ਮੁੰਬਈ, (ਭਾਸ਼ਾ)- ਲੋਕ ਸਭਾ ਦੇ ਸਾਬਕਾ ਸਪੀਕਰ ਮਨੋਹਰ ਜੋਸ਼ੀ (86) ਦਾ ਸ਼ੁੱਕਰਵਾਰ ਇੱਥੋਂ ਦੇ ਪੀ. ਡੀ. ਹਿੰਦੂਜਾ ਹਸਪਤਾਲ ਵਿਚ ਦਿਹਾਂਤ ਹੋ ਗਿਆ। ਜੋਸ਼ੀ ਜੋ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਵੀ ਸਨ, ਨੂੰ ਦਿਲ ਦਾ ਦੌਰਾ ਪੈਣ ਪਿੱਛੋਂ 21 ਫਰਵਰੀ ਨੂੰ ਹਸਪਤਾਲ ਦੇ ਆਈ. ਸੀ. ਯੂ. ’ਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਸ਼ੁੱਕਰਵਾਰ ਤੜਕੇ ਉਨ੍ਹਾਂ ਆਖਰੀ ਸਾਹ ਲਿਆ।
ਜੋਸ਼ੀ ਨੂੰ ਪਿਛਲੇ ਸਾਲ ਮਈ ’ਚ ਵੀ ਬਰੇਨ ਹੈਮਰੇਜ ਕਾਰਨ ਇਸੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਮਨੋਹਰ ਜੋਸ਼ੀ ਜੋ ‘ਜੋਸ਼ੀ ਸਰ’ ਦੇ ਨਾਂ ਨਾਲ ਮਸ਼ਹੂਰ ਸਨ, ਅਣਵੰਡੀ ਸ਼ਿਵ ਸੈਨਾ ਤੋਂ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਪਹਿਲੇ ਆਗੂ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਜੋਸ਼ੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਵੱਖ-ਵੱਖ ਅਹੁਦਿਆਂ 'ਤੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।
ਮੋਦੀ ਨੇ ਟਵਿੱਟਰ 'ਤੇ ਲਿਖਿਆ ਕਿ ਉਹ ਇੱਕ ਤਜਰਬੇਕਾਰ ਨੇਤਾ ਸਨ ਜਿਨ੍ਹਾਂ ਨੇ ਜਨਤਕ ਸੇਵਾ ਵਿੱਚ ਸਾਲ ਬਿਤਾਏ ਅਤੇ ਮਿਉਂਸਪਲ, ਸੂਬਾ ਅਤੇ ਰਾਸ਼ਟਰੀ ਪੱਧਰ 'ਤੇ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਈਆਂ। ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ, ਉਨ੍ਹਾਂ ਨੇ ਸੂਬੇ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ। ਉਨ੍ਹਾਂ ਨੇ ਕੇਂਦਰੀ ਮੰਤਰੀ ਵਜੋਂ ਵੀ ਜ਼ਿਕਰਯੋਗ ਯੋਗਦਾਨ ਪਾਇਆ।
ਗੁਰਨਾਮ ਚਢੂਨੀ ਨੇ ਕਿਸਾਨ ਸੰਗਠਨਾਂ ਨੂੰ ਹੱਥ ਜੋੜ ਕੇ ਕੀਤੀ ਅਪੀਲ, ਜਾਣੋ ਕੀ ਕਿਹਾ (ਵੀਡੀਓ)
NEXT STORY