ਇੰਟਰਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 17 ਸਤੰਬਰ ਨੂੰ 73 ਸਾਲ ਦੇ ਹੋ ਗਏ ਹਨ। ਇਸ ਦੌਰਾਨ ਉਨ੍ਹਾਂ ਨੂੰ ਦੇਸ਼ ਅਤੇ ਦੁਨੀਆ ਭਰ ਤੋਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਮਿਲ ਰਹੀਆਂ ਹਨ। ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ (Giorgia Meloni) ਨੇ ਵੀ ਪੀਐੱਮ ਮੋਦੀ ਨੂੰ ਉਨ੍ਹਾਂ ਦੇ 73ਵੇਂ ਜਨਮ ਦਿਨ ਦੀ ਵਧਾਈ ਦਿੱਤੀ ਹੈ। ਮੇਲੋਨੀ ਨੇ ਆਪਣੀ ਪੋਸਟ ਵਿੱਚ ਪੀਐੱਮ ਮੋਦੀ ਨੂੰ ਭਵਿੱਖ ਨੂੰ ਬਣਾਉਣ ਲਈ ਸਮਰਪਿਤ ਇਕ ਪਿਆਰੇ ਦੋਸਤ ਦੱਸਿਆ।
ਇਹ ਵੀ ਪੜ੍ਹੋ : ਮੋਦੀ ਨੇ ਵਿਸ਼ਵਕਰਮਾ ਜਯੰਤੀ 'ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸ਼ੁਰੂ ਕੀਤੀ 'PM ਵਿਸ਼ਵਕਰਮਾ' ਯੋਜਨਾ
ਮੇਲੋਨੀ ਨੇ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਕਰਦਿਆਂ ਕਿਹਾ, ''ਜਨਮਦਿਨ ਮੁਬਾਰਕ ਨਰਿੰਦਰ ਮੋਦੀ। ਇਕ ਦੋਸਤ ਜੋ ਭਵਿੱਖ ਨੂੰ ਬਣਾਉਣ ਲਈ ਵਚਨਬੱਧ ਹੈ ਅਤੇ ਇਟਲੀ ਦੇ ਨੇੜੇ ਇਕ ਮਹਾਨ ਰਾਸ਼ਟਰ ਦੇ ਇਤਿਹਾਸ 'ਤੇ ਮਾਣ ਕਰਦਾ ਹੈ। ਨਰਿੰਦਰ ਮੋਦੀ ਨੇ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਐਕਸ 'ਤੇ ਲਿਖਿਆ, "ਤੁਹਾਡੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਜੀ।
ਇਹ ਵੀ ਪੜ੍ਹੋ : ਪਾਕਿਸਤਾਨ ਤੋਂ ਪਹਿਲੀ ਵਾਰ ਚੁਣੀ ਗਈ ਮਿਸ ਯੂਨੀਵਰਸ ਕੰਟੈਸਟੈਂਟ, PAK ਸਰਕਾਰ ਬੋਲੀ- ਇਹ ਕਿਵੇਂ ਹੋ ਗਿਆ?
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜੁਗਨਾਥ ਨੇ ਨਰਿੰਦਰ ਮੋਦੀ ਨੂੰ ਵਧਾਈ ਦਿੰਦਿਆਂ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਹਾਰਦਿਕ ਸ਼ੁਭਕਾਮਨਾਵਾਂ। ਉਨ੍ਹਾਂ ਨੂੰ ਚੰਗੀ ਸਿਹਤ ਅਤੇ ਖੁਸ਼ਹਾਲੀ ਮਿਲੇ। ਮੈਨੂੰ ਕੋਈ ਸ਼ੱਕ ਨਹੀਂ ਹੈ ਕਿ ਉਹ ਆਪਣੇ ਦੇਸ਼ ਦੀ ਸੇਵਾ ਕਰਨ ਅਤੇ ਸਾਂਝੇਦਾਰੀ ਦੀ ਉੱਨਤੀ ਲਈ ਉਨ੍ਹਾਂ ਦਾ ਦ੍ਰਿੜ੍ਹ ਇਰਾਦਾ ਹਮੇਸ਼ਾ ਵਾਂਗ ਕਾਇਮ ਰਹੇਗਾ। ਪ੍ਰਧਾਨ ਮੰਤਰੀ ਮੋਦੀ ਨੇ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
28 ਤੋਂ 30 ਅਕਤੂਬਰ ਤੱਕ ਚੱਲਣ ਵਾਲੇ ਸੰਤ ਸਮਾਗਮ ਦੀਆਂ ਸੇਵਾਵਾਂ ਦਾ ਉਦਘਾਟਨ ਨਿਰੰਕਾਰੀ ਸਤਿਗੁਰੂ ਨੇ ਕੀਤਾ
NEXT STORY