ਨਵੀਂ ਦਿੱਲੀ (ਭਾਸ਼ਾ)- ਮਾਫ਼ੀਆ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ਼ ਦੀ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ 'ਚ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੇ ਇਕ ਦਿਨ ਬਾਅਦ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਦੇ ਕਾਨੂੰਨ ਦੇ ਅਧੀਨ ਅਪਰਾਧੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਸਿਆਸੀ ਮਕਸਦ ਨਾਲ ਕਾਨੂੰਨ ਦੇ ਰਾਜ਼ ਅਤੇ ਨਿਆਇਕ ਪ੍ਰਕਿਰਿਆ ਨਾਲ ਖਿਲਵਾੜ ਕਰਨਾ ਲੋਕਤੰਤਰ ਲਈ ਸਹੀ ਨਹੀਂ ਹੈ। ਅਤੀਕ (60) ਅਤੇ ਉਸ ਦੇ ਭਰਾ ਅਸ਼ਰਫ਼ ਦਾ ਸ਼ਨੀਵਾਰ ਰਾਤ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਉਸ ਸਮੇਂ ਕਤਲ ਕਰ ਦਿੱਤਾ ਹੈ, ਜਦੋਂ ਪੁਲਸ ਦੋਹਾਂ ਨੂੰ ਮੈਡੀਕਲ ਜਾਂਚ ਲਈ ਮੈਡੀਕਲ ਕਾਲਜ ਲਿਜਾ ਰਹੀ ਸੀ। ਪੱਤਰਕਾਰਾਂ ਬਣ ਕੇ ਤਿੰਨੋਂ ਹਮਲਾਵਰਾਂ ਨੇ ਅਤੀਕ ਅਤੇ ਉਸ ਦੇ ਭਰਾ ਨੂੰ ਉਸ ਸਮੇਂ ਬਹੁਤ ਕਰੀਬ ਤੋਂ ਗੋਲੀ ਮਾਰ ਦਿੱਤੀ, ਜਦੋਂ ਉਹ ਮੀਡੀਆ ਕਰਮੀਆਂ ਨਾਲ ਗੱਲਬਾਤ ਕਰ ਰਹੇ ਸਨ, ਜਦੋਂ ਕਿ ਉਨ੍ਹਾਂ ਨੇ ਨੇੜੇ-ਤੇੜੇ ਪੁਲਸ ਕਰਮੀਆਂ ਦਾ ਪਹਿਰਾ ਸੀ। ਇਸ ਦੋਹਰੇ ਕਤਲਕਾਂਡ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਸੀ, ਜਿਸ 'ਚ ਤਿੰਨੋਂ ਹਮਲਾਵਰ ਦੋਵੇਂ ਭਰਾਵਾਂ ਨੂੰ ਗੋਲੀਆਂ ਮਾਰਦੇ ਨਜ਼ਰ ਆ ਰਹੇ ਹਨ ਅਤੇ ਗੋਲੀ ਲੱਗਦੇ ਹੀ ਦੋਵੇਂ ਜ਼ਮੀਨ 'ਤੇ ਡਿੱਗ ਗਏ ਸਨ।
ਪ੍ਰਿਯੰਕਾ ਨੇ ਕਿਸੇ ਦਾ ਨਾਮ ਲਏ ਬਿਨਾਂ ਟਵੀਟ ਕੀਤਾ ਕਿ ਦੇਸ਼ ਦਾ ਕਾਨੂੰਨ ਸੰਵਿਧਾਨ 'ਚ ਲਿਖਿਆ ਗਿਆ ਹੈ ਅਤੇ ਇਹ ਕਾਨੂੰਨ ਇਹ ਸਭ ਤੋਂ ਉੱਪਰ ਹੈ। ਪ੍ਰਿਯੰਕਾ ਨੇ ਕਿਹਾ,''ਅਪਰਾਧੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਪਰ ਅਜਿਹਾ ਦੇਸ਼ ਦੇ ਕਾਨੂੰਨ ਦੇ ਅਧੀਨ ਕੀਤਾ ਜਾਣਾ ਚਾਹੀਦਾ। ਕਿਸੇ ਵੀ ਸਿਆਸੀ ਮਕਸਦ ਨਾਲ ਕਾਨੂੰਨ ਦੇ ਰਾਜ਼ ਅਤੇ ਨਿਆਇਕ ਪ੍ਰਕਿਰਿਆ ਨਾਲ ਖਿਲਵਾੜ ਕਰਨਾ ਅਤੇ ਉਸ ਦੀ ਉਲੰਘਣਾ ਕਰਨਾ ਸਾਡੇ ਲੋਕਤੰਤਰ ਲਈ ਸਹੀ ਨਹੀਂ ਹੈ।'' ਉਨ੍ਹਾਂ ਕਿਹਾ,''ਜੋ ਵੀ ਅਜਿਹਾ ਕਰਦਾ ਹੈ ਜਾਂ ਅਜਿਹਾ ਕਰਨ ਵਾਲਿਆਂ ਨੂੰ ਸੁਰੱਖਿਆ ਦਿੰਦਾ ਹੈ, ਉਸ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਅਤੇ ਉਸ 'ਤੇ ਵੀ ਸਖ਼ਤੀ ਨਾਲ ਕਾਨੂੰਨ ਲਾਗੂ ਹੋਣਾ ਚਾਹੀਦਾ।'' ਉਨ੍ਹਾਂ ਕਿਹਾ,''ਦੇਸ਼ 'ਚ ਨਿਆਂ ਅਤੇ ਕਾਨੂੰਨ ਦੇ ਰਾਜ਼ ਦਾ ਇਕਬਾਲ ਬੁਲੰਦ ਹੋਵੇ, ਇਹੀ ਸਾਡੀ ਸਾਰਿਆਂ ਦੀ ਕੋਸ਼ਿਸ਼ ਹੋਣੀ ਚਾਹੀਦੀ ਹੈ।'' ਅਹਿਮਦ ਅਤੇ ਉਸ ਦੇ ਭਰਾ ਅਸ਼ਰਫ਼ ਨੂੰ 2005 ਦੇ ਉਮੇਸ਼ ਪਾਲ ਕਤਲਕਾਂਡ ਦੇ ਸਿਲਸਿਲੇ 'ਚ ਸੁਣਵਾਈ ਲਈ ਪ੍ਰਯਾਗਰਾਜ ਲਿਆਂਦਾ ਗਿਆ ਸੀ। ਝਾਂਸੀ 'ਚ 13 ਅਪ੍ਰੈਲ ਨੂੰ ਅਹਿਮਦ ਦਾ ਪੁੱਤ ਅਸਦ ਅਤੇ ਉਸ ਦਾ ਇਕ ਸਾਥੀ ਪੁਲਸ ਮੁਕਾਬਲੇ 'ਚ ਮਾਰੇ ਗਏ ਸਨ। ਅਸਦ ਦੀ ਲਾਸ਼ ਸ਼ਨੀਵਾਰ ਸਵੇਰੇ ਪ੍ਰਯਾਗਰਾਜ 'ਚ ਕਸਾਰੀ ਮਸਾਰੀ ਕਬਰਸਤਾਨ 'ਚ ਸਖ਼ਤ ਸੁਰੱਖਿਆ ਵਿਵਸਥਾ ਦਰਮਿਆਨ ਦਫ਼ਨਾਈ ਗਈ ਸੀ।
CBI ਨੇ ਆਂਧਰਾ ਪ੍ਰਦੇਸ਼ ਦੇ CM ਜਗਨ ਰੈੱਡੀ ਦੇ ਚਾਚਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
NEXT STORY