ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਦਿਹਾਂਤ 'ਤੇ ਡੂੰਘਾ ਸੋਗ ਜ਼ਾਹਰ ਕੀਤਾ। ਸਿੰਘ ਦਾ ਐਤਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਅੰਮ੍ਰਿਤਸਰ 'ਚ ਦਿਹਾਂਤ ਹੋ ਗਿਆ ਸੀ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' (ਪਹਿਲਾਂ ਟਵਿੱਟਰ) 'ਤੇ ਇਕ ਪੋਸਟ 'ਚ ਕਿਹਾ,''ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਦਿਹਾਂਤ ਤੋਂ ਦੁਖ਼ੀ ਹਾਂ। ਉਹ ਆਪਣੇ ਗਿਆਨ ਅਤੇ ਗੁਰੂ ਸਾਹਿਬਾਨ ਦੇ ਵਿਚਾਰਾਂ ਦਾ ਅਨੁਸਰਨ ਕਰਦੇ ਹੋਏ ਮਨੁੱਖਤਾ ਦੀ ਸੇਵਾ ਕਰਨ ਲਈ ਹਮੇਸ਼ਾ ਯਾਦ ਕੀਤੇ ਜਾਣਗੇ। ਉਨ੍ਹਾਂ ਦੇ ਪਰਿਵਾਰ ਵਾਲਿਆਂ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਹਮਦਰਦੀ।''
ਇਹ ਵੀ ਪੜ੍ਹੋ : ਦੁੱਖਦਾਈ ਖ਼ਬਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਦਿਹਾਂਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ 'ਚ 2 ਨਾਬਾਲਗ ਮੁੰਡਿਆਂ ਨੇ ਸਹਿਪਾਠੀਆਂ 'ਤੇ ਲਗਾਇਆ ਬਦਫੈਲੀ ਕਰਨ ਦਾ ਦੋਸ਼
NEXT STORY