ਵੈੱਬ ਡੈਸਕ : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 26 ਲੋਕਾਂ ਦੀ ਮੌਤ ਤੋਂ ਬਾਅਦ ਅੱਜ ਦੋ ਦਿਨਾਂ ਦੌਰੇ 'ਤੇ ਸਾਊਦੀ ਅਰਬ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਯਾਤਰਾ ਛੋਟੀ ਕਰ ਦਿੱਤੀ ਹੈ ਤੇ ਪ੍ਰਧਾਨ ਮੰਤਰੀ ਅੱਜ ਰਾਤ ਭਾਰਤ ਲਈ ਰਵਾਨਾ ਹੋਣਗੇ ਅਤੇ ਬੁੱਧਵਾਰ ਤੜਕਸਾਰ ਭਾਰਤ ਪਹੁੰਚਣ ਦੀ ਉਮੀਦ ਹੈ। ਇਸ ਦੀ ਜਾਣਕਾਰੀ ਸਰਕਾਰੀ ਸੂਤਰਾਂ ਵੱਲੋਂ ਦਿੱਤੀ ਗਈ ਹੈ।
ਸਰਕਾਰੀ ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਜੇਦਾਹ ਵਿੱਚ ਸਾਊਦੀ ਅਰਬ ਵੱਲੋਂ ਆਯੋਜਿਤ ਇੱਕ ਅਧਿਕਾਰਤ ਰਾਤ ਦੇ ਖਾਣੇ ਨੂੰ ਛੱਡ ਦਿੱਤਾ। ਆਪਣੀ ਯਾਤਰਾ ਦੇ ਹਿੱਸੇ ਵਜੋਂ, ਉਨ੍ਹਾਂ ਦਾ ਸਾਊਦੀ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਸਲਮਾਨ ਨਾਲ ਮੁਲਾਕਾਤ ਕਰਨ ਦਾ ਪ੍ਰੋਗਰਾਮ ਸੀ।
ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਇਸ ਵੱਡੇ ਅੱਤਵਾਦੀ ਹਮਲੇ ਵਿਚ ਲਗਭਗ ਹੋਰ ਮੌਤਾਂ ਸਾਹਮਣੇ ਆਉਣ ਦਾ ਖਦਸ਼ਾ ਹੈ। ਇਸ ਵਿੱਚ ਦੋ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਜਦੋਂ ਕਿ ਕਈ ਲੋਕ ਗੰਭੀਰ ਜ਼ਖਮੀ ਹੋਏ ਹਨ। ਮੌਕੇ 'ਤੇ ਤਾਇਨਾਤ ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਸੰਭਾਲ ਲਈ ਅਤੇ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਸੀ.ਆਰ.ਪੀ.ਐਫ. ਦੀ ਕੁਇੱਕ ਰਿਐਕਸ਼ਨ ਟੀਮ ਵੀ ਭੇਜੀ ਗਈ ਹੈ। ਪਹਿਲਗਾਮ ਦੇ ਬੈਸਰਨ ਵਿੱਚ ਹੋਈ ਇਸ ਘਟਨਾ ਤੋਂ ਬਾਅਦ, ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਇੱਕ ਉੱਚ ਪੱਧਰੀ ਮੀਟਿੰਗ ਹੋਈ।
ਇਸ ਤੋਂ ਬਾਅਦ ਸ਼ਾਹ ਵੀ ਜੰਮੂ-ਕਸ਼ਮੀਰ ਲਈ ਰਵਾਨਾ ਹੋ ਗਏ। ਇਸ ਅੱਤਵਾਦੀ ਹਮਲੇ ਕਾਰਨ ਖੇਡ ਜਗਤ ਵਿੱਚ ਸੋਗ ਦਾ ਮਾਹੌਲ ਹੈ। ਟੀਮ ਇੰਡੀਆ ਦੇ ਕੋਚ ਗੌਤਮ ਗੰਭੀਰ ਨੇ ਉਨ੍ਹਾਂ ਦੇ ਦਿਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਅੱਤਵਾਦੀਆਂ ਨੂੰ ਸੁਨੇਹਾ ਦਿੰਦੇ ਹੋਏ, ਉਨ੍ਹਾਂ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਭਾਰਤ ਦੋਸ਼ੀਆਂ ਨੂੰ ਨਹੀਂ ਬਖਸ਼ੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੌਤੇਲੇ ਦਾਦੇ ਨੇ 5,000 ਰੁਪਏ 'ਚ ਵੇਚੀ ਮਾਸੂਮ ਬੱਚੀ, ਪੁਲਸ ਨੇ ਬਚਾਇਆ
NEXT STORY