ਨਵੀਂ ਦਿੱਲੀ : ਸਰਕਾਰ ਨੇ ਬੁੱਧਵਾਰ ਨੂੰ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ 'ਪੀਐੱਮ ਅੰਨਦਾਤਾ ਆਮਦਨ ਸੁਰੱਖਿਆ ਅਭਿਆਨ' (ਪੀਐੱਮ-ਆਸ਼ਾ) ਲਈ 35,000 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਸਦਾ ਉਦੇਸ਼ ਕਿਸਾਨਾਂ ਨੂੰ ਲਾਹੇਵੰਦ ਭਾਅ ਪ੍ਰਦਾਨ ਕਰਨਾ ਅਤੇ ਖਪਤਕਾਰਾਂ ਲਈ ਮਾਰਕੀਟ ਕੀਮਤਾਂ ਨੂੰ ਸਥਿਰ ਕਰਨਾ ਹੈ।
ਇਹ ਵੀ ਪੜ੍ਹੋ - ਕਣਕ ਦੀ MSP 'ਚ 150 ਰੁਪਏ ਦਾ ਵਾਧਾ, ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ
ਕੈਬਨਿਟ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਇਸ ਯੋਜਨਾ ਦਾ ਉਦੇਸ਼ ਕਿਸਾਨਾਂ ਨੂੰ ਵਾਢੀ ਦੇ ਸਮੇਂ ਜਲਦਬਾਜ਼ੀ ਵਿੱਚ ਆਪਣੀ ਫ਼ਸਲ ਵੇਚਣ ਤੋਂ ਰੋਕਣਾ ਹੈ। ਇਸ ਨਾਲ ਦਾਲਾਂ, ਤੇਲ ਬੀਜਾਂ ਅਤੇ ਹੋਰ ਜ਼ਰੂਰੀ ਖੇਤੀ ਅਤੇ ਬਾਗਬਾਨੀ ਵਸਤੂਆਂ ਦੇ ਉਤਪਾਦਨ ਵਿੱਚ ਸਵੈ-ਨਿਰਭਰਤਾ ਵਧੇਗੀ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਹੋਵੇਗੀ।
ਇਹ ਵੀ ਪੜ੍ਹੋ - ਵੱਡੀ ਖੁਸ਼ਖ਼ਬਰੀ! ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਡਲੀ ਭੈਣ ਯੋਜਨਾ ਦਾ ਲਾਭ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
J&K 'ਚ 'ਇੰਡੀਆ' ਗਠਜੋੜ ਦੀ ਸਰਕਾਰ ਉਮੀਦਾਂ ਅਤੇ ਬਰਕਤ ਦੀ ਸਰਕਾਰ ਹੋਵੇਗੀ: ਰਾਹੁਲ
NEXT STORY