ਨੈਸ਼ਨਲ ਡੈਸਕ : ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਅੱਜ ਆਪਣੇ ਸੰਸਦੀ ਖੇਤਰ ਵਾਰਾਣਸੀ ਹਨ, ਜਿਥੇ ਉਹਨਾ ਨੇ ਕਰੋੜਾਂ ਕਿਸਾਨਾਂ ਨੂੰ ਵੱਡੀ ਖ਼ੁਸ਼ਖਬਰੀ ਦਿੱਤੀ ਹੈ। ਪੀਐੱਮ ਮੋਦੀ ਨੇ ਆਪਣੇ ਸੰਸਦੀ ਖੇਤਰ ਵਾਰਾਣਸੀ ਵਿੱਚ ਕਿਸਾਨ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਦੇਸ਼ ਦੇ 9.60 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਪਾਉਣ ਦਾ ਐਲਾਨ ਕਰ ਦਿੱਤਾ ਹੈ। ਪੀਐੱਮ ਮੋਦੀ ਵਲੋਂ ਜਾਰੀ ਕੀਤੀ ਗਈ ਇਸ ਕਿਸਾਨ ਯੋਜਨਾ ਦੇ ਤਹਿਤ 20 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਕਮ ਕਿਸਾਨਾਂ ਦੇ ਖ਼ਾਤਿਆਂ ਵਿਚ ਟਰਾਂਸਫ਼ਰ ਕੀਤੀ ਗਈ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ: ਦਿੱਲੀ ਏਅਰਪੋਰਟ ਤੋਂ ਦੁਬਈ ਜਾਣ ਵਾਲੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 16ਵੀਂ ਕਿਸ਼ਤ 28 ਫਰਵਰੀ ਨੂੰ ਜਾਰੀ ਕੀਤੀ ਗਈ ਸੀ, ਉਸ ਤੋਂ ਬਾਅਦ ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਉਨ੍ਹਾਂ ਦਾ ਇੰਤਜ਼ਾਰ ਹੁਣ ਖ਼ਤਮ ਹੋ ਗਿਆ ਹੈ।
ਕੀ ਹੈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ?
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਮੋਦੀ ਸਰਕਾਰ ਦੁਆਰਾ 2019 ਵਿੱਚ ਸ਼ੁਰੂ ਕੀਤੀ ਗਈ ਇੱਕ ਯੋਜਨਾ ਹੈ। ਇਸ ਤਹਿਤ ਦੇਸ਼ ਭਰ ਦੇ ਗਰੀਬ ਅਤੇ ਸੀਮਾਂਤ ਕਿਸਾਨਾਂ ਦੇ ਖਾਤਿਆਂ ਵਿੱਚ ਹਰ ਸਾਲ 6,000 ਰੁਪਏ ਟਰਾਂਸਫਰ ਕੀਤੇ ਜਾਂਦੇ ਹਨ। ਇਹ ਪੈਸਾ 2,000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਟਰਾਂਸਫਰ ਕੀਤਾ ਜਾਂਦਾ ਹੈ। ਹੁਣ ਤੱਕ ਸਰਕਾਰ ਇਸ ਸਕੀਮ ਤਹਿਤ ਕੁੱਲ 16 ਕਿਸ਼ਤਾਂ ਜਾਰੀ ਕਰ ਚੁੱਕੀ ਹੈ। ਜਲਦੀ ਹੀ ਕਿਸਾਨਾਂ ਨੂੰ 17ਵੀਂ ਕਿਸ਼ਤ ਦਾ ਲਾਭ ਮਿਲਣ ਵਾਲਾ ਹੈ।
ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀ ਸਥਿਤੀ ਦੀ ਇਸ ਤਰ੍ਹਾਂ ਕਰੋ ਜਾਂਚ
1. ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀ ਸਥਿਤੀ ਦੀ ਜਾਂਚ ਕਰਨ ਲਈ, ਸਭ ਤੋਂ ਪਹਿਲਾਂ ਸਕੀਮ ਦੀ ਅਧਿਕਾਰਤ ਵੈੱਬਸਾਈਟ pmkisan.gov.in 'ਤੇ ਜਾਓ।
2. ਇਸ ਤੋਂ ਬਾਅਦ ਤੁਸੀਂ ਫਾਰਮਰ ਕਾਰਨਰ ਸੈਕਸ਼ਨ 'ਤੇ ਕਲਿੱਕ ਕਰੋ ਅਤੇ ਲਾਭਪਾਤਰੀ ਸਥਿਤੀ 'ਤੇ ਜਾਓ।
3. ਇਸ ਤੋਂ ਬਾਅਦ ਤੁਹਾਨੂੰ ਆਧਾਰ ਨੰਬਰ ਜਾਂ ਰਜਿਸਟਰਡ ਬੈਂਕ ਖਾਤੇ ਦੇ ਵੇਰਵੇ 'ਤੇ ਕਲਿੱਕ ਕਰਨਾ ਹੋਵੇਗਾ।
4. ਇਸ ਤੋਂ ਬਾਅਦ Get Data 'ਤੇ ਕਲਿੱਕ ਕਰੋ।
5. ਤੁਹਾਨੂੰ ਕੁਝ ਸਕਿੰਟਾਂ ਵਿੱਚ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀ ਦੀ ਸਥਿਤੀ ਦਿਖਾਈ ਦੇਣੀ ਸ਼ੁਰੂ ਹੋ ਜਾਵੇਗੀ।
ਇਹ ਵੀ ਪੜ੍ਹੋ - 30 ਜੂਨ ਨੂੰ PM Modi ਕਰਨਗੇ 'ਮਨ ਕੀ ਬਾਤ', ਦੇਸ਼ ਵਾਸੀਆਂ ਤੋਂ ਮੰਗਣਗੇ ਸੁਝਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਗਲੇ ਸਾਲ ਕੈਨੇਡਾ 'ਚ ਹੋਵੇਗਾ G7 ਸੰਮੇਲਨ, PM ਮੋਦੀ ਦੀ ਸ਼ਮੂਲੀਅਤ ਦੇ ਸਵਾਲ 'ਤੇ ਟਰੂਡੋ ਨੇ ਦਿੱਤਾ ਇਹ ਜਵਾਬ
NEXT STORY