ਨਵੀਂ ਦਿੱਲੀ- ਕਾਂਗਰਸ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਾਅਵਾ ਹੈਰਾਨ ਕਰਨ ਵਾਲਾ ਹੈ ਕਿ ਮਣੀਪੁਰ 'ਚ ਸਥਿਤੀ ਆਮ ਵਾਂਗ ਹੈ ਕਿਉਂਕਿ ਅਸਲੀਅਤ ਇਹ ਹੈ ਕਿ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ਵਿਚ ਵੀ ਮਣੀਪੁਰ ਦਾ ਕੋਈ ਜ਼ਿਕਰ ਨਹੀਂ ਸੀ। ਪ੍ਰਧਾਨ ਮੰਤਰੀ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ, ਸੂਬਾ ਸਰਕਾਰ ਦੇ ਸਹਿਯੋਗ ਨਾਲ ਮਣੀਪੁਰ ਵਿਚ ਸਥਿਤੀ ਨੂੰ ਆਮ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਨੇ ਸਾਰਿਆਂ ਨੂੰ ਰਾਜਨੀਤੀ ਤੋਂ ਉਪਰ ਉਠ ਕੇ ਉੱਥੇ ਦੇ ਹਾਲਾਤ ਨੂੰ ਆਮ ਬਣਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ 'ਅੱਗ 'ਚ ਘਿਊ ਪਾਉਣ ਵਾਲੇ ਲੋਕਾਂ ਨੂੰ ਅਜਿਹੀਆਂ ਗਤੀਵਿਧੀਆਂ ਬੰਦ ਕਰਨ ਦੀ ਚੇਤਾਵਨੀ ਵੀ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਮਣੀਪੁਰ ਦੇ ਜ਼ਿਆਦਾਤਰ ਹਿੱਸਿਆਂ ਵਿਚ ਸਕੂਲ, ਕਾਲਜ, ਦਫ਼ਤਰ ਅਤੇ ਹੋਰ ਅਦਾਰੇ ਆਮ ਦਿਨਾਂ ਵਾਂਗ ਖੁੱਲ੍ਹ ਰਹੇ ਹਨ।
ਇਹ ਵੀ ਪੜ੍ਹੋ- ਮਣੀਪੁਰ ਹਿੰਸਾ ਨੂੰ ਲੈ ਕੇ PM ਮੋਦੀ ਬੋਲੇ-11 ਹਜ਼ਾਰ ਤੋਂ ਵੱਧ ਦਰਜ ਹੋਈਆਂ FIR, ਸ਼ਾਂਤੀ ਦੀ ਕੋਸ਼ਿਸ਼ ਜਾਰੀ
ਰਮੇਸ਼ ਨੇ ਪੋਸਟ ਕੀਤਾ ਕਿ ਇਸ ਮੁੱਦੇ 'ਤੇ ਮਹੀਨਿਆਂ ਦੀ ਚੁੱਪੀ ਮਗਰੋਂ ਅੱਜ ਰਾਜ ਸਭਾ ਵਿਚ 'ਨਾਨ-ਬਾਇਓਲਾਜੀਕਲ' ਪ੍ਰਧਾਨ ਮੰਤਰੀ ਨੇ ਹੈਰਾਨੀਜਨਕ ਦਾਅਵਾ ਕੀਤਾ ਕਿ ਮਣੀਪੁਰ ਵਿਚ ਸਥਿਤੀ ਆਮ ਹੈ। ਅਸਲ ਵਿਚ ਸਥਿਤੀ ਅਜੇ ਵੀ ਤਣਾਅਪੂਰਨ ਹੈ ਜਿਵੇਂ ਕਿ ਮਣੀਪੁਰ ਦੇ ਸੰਸਦ ਮੈਂਬਰ ਨੇ 1 ਜੁਲਾਈ ਨੂੰ ਲੋਕ ਸਭਾ ਵਿਚ ਦੱਸਿਆ ਸੀ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ 3 ਮਈ, 2023 ਦੀ ਰਾਤ ਨੂੰ ਹਿੰਸਾ ਦੀ ਸ਼ੁਰੂਆਤ ਤੋਂ ਬਾਅਦ ਅਜੇ ਤੱਕ ਮਣੀਪੁਰ ਦਾ ਦੌਰਾ ਨਹੀਂ ਕੀਤਾ ਹੈ ਅਤੇ ਨਾ ਹੀ ਸੂਬੇ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ ਹੈ।
ਇਹ ਵੀ ਪੜ੍ਹੋ- NEET ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ- ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਾਂਗੇ ਨਹੀਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਰਿਆਣਾ ਦੇ ਮੰਤਰੀ ਦੀ ਖੇਤੀਬਾੜੀ ਮੰਤਰੀ ਨੂੰ ਗੁਹਾਰ, ਕਿਸਾਨਾਂ ਨੂੰ ਸ਼ੰਭੂ ਬਾਰਡਰ ਖੋਲ੍ਹਣ ਲਈ ਕਰਾਇਆ ਜਾਵੇ ਰਾਜੀ
NEXT STORY