ਨਵੀਂ ਦਿੱਲੀ - ਕਾਂਗਰਸ ਨੇ ਮੰਗਲਵਾਰ ਨੂੰ 'ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ' ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਨ ਤੋਂ ਪਹਿਲਾਂ ਇਸ ਦੀ ਖ਼ਬਰ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਵਿੰਨਿਆ ਹੈ। ਉਹਨਾਂ ਨੇ ਕਿਹਾ ਕਿ ਇਹ ਕਿਸਾਨਾਂ ਨੂੰ 'ਪ੍ਰਸ਼ਾਦ' ਨਹੀਂ ਦਿੱਤਾ ਜਾ ਰਿਹਾ, ਸਗੋਂ ਇਹ ਉਨ੍ਹਾਂ ਦਾ ਕਾਨੂੰਨੀ ਅਧਿਕਾਰ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ 9 ਜੂਨ ਨੂੰ 'ਇਕ ਤਿਹਾਈ ਪ੍ਰਧਾਨ ਮੰਤਰੀ' ਨੇ ਜਿਵੇਂ ਹੀ ਆਪਣਾ ਅਹੁਦਾ ਸੰਭਾਲਿਆ, ਉਦੋਂ ਅਜਿਹੀਆਂ ਖ਼ਬਰਾਂ ਆਈਆਂ ਸਨ ਕਿ ਪ੍ਰਧਾਨ ਮੰਤਰੀ ਨੇ ਜਿਸ ਪਹਿਲੀ ਫਾਈਲ 'ਤੇ ਦਸਤਖ਼ਤ ਕੀਤੇ ਹਨ, ਉਹ 'ਪੀਐੱਮ ਕਿਸਾਨ ਨਿਧੀ' ਦੀ 17ਵੀਂ ਕਿਸ਼ਤ ਜਾਰੀ ਕਰਨ ਨਾਲ ਸਬੰਧਤ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ: ਦਿੱਲੀ ਏਅਰਪੋਰਟ ਤੋਂ ਦੁਬਈ ਜਾਣ ਵਾਲੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਰਮੇਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਲਿਖਿਆ,'ਅੱਜ ਫਿਰ ਉਹੀ ਖ਼ਬਰਾਂ ਚਾਰੇ ਪਾਸੇ ਸੁਰਖੀਆਂ ਵਿਚ ਹਨ- 'ਇੱਕ ਤਿਹਾਈ' ਪ੍ਰਧਾਨ ਮੰਤਰੀ 'ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ' ਦੀ 17ਵੀਂ ਕਿਸ਼ਤ ਜਾਰੀ ਕਰਨਗੇ। ਇਸ ਤਰ੍ਹਾਂ ਸੁਰਖੀਆਂ ਨੂੰ 'ਰੀਸਾਈਕਲ' ਕੀਤਾ ਜਾ ਰਿਹਾ ਹੈ।' ਕਾਂਗਰਸ ਨੇਤਾ ਨੇ ਕਿਹਾ 'ਗੈਰ ਜੀਵ' ਪ੍ਰਧਾਨ ਮੰਤਰੀ ਕਿਸਾਨਾਂ ਨੂੰ ਕੋਈ ਪ੍ਰਸ਼ਾਦ ਨਹੀਂ ਦੇ ਰਹੇ। ਇਹ ਉਨ੍ਹਾਂ ਦਾ ਕਾਨੂੰਨੀ ਅਧਿਕਾਰ ਅਤੇ ਹੱਕ ਹੈ। ਪ੍ਰਧਾਨ ਮੰਤਰੀ ਮੋਦੀ ਮੰਗਲਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਦਾ ਦੌਰਾ ਕਰਨਗੇ। ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਵਾਰਾਣਸੀ ਦਾ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ।
ਇਹ ਵੀ ਪੜ੍ਹੋ - ਰੀਲ ਬਣਾਉਣ ਦੇ ਚੱਕਰ 'ਚ 300 ਫੁੱਟ ਡੂੰਘੀ ਖਾਈ 'ਚ ਡਿੱਗੀ ਕਾਰ, 23 ਸਾਲਾਂ ਕੁੜੀ ਦੀ ਦਰਦਨਾਕ ਮੌਤ
ਪ੍ਰਧਾਨ ਮੰਤਰੀ ਇਸ ਦੌਰੇ ਦੌਰਾਨ 'ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਸੰਮੇਲਨ' ਵਿੱਚ ਹਿੱਸਾ ਲੈਣਗੇ ਅਤੇ 9.26 ਕਰੋੜ ਕਿਸਾਨਾਂ ਲਈ 20,000 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨਗੇ। ਤੀਜੀ ਵਾਰ ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਜਿਸ ਪਹਿਲੀ ਫਾਈਲ 'ਤੇ ਦਸਤਖ਼ਤ ਕੀਤੇ, ਉਹ 'ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ' ਦੀ 17ਵੀਂ ਕਿਸ਼ਤ ਜਾਰੀ ਕਰਨ ਨਾਲ ਸਬੰਧਤ ਸੀ। ਇੱਕ ਸਰਕਾਰੀ ਬਿਆਨ ਅਨੁਸਾਰ, ਇਸ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ, ਮੋਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਦੇ ਤਹਿਤ ਲਗਭਗ 9.26 ਕਰੋੜ ਲਾਭਪਾਤਰੀ ਕਿਸਾਨਾਂ ਨੂੰ ਸਿੱਧੇ ਲਾਭ ਟ੍ਰਾਂਸਫਰ ਰਾਹੀਂ 20,000 ਕਰੋੜ ਰੁਪਏ ਤੋਂ ਵੱਧ ਦੀਆਂ ਕਿਸ਼ਤਾਂ ਜਾਰੀ ਕਰਨਗੇ।
ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਲਾਈ ਲਾਮਾ ਨੇ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਰਾਮਫੋਸਾ ਨੂੰ ਮੁੜ ਚੁਣੇ ਜਾਣ 'ਤੇ ਦਿੱਤੀ ਵਧਾਈ
NEXT STORY