ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਦੀ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਉਨ੍ਹਾਂ ਨੇ ਇਕ ਟਵੀਟ 'ਚ ਕਿਹਾ ਕਿ ਮੈਂ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ ਸੀ.ਬੀ.ਐੱਸ.ਈ. ਦੀ 12ਵੀਂ ਦੀ ਜਮਾਤ 'ਚ ਸਫ਼ਲਤਾ ਹਾਸਿਲ ਕੀਤੀ ਹੈ। ਸਖ਼ਤ ਮਿਹਨਤ ਅਤੇ ਦ੍ਰਿੜ ਸੰਕਲਪ ਲਈ ਮੈਨੂੰ ਇਨ੍ਹਾਂ ਨੌਜਵਾਨਾਂ 'ਤੇ ਗਰਵ ਹੈ। ਮੈਂ ਉਨ੍ਹਾਂ ਦੇ ਪਰਿਵਾਰਾਂ ਅਤੇ ਅਧਿਆਪਕਾਂ ਨੂੰ ਵੀ ਨੌਜਵਾਨਾਂ ਦੀ ਸਫ਼ਲਤਾ 'ਚ ਮਹੱਤਵਪੂਰਨ ਭੂਮਿਕਾ ਲਈ ਵਧਾਈ ਦਿੰਦਾ ਹਾਂ।
![PunjabKesari](https://static.jagbani.com/multimedia/17_55_094674062modi tweet-ll.jpg)
ਪ੍ਰਧਾਨ ਮੰਤਰੀ ਨੇ ਪ੍ਰੀਖਿਆ 'ਚ ਉਮੀਦ ਅਨੁਸਾਰ ਸਫ਼ਲਤਾ ਹਾਸਿਲ ਕਰਨ 'ਚ ਅਸਫਲ ਰਹੇ ਵਿਦਿਆਰਥੀਆਂ ਨੂੰ ਵੀ ਉਤਸ਼ਾਹਿਤ ਕੀਤਾ।
ਉਨ੍ਹਾਂ ਨੇ ਕਿਹਾ ਕਿ ਮੈਂ ਉਨ੍ਹਾਂ ਪ੍ਰਤੀਭਾਸ਼ਾਲੀ ਨੌਜਾਵਨਾਂ ਨੂੰ ਦੱਸਣਾ ਚਾਹਾਂਗਾ, ਜਿਨ੍ਹਾਂ ਨੂੰ ਲਗਦਾ ਹੈ ਕਿ ਉਹ 12ਵੀਂ ਜਮਾਤ ਦੀ ਪ੍ਰੀਖਿਆ 'ਚ ਬਿਹਤਰ ਪ੍ਰਦਰਸ਼ਨ ਕਰ ਸਕਦੇ ਸਨ। ਤੁਹਾਡੇ ਕੋਲ ਆਉਣ ਵਾਲੇ ਸਮੇਂ 'ਚ ਅੱਗੇ ਦੇਖਣ ਲਈ ਬਹੁਤ ਕੁਝ ਹੈ। ਇਕ ਪ੍ਰੀਖਿਆ ਤੁਹਾਨੂੰ ਪਰਿਭਾਸ਼ਿਤ ਨਹੀਂ ਕਰਦੀ। ਉਨ੍ਹਾਂ ਖੇਤਰਾਂ 'ਚ ਆਪਣੀ ਪ੍ਰਤਿਭਾ ਦਾ ਉਪਯੋਗ ਕਰੋ, ਜਿਨ੍ਹਾਂ ਨੂੰ ਲੈ ਕੇ ਤੁਹਾਡੇ ਮਨ 'ਚ ਜਜ਼ਬਾ ਹੋਵੇ। ਤੁਸੀਂ ਚਮਕ ਜਾਓਗੇ।
ਦੱਸ ਦੇਈਏ ਕਿ ਸੀ.ਬੀ.ਐੱਸ.ਈ. ਦੀ 12ਵੀਂ ਜਮਾਤ 'ਚ 87.33 ਫੀਸਦੀ ਵਿਦਿਆਰਥੀਆਂ ਨੇ ਇਸ ਵਾਰ ਸਫ਼ਲਤਾ ਹਾਸਿਲ ਕੀਤੀ ਹੈ ਜੋ ਪਿਛਲੇ ਸਾਲ ਦੇ ਮੁਕਾਬਲੇ 5.38 ਫੀਸਦੀ ਘੱਟ ਹੈ।
![PunjabKesari](https://static.jagbani.com/multimedia/17_55_096705143pm modi tweet-ll.jpg)
ਇਕ ਹੋਰ ਟਵੀਟ 'ਚ ਪ੍ਰਧਾਨ ਮੰਤਰੀ ਨੇ 10ਵੀਂ ਦੀ ਪ੍ਰੀਖਿਆ 'ਚ ਸਫਲਤਾ ਹਾਸਿਲ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਦੇ ਸੁਨਹਿਰੀ ਅਕਾਦਮਿਕ ਕਰੀਅਰ ਦੀ ਕਾਮਨਾ ਕਰਦਾ ਹਾਂ। ਨਾਲ ਹੀ ਇਹ ਕਾਮਨਾ ਵੀ ਕਰਦਾ ਹਾਂ ਕਿ ਉਹ ਜਮਾਤ ਤੋਂ ਇਲਾਵਾ ਵੀ ਆਪਣੇ ਜਜ਼ਬਰੇ ਅਤੇ ਜਨੂੰਨ ਦੇ ਅਨੁਰੂਪ ਅੱਗੇ ਵਧਣ।
SC ਨੇ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦੇਣ ਵਾਲੇ CJM ਸਮੇਤ 68 ਨਿਆਂਇਕ ਅਧਿਕਾਰੀਆਂ ਦੇ ਪ੍ਰਮੋਸ਼ਨ 'ਤੇ ਰੋਕ
NEXT STORY