ਨਵੀਂ ਦਿੱਲੀ (ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕ 2024 'ਚ ਮੰਗਲਵਾਰ ਨੂੰ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ 'ਚ ਕਾਂਸੀ ਜਿੱਤਣ 'ਤੇ ਭਾਰਤੀ ਨਿਸ਼ਾਨੇਬਾਜ਼ਾਂ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਸਾਡੇ ਨਿਸ਼ਾਨੇਬਾਜ਼ ਸਾਨੂੰ ਮਾਣ ਮਹਿਸੂਸ ਕਰਵਾਉਂਦੇ ਰਹਿੰਦੇ ਹਨ।'' ਉਨ੍ਹਾਂ ਕਿਹਾ ਕਿ ਓਲੰਪਿਕ 'ਚ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ 'ਚ ਕਾਂਸੀ ਤਮਗਾ ਜਿੱਤਣ 'ਤੇ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੂੰ ਵਧਾਈ। ਦੋਹਾਂ ਨੇ ਸ਼ਾਨਦਾਰ ਕੌਸ਼ਲ ਅਤੇ ਟੀਮ ਵਰਕ ਦਿਖਾਇਆ ਹੈ। ਭਾਰਤ ਖੁਸ਼ ਹੈ।
ਮਨੂ ਲਈ ਇਹ ਉਨ੍ਹਾਂ ਦਾ ਲਗਾਤਾਰ ਦੂਜਾ ਓਲੰਪਿਕ ਤਮਗਾ ਹੈ, ਜੋ ਉਨ੍ਹਾਂ ਦੇ ਲਗਾਤਾਰ ਸਮਰਪਣ ਨੂੰ ਦਰਸਾਉਂਦਾ ਹੈ। ਚੀਅਰਜ਼ ਫਾਰ ਭਾਰਤ। ਪੀ.ਐੱਮ. ਮੋਦੀ ਨੇ ਆਪਣੀ ਪੋਸਟ ਨਾਲ ਮਨੂ ਭਾਕਰ ਅਤੇ ਸਰਬਜੋਤ ਸਿੰਘ ਦੀ ਫੋਟੋ ਵੀ ਸਾਂਝੀ ਕੀਤੀ। ਦੱਸਣਯੋਗ ਹੈ ਕਿ ਅੱਜ ਮਨੂ ਭਾਕਰ ਅਤੇ ਸਰਬਜੋਤ ਸਿੰਘ ਦੀ ਭਾਰਤੀ ਜੋੜੀ ਨੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ 'ਚ ਕਾਂਸੀ ਤਮਗਾ ਜਿੱਤਿਆ ਹੈ। ਪੈਰਿਸ ਓਲੰਪਿਕ 'ਚ ਇਹ ਭਾਰਤ ਲਈ ਦੂਜਾ ਤਮਗਾ ਹੈ। ਦੋਵੇਂ ਹੀ ਤਮਗੇ ਨਿਸ਼ਾਨੇਬਾਜ਼ੀ ਮੁਕਾਬਲੇ ਤੋਂ ਆਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਸੰਸਦ ਮੈਂਬਰਾਂ ਦਾ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ, ਉੱਪ ਰਾਜਪਾਲ ਨੂੰ ਬਰਖ਼ਾਸਤ ਕਰਨ ਦੀ ਮੰਗ
NEXT STORY