ਨਵੀਂ ਦਿੱਲੀ- ਦੇਸ਼ ਦੀ ਵੱਡੀ ਆਬਾਦੀ ਖੇਤੀ ਅਤੇ ਕਿਸਾਨੀ ਨਾਲ ਜੁੜੀ ਹੋਈ ਹੈ। ਹਾਲਾਂਕਿ ਦੇਸ਼ ਦੇ ਕਈ ਕਿਸਾਨ ਅਜੇ ਵੀ ਆਰਥਿਕ ਤੌਰ 'ਤੇ ਕਮਜ਼ੋਰ ਹਨ। ਇਨ੍ਹਾਂ ਕਿਸਾਨਾਂ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕੇਂਦਰ ਅਤੇ ਸੂਬਾਈ ਸਰਕਾਰਾਂ ਕਈ ਸ਼ਾਨਦਾਰ ਯੋਜਨਾਵਾਂ ਚਲਾ ਰਹੀਆਂ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਉਨ੍ਹਾਂ 'ਚੋਂ ਇਕ ਹੈ। ਇਹ ਯੋਜਨਾ ਭਾਰਤ ਸਰਕਾਰ ਨੇ ਸਾਲ 2019 'ਚ ਸ਼ੁਰੂ ਕੀਤੀ ਸੀ। ਇਸ ਯੋਜਨਾ ਤਹਿਤ ਭਾਰਤ ਸਰਕਾਰ ਵੱਲੋਂ ਦੇਸ਼ ਦੇ ਗਰੀਬ ਕਿਸਾਨਾਂ ਨੂੰ ਹਰ ਸਾਲ 6 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
6 ਹਜ਼ਾਰ ਰੁਪਏ ਦੀ ਇਹ ਰਾਸ਼ੀ 3 ਕਿਸ਼ਤਾਂ ਦੇ ਰੂਪ 'ਚ ਜਾਰੀ ਕੀਤੀ ਗਈ ਹੈ। ਹਰੇਕ ਕਿਸ਼ਤ ਤਹਿਤ 2,000 ਰੁਪਏ ਡੀ. ਬੀ. ਟੀ ਰਾਹੀਂ ਕਿਸਾਨਾਂ ਦੇ ਖਾਤਿਆਂ ਵਿਚ ਭੇਜੇ ਜਾਂਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਹੁਣ ਤੱਕ 13 ਕਰੋੜ ਤੋਂ ਵੱਧ ਕਿਸਾਨ ਇਸ ਸਕੀਮ ਦਾ ਲਾਭ ਲੈ ਚੁੱਕੇ ਹਨ। ਅੱਜ ਅਸੀਂ ਤੁਹਾਨੂੰ ਅਜਿਹੇ ਤਿੰਨ ਮਹੱਤਵਪੂਰਨ ਕੰਮਾਂ ਬਾਰੇ ਦੱਸਣ ਜਾ ਰਹੇ ਹਾਂ ਜੋ ਤੁਹਾਨੂੰ ਜਲਦੀ ਤੋਂ ਜਲਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਰਨੇ ਚਾਹੀਦੇ ਹਨ। ਜੇਕਰ ਤੁਸੀਂ ਇਹ ਜ਼ਰੂਰੀ ਕੰਮ ਨਹੀਂ ਕਰਵਾਉਂਦੇ ਤਾਂ ਤੁਹਾਨੂੰ ਯੋਜਨਾ ਦਾ ਲਾਭ ਨਹੀਂ ਮਿਲੇਗਾ।
ਈ-ਕੇਵਾਈਸੀ
ਜੇਕਰ ਤੁਸੀਂ ਬਿਨਾਂ ਕਿਸੇ ਰੁਕਾਵਟ ਦੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣਾ ਚਾਹੁੰਦੇ ਹੋ, ਤਾਂ ਤੁਹਾਨੂੰ ਇਸ ਸਕੀਮ ਲਈ ਜਲਦੀ ਤੋਂ ਜਲਦੀ ਈ-ਕੇਵਾਈਸੀ ਕਰਵਾਉਣਾ ਚਾਹੀਦਾ ਹੈ। ਦੇਸ਼ ਵਿਚ ਅਜੇ ਵੀ ਬਹੁਤ ਸਾਰੇ ਕਿਸਾਨ ਅਜਿਹੇ ਹਨ ਜਿਨ੍ਹਾਂ ਨੇ ਇਸ ਯੋਜਨਾ ਤਹਿਤ ਕੇਵਾਈਸੀ ਨਹੀਂ ਕਰਵਾਇਆ ਹੈ। ਜੇਕਰ ਤੁਸੀਂ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਤੁਹਾਡੀ ਕਿਸ਼ਤ ਦੇ ਪੈਸੇ ਫਸ ਸਕਦੇ ਹਨ।
ਗਲਤ ਜਾਣਕਾਰੀ ਸਹੀ ਕਰੋ
ਜੇਕਰ ਤੁਸੀਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਲਈ ਅਰਜ਼ੀ ਦਿੰਦੇ ਸਮੇਂ ਕੋਈ ਗਲਤ ਜਾਣਕਾਰੀ ਦਰਜ ਕੀਤੀ ਸੀ, ਜਿਵੇਂ ਕਿ ਨਾਮ, ਲਿੰਗ, ਉਮਰ ਆਦਿ, ਤਾਂ ਤੁਹਾਨੂ ਅਗਲੀ ਕਿਸ਼ਤ ਦੇ ਮਿਲਣ ਵਾਲੇ ਪੈਸੇ ਅਟਕ ਸਕਦੇ ਹਨ। ਲਾਭ ਪ੍ਰਾਪਤ ਕਰਨ ਲਈ ਤੁਹਾਨੂੰ ਜਿੰਨੀ ਜਲਦੀ ਹੋ ਸਕੇ ਇਨ੍ਹਾਂ ਗਲਤੀਆਂ ਨੂੰ ਠੀਕ ਕਰਨਾ ਚਾਹੀਦਾ ਹੈ।
DBT ਆਨ ਕਰਵਾਓ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਲਾਭਪਾਤਰੀਆਂ ਲਈ ਆਪਣੇ ਬੈਂਕ ਵਿਚ ਡੀਬੀਟੀ ਯਾਨੀ ਡਾਇਰੈਕਟ ਬੈਨੀਫਿਟ ਟ੍ਰਾਂਸਫਰ ਨੂੰ ਚਾਲੂ ਕਰਨਾ ਜ਼ਰੂਰੀ ਹੈ। ਸਰਕਾਰ ਡੀਬੀਟੀ ਰਾਹੀਂ ਕਿਸ਼ਤ ਦੇ ਪੈਸੇ ਸਿੱਧੇ ਲਾਭਪਾਤਰੀ ਕਿਸਾਨ ਦੇ ਬੈਂਕ ਖਾਤੇ ਵਿਚ ਟਰਾਂਸਫਰ ਕਰਦੀ ਹੈ। ਜੇਕਰ ਤੁਹਾਡੇ ਬੈਂਕ ਖਾਤੇ 'ਚ DBT ਕਿਰਿਆਸ਼ੀਲ ਨਹੀਂ ਹੈ, ਤਾਂ ਤੁਹਾਨੂੰ ਕਿਸ਼ਤ ਦਾ ਲਾਭ ਨਹੀਂ ਮਿਲੇਗਾ।
ਬੰਗਲਾਦੇਸ਼ ਨੇ 95 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
NEXT STORY