ਬੈਂਕਾਕ (ਥਾਈਲੈਂਡ) (ਪੀਟੀਆਈ)- ਭਾਰਤ ਅਤੇ ਥਾਈਲੈਂਡ ਨੇ ਵੀਰਵਾਰ ਨੂੰ ਆਪਣੇ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਦੋਵੇਂ ਦੇਸ਼ ਇੰਡੋ-ਪੈਸੀਫਿਕ ਖੇਤਰ 'ਚ ਆਜ਼ਾਦ ਅਤੇ ਨਿਯਮਾਂ 'ਤੇ ਆਧਾਰਿਤ ਵਿਵਸਥਾ ਦਾ ਸਮਰਥਨ ਕਰਦੇ ਹਨ। ਵਿਸਤਾਰਵਾਦ ਦੀ ਥਾਂ ਵਿਕਾਸ ਦੀ ਨੀਤੀ ਵਿੱਚ ਵਿਸ਼ਵਾਸ਼ ਰੱਖਦੇ ਹਨ। ਇਸ ਨੂੰ ਚੀਨ ਲਈ ਸੰਦੇਸ਼ ਮੰਨਿਆ ਜਾ ਰਿਹਾ ਹੈ।
ਪੀ.ਐਮ ਮੋਦੀ ਨੇ ਇਹ ਗੱਲ ਥਾਈਲੈਂਡ ਦੇ ਪ੍ਰਧਾਨ ਮੰਤਰੀ ਪੈਟੋਂਗਤਾਰਨ ਸ਼ਿਨਾਵਾਤਰਾ ਨਾਲ ਗੱਲਬਾਤ ਕਰਨ ਤੋਂ ਬਾਅਦ ਕਹੀ। ਮੋਦੀ ਨੇ ਕਿਹਾ,'ਅਸੀਂ ਭਾਰਤ ਅਤੇ ਥਾਈਲੈਂਡ ਦੇ ਉੱਤਰ-ਪੂਰਬੀ ਰਾਜਾਂ ਵਿਚਾਲੇ ਸੈਰ-ਸਪਾਟਾ, ਸੱਭਿਆਚਾਰ ਅਤੇ ਸਿੱਖਿਆ ਦੇ ਖੇਤਰਾਂ 'ਚ ਸਹਿਯੋਗ 'ਤੇ ਜ਼ੋਰ ਦਿੱਤਾ ਹੈ। ਅਸੀਂ ਕਾਰੋਬਾਰਾਂ ਵਿਚਕਾਰ ਆਪਸੀ ਵਪਾਰ, ਨਿਵੇਸ਼ ਅਤੇ ਆਦਾਨ-ਪ੍ਰਦਾਨ ਨੂੰ ਵਧਾਉਣ 'ਤੇ ਚਰਚਾ ਕੀਤੀ। ਭਾਰਤ ਦੀ ਐਕਟ ਈਸਟ ਨੀਤੀ ਅਤੇ ਇੰਡੋ-ਪੈਸੀਫਿਕ ਵਿਜ਼ਨ ਵਿੱਚ ਥਾਈਲੈਂਡ ਦਾ ਵਿਸ਼ੇਸ਼ ਸਥਾਨ ਹੈ। ਦੋਹਾਂ ਦੇਸ਼ਾਂ ਦੇ ਰਿਸ਼ਤੇ ਸਾਡੀਆਂ ਡੂੰਘੀਆਂ ਸੱਭਿਆਚਾਰਕ ਅਤੇ ਅਧਿਆਤਮਿਕ ਜੜ੍ਹਾਂ ਵਿੱਚ ਜੜ੍ਹੇ ਹੋਏ ਹਨ। ਬੁੱਧ ਧਰਮ ਦੇ ਫੈਲਾਅ ਨੇ ਸਾਡੇ ਲੋਕਾਂ ਨੂੰ ਜੋੜਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ-ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਯੂਨਸ ਨਾਲ ਕੀਤੀ ਦੋ-ਪੱਖੀ ਵਾਰਤਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਥਾਈਲੈਂਡ ਵਿੱਚ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਅਤੇ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁਖੀ ਮੁਹੰਮਦ ਯੂਨਸ ਨਾਲ ਰਾਤ ਦੇ ਖਾਣੇ ਦੀ ਮੇਜ਼ 'ਤੇ ਦੇਖੇ ਗਏ। ਇਹ ਮਹੱਤਵਪੂਰਨ ਹੈ ਕਿਉਂਕਿ ਭਾਰਤ ਅਤੇ ਬੰਗਲਾਦੇਸ਼ ਦੇ ਸਬੰਧ ਹਸੀਨਾ ਦੇ ਅਹੁਦੇ ਤੋਂ ਹਟਾਏ ਜਾਣ ਅਤੇ ਉਸ ਦੇਸ਼ ਵਿੱਚ ਘੱਟ ਗਿਣਤੀਆਂ 'ਤੇ ਹਮਲਿਆਂ ਤੋਂ ਬਾਅਦ ਵਿਗੜ ਗਏ ਹਨ। ਇਸ ਤੋਂ ਇਲਾਵਾ ਮੋਦੀ ਦੇ ਨੇਪਾਲ ਦੇ ਪੀ.ਐਮ ਕੇਪੀ ਸ਼ਰਮਾ ਓਲੀ ਨਾਲ ਵੀ ਮੁਲਾਕਾਤ ਦੀ ਸੰਭਾਵਨਾ ਹੈ। ਮੋਦੀ ਮਿਆਂਮਾਰ ਦੇ ਸੀਨੀਅਰ ਜਨਰਲ ਮਿਨ ਆਂਗ ਹਲੈਂਗ ਨਾਲ ਵੀ ਮੁਲਾਕਾਤ ਕਰਨਗੇ।
ਯੂਨਸ 'ਤੇ ਜੈਸ਼ੰਕਰ ਦਾ ਨਿਸ਼ਾਨਾ
ਬਿਮਸਟੇਕ ਦੀ ਮੰਤਰੀ ਪੱਧਰੀ ਮੀਟਿੰਗ ਵਿੱਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਦਾ ਉੱਤਰ-ਪੂਰਬੀ ਖੇਤਰ ਬਿਮਸਟੇਕ ਲਈ ਇੱਕ ਕਨੈਕਟੀਵਿਟੀ ਹੱਬ ਵਜੋਂ ਉੱਭਰ ਰਿਹਾ ਹੈ, ਜਿੱਥੇ ਸੜਕਾਂ, ਰੇਲਵੇ, ਜਲ ਮਾਰਗ, ਪਾਵਰ ਗਰਿੱਡ ਅਤੇ ਪਾਈਪਲਾਈਨਾਂ ਦਾ ਇੱਕ ਨੈਟਵਰਕ ਵਿਕਸਤ ਕੀਤਾ ਜਾ ਰਿਹਾ ਹੈ। ਜੈਸ਼ੰਕਰ ਨੇ ਕਿਹਾ, 'ਟ੍ਰਿਲੇਟਰਲ ਹਾਈਵੇਅ ਦੇ ਪੂਰਾ ਹੋਣ ਨਾਲ ਭਾਰਤ ਦਾ ਉੱਤਰ-ਪੂਰਬੀ ਖੇਤਰ ਪ੍ਰਸ਼ਾਂਤ ਮਹਾਸਾਗਰ ਨਾਲ ਜੁੜ ਜਾਵੇਗਾ, ਜੋ ਇਕ ਮਹੱਤਵਪੂਰਨ ਬਦਲਾਅ ਹੋਵੇਗਾ।'ਯੂਨਸ ਨੇ ਆਪਣੀ ਚੀਨ ਯਾਤਰਾ ਦੌਰਾਨ ਕਿਹਾ ਸੀ ਕਿ ਭਾਰਤ ਦੇ ਉੱਤਰ-ਪੂਰਬੀ ਰਾਜ ਭੂਮੀ ਨਾਲ ਘਿਰੇ ਹਨ ਅਤੇ ਉਨ੍ਹਾਂ ਕੋਲ ਸਮੁੰਦਰ ਤੱਕ ਪਹੁੰਚਣ ਦਾ ਕੋਈ ਰਸਤਾ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
SC ਦਾ ਬੱਚਿਆਂ ਦੇ ਸੋਸ਼ਲ ਮੀਡੀਆ ਇਸਤੇਮਾਲ 'ਤੇ ਪਾਬੰਦੀ ਸੰਬੰਧੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ
NEXT STORY