ਦੇਹਰਾਦੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇਕ ਵਾਰ ਫਿਰ ਮੁੱਖ ਮੰਤਰੀ ਪੁਸ਼ਕਰ ਧਾਮੀ ਨਾਲ ਫੋਨ 'ਤੇ ਗੱਲ ਕਰ ਕੇ ਉੱਤਰਾਖੰਡ ਦੇ ਉੱਤਰਾਕਾਸ਼ੀ ਜ਼ਿਲ੍ਹੇ 'ਚ ਨਿਰਮਾਣ ਅਧੀਨ ਸਿਲਕਿਆਰਾ ਸੁਰੰਗ 'ਚ ਪਿਛਲੇ 8 ਦਿਨਾਂ ਤੋਂ ਫਸੇ ਮਜ਼ਦੂਰਾਂ ਨੂੰ ਸੁਰੱਖਿਅਤ ਕੱਢਣ ਲਈ ਜਾਰੀ ਬਚਾਅ ਅਤੇ ਰਾਹਤ ਕੰਮਾਂ ਬਾਰੇ ਜਾਣਕਾਰੀ ਲਈ। ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਚਾਅ ਕੰਮ ਵਿਚ ਵਰਤੋਂ ਲਈ ਜ਼ਰੂਰੀ ਯੰਤਰ ਅਤੇ ਸਾਧਨ ਉਪਲੱਬਧ ਕਰਵਾਏ ਜਾ ਰਹੇ ਹਨ ਅਤੇ ਕੇਂਦਰ ਤੇ ਸੂਬੇ ਦੀਆਂ ਏਜੰਸੀਆਂ ਦੇ ਆਪਸੀ ਤਾਲਮੇਲ ਨਾਲ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਜਾਵੇਗਾ।
ਪ੍ਰਧਾਨ ਮੰਤਰੀ ਨੇ ਫਸੇ ਮਜ਼ਦੂਰਾਂ ਦਾ ਮਨੋਬਲ ਬਣਾ ਕੇ ਰੱਖਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਮੋਦੀ ਨੂੰ ਸਥਿਤੀ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਅਤੇ ਕੇਂਦਰ ਦੀਆਂ ਵੱਖ-ਵੱਖ ਏਜੰਸੀਆਂ ਦੇ ਮਾਹਰਾਂ ਤੋਂ ਰਾਏ ਲੈ ਕੇ ਆਪਸੀ ਤਾਲਮੇਲ ਨਾਲ ਰਾਹਤ ਤੇ ਬਚਾਅ ਕੰਮਾਂ ਵਿਚ ਜੁੱਟੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸੁਰੰਗ ਵਿਚ ਫਸੇ ਮਜ਼ਦੂਰ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਆਕਸੀਜਨ, ਪੌਸ਼ਟਿਕ ਭੋਜਨ ਅਤੇ ਪਾਣੀ ਉਪਲੱਬਧ ਕਰਵਾਇਆ ਜਾ ਰਿਹਾ ਹੈ।
ਦੱਸਣਯੋਗ ਹੈ ਕਿ 12 ਨਵੰਬਰ ਦੀਵਾਲੀ ਵਾਲੇ ਦਿਨ ਸੁਰੰਗ ਹਾਦਸੇ ਤੋਂ ਬਾਅਦ ਹੁਣ ਤੱਕ ਪ੍ਰਧਾਨ ਮੰਤਰੀ ਤਿੰਨ ਵਾਰ ਮੁੱਖ ਮੰਤਰੀ ਤੋਂ ਸਥਿਤੀ ਦੀ ਜਾਣਕਾਰੀ ਲੈ ਚੁੱਕੇ ਹਨ। ਪ੍ਰਧਾਨ ਮੰਤਰੀ ਦਫ਼ਤਰ ਦੀ ਟੀਮ ਵੀ ਮੌਕੇ ਦਾ ਨਿਰੀਖਣ ਕਰ ਚੁੱਕੀ ਹੈ ਅਤੇ ਲਗਾਤਾਰ ਸਥਿਤੀ 'ਤੇ ਨਜ਼ਰ ਬਣਾਏ ਹੋਏ ਹਨ। ਚਾਰਧਾਮ ਸੜਕ ਪ੍ਰਾਜੈਕਟ ਤਹਿਤ ਯਮੁਨੋਤਰੀ ਨੈਸ਼ਨਲ ਹਾਈਵੇਅ 'ਤੇ ਬਣ ਰਹੀ ਸਾਢੇ 4 ਕਿਲੋਮੀਟਰ ਲੰਬੀ ਸਿਲਕਿਆਰਾ ਸੁਰੰਗ ਦਾ ਇਕ ਹਿੱਸਾ ਢਹਿਣ ਨਾਲ ਉਸ ਅੰਦਰ ਕੰਮ ਕਰ ਰਹੇ 41 ਮਜ਼ਦੂਰ ਫਸ ਗਏ, ਜਿਨ੍ਹਾਂ ਨੂੰ ਕੱਢਣ ਲਈ ਜੰਗ ਪੱਧਰ 'ਤੇ ਬਚਾਅ ਕੰਮ ਜਾਰੀ ਹੈ।
ਚਾਰਧਾਮ ਯਾਤਰਾ 'ਚ ਬਣਿਆ ਰਿਕਾਰਡ, 56 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ
NEXT STORY