ਨਵੀਂ ਦਿੱਲੀ - ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਪਿਛਲੇ ਕਈ ਦਿਨਾਂ ਤੋਂ ਲੱਖ ਤੋਂ ਜ਼ਿਆਦਾ ਕੇਸ ਨਿੱਤ ਆ ਰਹੇ ਹਨ ਅਤੇ ਹਜ਼ਾਰ ਤੋਂ ਜ਼ਿਆਦਾ ਲੋਕ ਆਪਣੀ ਜਾਨ ਗੁਆ ਰਹੇ ਹਨ। ਇਸ ਦੌਰਾਨ ਪੀ.ਐੱਮ. ਮੋਦੀ ਨੇ ਸ਼ਨੀਵਾਰ ਨੂੰ ਇੱਕ ਅਹਿਮ ਬੈਠਕ ਕੀਤੀ। ਇਸ ਦੌਰਾਨ ਪੀ.ਐੱਮ. ਮੋਦੀ ਨੇ ਮੰਤਰਾਲਾ ਦੇ ਅਫਸਰਾਂ ਨਾਲ ਚਰਚਾ ਵਿੱਚ ਕਿਹਾ ਕਿ ਟੈਸਟਿੰਗ, ਟ੍ਰੈਕਿੰਗ ਅਤੇ ਟ੍ਰੀਟਮੈਂਟ ਦਾ ਕੋਈ ਬਦਲ ਨਹੀਂ ਹੈ।
ਪੀ.ਐੱਮ. ਮੋਦੀ ਨੇ ਕਿਹਾ ਕਿ ਭਾਰਤ ਨੇ ਪਿਛਲੇ ਸਾਲ ਕੋਵਿਡ ਨੂੰ ਹਰਾਇਆ ਸੀ ਅਤੇ ਅਸੀਂ ਸਾਰੇ ਮਿਲ ਕੇ ਇਸ ਨੂੰ ਫਿਰ ਹਰਾ ਸਕਦੇ ਹਾਂ। ਬੈਠਕ ਵਿੱਚ ਪੀ.ਐੱਮ. ਮੋਦੀ ਨੇ ਕੋਵਿਡ ਮਰੀਜ਼ਾਂ ਲਈ ਹਸਪਤਾਲ ਵਿੱਚ ਬੈਡ ਦੀ ਗਿਣਤੀ ਨੂੰ ਵਧਾਉਣ ਲਈ ਸਾਰੇ ਜ਼ਰੂਰੀ ਉਪਾਅ ਕਰਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਨੂੰ ਲੋਕਾਂ ਦੀਆਂ ਚਿੰਤਾਵਾਂ ਪ੍ਰਤੀ ਸਰਗਰਮ ਅਤੇ ਸੰਵੇਦਨਸ਼ੀਲ ਹੋਣ ਦੀ ਲੋੜ ਹੈ। ਮੈਡੀਕਲ ਆਕਸੀਜਨ ਪਲਾਂਟ ਤੇਜ਼ੀ ਨਾਲ ਲਗਾਏ ਜਾਣੇ ਚਾਹੀਦੇ ਹਨ।
ਇਹ ਵੀ ਪੜ੍ਹੋ- ਰਾਏਪੁਰ ਦੇ ਹਸਪਤਾਲ 'ਚ ਲੱਗੀ ਅੱਗ, ਕੋਰੋਨਾ ਮਰੀਜ਼ ਵੀ ਸਨ ਦਾਖਲ, 2 ਦੀ ਮੌਤ
ਪੀ.ਐੱਮ. ਮੋਦੀ ਨੇ ਰੈਮੇਡਿਸਵਿਰ ਅਤੇ ਹੋਰ ਦਵਾਈਆਂ ਦੀ ਸਪਲਾਈ ਦੀ ਸਥਿਤੀ ਦੀ ਵੀ ਬੈਠਕ ਵਿੱਚ ਸਮੀਖਿਆ ਕੀਤੀ। ਉਨ੍ਹਾਂ ਨੇ ਵੈਕਸੀਨ ਉਤਪਾਦਨ ਵਧਾਉਣ ਲਈ ਪੂਰੀ ਸਮਰੱਥਾ ਦੀ ਵਰਤੋ ਕਰਣ ਨੂੰ ਕਿਹਾ ਹੈ। ਪੀ.ਐੱਮ. ਨੇ ਵੱਖ-ਵੱਖ ਦਵਾਈਆਂ ਦੀ ਵੱਧਦੀ ਮੰਗ ਨੂੰ ਪੂਰਾ ਕਰਣ ਲਈ ਭਾਰਤ ਦੀ ਦਵਾਈ ਉਦਯੋਗ ਦੀ ਪੂਰੀ ਸਮਰੱਥਾ ਦੀ ਵਰਤੋ ਕਰਣ ਦੀ ਲੋੜ 'ਤੇ ਜ਼ੋਰ ਦਿੱਤਾ। ਪੀ.ਐੱਮ. ਨੂੰ ਰੇਮੇਡੀਸਵਿਰ ਦੀ ਉਪਲਬੱਧਤਾ ਦੇ ਮੁੱਦੇ 'ਤੇ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵੈਂਟੀਲੇਟਰ ਦੀ ਉਪਲਬੱਧਤਾ ਅਤੇ ਸਪਲਾਈ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ।
ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਰੋਜ਼ਾਨਾ ਕੋਰੋਨਾ ਦੇ ਰਿਪੋਰਟ ਕੀਤੇ ਜਾ ਰਹੇ ਅੰਕੜੇ ਹੋਰ ਜ਼ਿਆਦਾ ਡਰਾਉਣੇ ਹੁੰਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2,34,692 ਨਵੇਂ ਮਾਮਲੇ ਸਾਹਮਣੇ ਆਏ ਅਤੇ 1341 ਲੋਕਾਂ ਦੀ ਮੌਤ ਹੋਈ। ਅਜਿਹੇ ਵਿੱਚ ਕੋਰੋਨਾ ਤੋਂ ਵਿਗੜਦੇ ਹਾਲਾਤ ਵਿਚਾਲੇ ਪੀ.ਐੱਮ. ਮੋਦੀ ਨੇ ਇੱਕ ਅਹਿਮ ਬੈਠਕ ਬੁਲਾਈ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਰਾਏਪੁਰ ਦੇ ਹਸਪਤਾਲ 'ਚ ਲੱਗੀ ਅੱਗ, ਕੋਰੋਨਾ ਮਰੀਜ਼ ਵੀ ਸਨ ਦਾਖਲ, 5 ਦੀ ਮੌਤ
NEXT STORY