸ ਘਟਨਾ ਨੂੰ ਦੇਖਦੇ ਸਾਰ ਹੀ ਬੱਚੀ ਦੀ ਮਾਂ ਬੇਹੋਸ਼ ਹੋ ਗਈ।
ਇਹ ਵੀ ਪੜ੍ਹੋ - Heavy Rainfall: ਅਗਲੇ 3 ਦਿਨ ਭਾਰੀ ਮੀਂਹ! ਕਈ ਸੂਬਿਆਂ 'ਚ ਡਿੱਗੇਗੀ ਬਿਜਲੀ, ਚੱਲਣਗੀਆਂ ਤੂਫ਼ਾਨੀ ਹਵਾਵਾਂ
ਖੇਡਦੇ-ਖੇਡਦੇ ਦਰਵਾਜ਼ੇ ਤੋਂ ਬਾਹਰ ਨਿਕਲੀ ਮਾਸੂਮ
ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਬੱਚੀ ਘਰ ਦੇ ਅੰਦਰ ਖੇਡ ਰਹੀ ਸੀ। ਘਰ ਦਾ ਮੁੱਖ ਦਰਵਾਜ਼ਾ ਠੀਕ ਤਰ੍ਹਾਂ ਬੰਦ ਨਾ ਹੋਣ ਕਾਰਨ ਬੱਚੀ ਖੇਡਦੇ-ਖੇਡਦੇ ਕਿਸੇ ਤਰ੍ਹਾਂ ਬਾਹਰ ਨਿਕਲ ਗਈ। ਪਰਿਵਾਰ ਨੂੰ ਇਸ ਗੱਲ ਦੀ ਭਿਣਕ ਵੀ ਨਹੀਂ ਲੱਗੀ। ਬਾਹਰ ਨਿਕਲਦੇ ਹੀ ਬੱਚੀ ਆਪਣਾ ਸੰਤੁਲਨ ਖੋਹ ਬੈਠੀ ਅਤੇ ਸਿੱਧੀ ਤੀਜੀ ਮੰਜ਼ਿਲ ਤੋਂ ਹੇਠਾਂ ਜਾ ਡਿੱਗੀ। ਬੱਚੀ ਦੇ ਡਿੱਗਦੇ ਹੀ ਆਲੇ-ਦੁਆਲੇ ਦੇ ਲੋਕਾਂ ਨੇ ਰੌਲਾ ਪਾ ਦਿੱਤਾ, ਜਿਸ ਨੂੰ ਸੁਣ ਕੇ ਪਰਿਵਾਰਕ ਮੈਂਬਰ ਤੁਰੰਤ ਮੌਕੇ 'ਤੇ ਪਹੁੰਚੇ।
ਇਹ ਵੀ ਪੜ੍ਹੋ - ਸਕੂਲਾਂ 'ਚ Reels ਤੇ ਸ਼ਾਰਟ ਵੀਡੀਓਜ਼ ਬਣਾਉਣ 'ਤੇ ਲੱਗੀ ਪਾਬੰਦੀ! ਦਿੱਲੀ ਸਰਕਾਰ ਵਲੋਂ ਜਾਰੀ ਸਖ਼ਤ ਹੁਕਮ
ਹਸਪਤਾਲ 'ਚ ਲੜ ਰਹੀ ਜ਼ਿੰਦਗੀ ਤੇ ਮੌਤ ਦੀ ਲੜਾਈ
ਜਦੋਂ ਬੱਚੀ ਦੀ ਮਾਂ ਨੇ ਆਪਣੀ ਮਾਸੂਮ ਧੀ ਨੂੰ ਲਹੂ-ਲੁਹਾਨ ਹਾਲਤ ਵਿੱਚ ਦੇਖਿਆ ਤਾਂ ਉਹ ਸਦਮੇ ਕਾਰਨ ਮੌਕੇ 'ਤੇ ਹੀ ਬੇਹੋਸ਼ ਹੋ ਗਈ। ਬੱਚੀ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਗੁਆਂਢੀਆਂ ਦੀ ਮਦਦ ਨਾਲ ਬੱਚੀ ਨੂੰ ਤੁਰੰਤ ਨਜ਼ਦੀਕੀ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਆਈਸੀਯੂ (ICU) ਵਿੱਚ ਭਰਤੀ ਕੀਤਾ ਗਿਆ ਹੈ। ਡਾਕਟਰਾਂ ਮੁਤਾਬਕ ਬੱਚੀ ਦੀ ਹਾਲਤ ਬਹੁਤ ਚਿੰਤਾਜਨਕ ਬਣੀ ਹੋਈ ਹੈ ਅਤੇ ਮੈਡੀਕਲ ਟੀਮ ਉਸ ਨੂੰ ਬਚਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਲਿਆਈ ਪੁਲਸ, ਕਮਲ ਕੌਰ ਭਾਬੀ ਦੇ ਮਾਮਲੇ 'ਚ ਦੁਬਈ ਤੋਂ ਕੀਤਾ ਗ੍ਰਿਫ਼ਤਾਰ
ਮਾਪਿਆਂ ਲਈ ਵੱਡੀ ਚਿਤਾਵਨੀ
ਇਸ ਘਟਨਾ ਨੇ ਉੱਚੀਆਂ ਇਮਾਰਤਾਂ ਵਿੱਚ ਰਹਿਣ ਵਾਲੇ ਪਰਿਵਾਰਾਂ ਲਈ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਘਰਾਂ ਵਿੱਚ ਛੋਟੇ ਬੱਚੇ ਹਨ, ਉਨ੍ਹਾਂ ਨੂੰ ਦਰਵਾਜ਼ਿਆਂ ਅਤੇ ਖਿੜਕੀਆਂ ਦੀ ਸੁਰੱਖਿਆ ਪ੍ਰਤੀ ਵਧੇਰੇ ਸੁਚੇਤ ਰਹਿਣਾ ਚਾਹੀਦਾ ਹੈ। ਫਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ - ਅੱਜ ਤੋਂ ਟੋਲ ਪਲਾਜ਼ਾ 'ਤੇ ਨਹੀਂ ਹੋਵੇਗਾ ਨਕਦ ਭੁਗਤਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ
NEXT STORY