ਜਲੰਧਰ/ਜੰਮੂ, (ਵਿਸ਼ੇਸ਼)- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਜੋ ਜੰਮੂ-ਕਸ਼ਮੀਰ ਦੇ ਪਾਰਟੀ ਇੰਚਾਰਜ ਵੀ ਹਨ, ਨੇ ਅੱਜ ਇੱਥੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਾਰਾ-370 ਨੂੰ ਹਟਾ ਕੇ ਗੈਰ-ਰਾਖਵੇਂ ਵਰਗ ਦੇ ਲੋਕਾਂ ਲਈ ਇਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ।
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਧਾਰਾ-370 ਨੂੰ ਹਟਾਉਣਾ ਜੰਮੂ- ਕਸ਼ਮੀਰ ’ਚ ਇਕ ਇਤਿਹਾਸਕ ਪ੍ਰਾਪਤੀ ਹੈ, ਜਿਸ ਨਾਲ ਜੰਮੂ-ਕਸ਼ਮੀਰ ’ਚ ਬਾਬਾ ਸਾਹਿਬ ਅੰਬੇਡਕਰ ਦਾ ਸੁਪਨਾ ਸਾਕਾਰ ਹੋਇਆ ਹੈ।
ਮੁਫਤੀ, ਅਬਦੁੱਲਾ ਅਤੇ ਗਾਂਧੀ ਪਰਿਵਾਰਾਂ ’ਤੇ ਤਿੱਖਾ ਹਮਲਾ ਕਰਦੇ ਹੋਏ ਚੁੱਘ ਨੇ ਕਿਹਾ ਕਿ ਇਹ ਉਨ੍ਹਾਂ ਸਾਰਿਆਂ ਦੀ ਅਪਰਾਧਿਕ ਸਾਜ਼ਿਸ਼ ਹੈ, ਤਾਂ ਕਿ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਸੰਵਿਧਾਨਕ ਵਿਵਸਥਾਵਾਂ ਦੇ ਲਾਭਾਂ ਤੋਂ ਵਾਂਝਾ ਰੱਖਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਇਕ ਨਵੀਂ ਆਸ ਦਿੱਤੀ ਹੈ ਅਤੇ ਇੱਥੇ ਵਿਕਾਸ ਦਾ ਇਕ ਨਵਾਂ ਯੁੱਗ ਸ਼ੁਰੂ ਹੋਇਆ ਹੈ।
ਉਨ੍ਹਾਂ ਕਿਹਾ ਕਿ ਮੋਦੀ ਯੁੱਗ ’ਚ ਜੰਮੂ-ਕਸ਼ਮੀਰ ਦੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ’ਚ ਮਦਦ ਕਰਨ ਲਈ ਸਰਹੱਦ ਪਾਰ ਦੀਆਂ ਤਾਕਤਾਂ ਸਮੇਤ ਸਾਰੀਆਂ ਨਕਾਰਾਤਮਕ ਤਾਕਤਾਂ ਨੂੰ ਫੈਸਲਾਕੁੰਨ ਤੌਰ ’ਤੇ ਹਰਾਇਆ ਜਾਵੇਗਾ।
ਵੱਡੀ ਖ਼ਬਰ: ਬਿਹਾਰ ਦੇ CM ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
NEXT STORY