ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਜ਼ੋਰਮ 'ਚ ਇਕ ਨਿਰਮਾਣ ਅਧੀਨ ਰੇਲਵੇ ਪੁਲ ਦੇ ਢਹਿਣ ਨਾਲ ਹੋਈਆਂ ਮੌਤਾਂ 'ਤੇ ਬੁੱਧਵਾਰ ਨੂੰ ਸੋਗ ਜ਼ਾਹਰ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਵਲੋਂ 'ਐਕਸ' 'ਤੇ ਕੀਤੇ ਗਏ ਇਕ ਪੋਸਟ ਅਨੁਸਾਰ ਪੀ.ਐੱਮ. ਮੋਦੀ ਨੇ ਕਿਹਾ,''ਮਿਜ਼ੋਰਮ 'ਚ ਪੁਲ ਹਾਦਸੇ 'ਚ ਲੋਕਾਂ ਦੀ ਮੌਤ ਤੋਂ ਦੁਖ਼ੀ ਹਾਂ। ਜਿਨ੍ਹਾਂ ਨੇ ਆਪਣੇ ਪਰਿਵਾਰਾਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੈਂ ਹਮਦਰਦੀ ਪ੍ਰਗਟ ਕਰਦਾ ਹਾਂ। ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।''
ਇਹ ਵੀ ਪੜ੍ਹੋ : ਮਿਜ਼ੋਰਮ 'ਚ ਨਿਰਮਾਣ ਅਧੀਨ ਰੇਲਵੇ ਪੁਲ ਡਿੱਗਿਆ, 17 ਮਜ਼ਦੂਰਾਂ ਦੀ ਮੌਤ
ਪ੍ਰਧਾਨ ਮੰਤਰੀ ਨੇ ਕਿਹਾ ਕਿ ਹਾਦਸੇ ਵਾਲੀ ਜਗ੍ਹਾ 'ਤੇ ਰਾਹਤ ਅਤੇ ਬਚਾਅ ਮੁਹਿੰਮ ਜਾਰੀ ਹੈ ਅਤੇ ਪ੍ਰਭਾਵਿਤਾਂ ਨੂੰ ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਨੇ ਇਸ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀ.ਐੱਮ.ਐੱਨ.ਆਰ.ਐੱਫ.) ਤੋਂ ਹਰੇਕ ਨੂੰ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਪੀ.ਐੱਮ.ਓ. ਅਨੁਸਾਰ, ਹਾਦਸੇ 'ਚ ਜ਼ਖ਼ਮੀ ਹਰੇਕ ਵਿਅਕਤੀ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਇਹ ਹਾਦਸਾ ਮਿਜ਼ੋਰਮ ਦੀ ਰਾਜਧਾਨੀ ਆਈਜ਼ੋਲ ਤੋਂ ਕਰੀਬ 21 ਕਿਲੋਮੀਟਰ ਦੀ ਦੂਰੀ 'ਤੇ ਸੈਰਾਂਗ ਇਲਾਕੇ 'ਚ ਸਵੇਰੇ 10 ਵਜੇ ਵਾਪਰਿਆ। ਇਸ ਹਾਦਸੇ 'ਚ 17 ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਸ ਅਨੁਸਾਰ ਹਾਦਸੇ ਵਾਲੀ ਜਗ੍ਹਾ 'ਤੇ ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ, ਕਿਉਂਕਿ ਘਟਨਾ ਦੇ ਸਮੇਂ ਉੱਥੇ 35-40 ਮਜ਼ਦੂਰ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਬੱਚੇ ਸਮੇਤ ਪਰਿਵਾਰ ਦੇ 3 ਜੀਆਂ ਦੀ ਮੌਤ
NEXT STORY