ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਣਸੀ ਲੋਕ ਸਭਾ ਸੀਟ ਤੋਂ 14 ਮਈ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਇਸ ਤੋਂ ਪਹਿਲਾਂ 13 ਮਈ ਨੂੰ ਵਾਰਾਣਸੀ ਵਿਚ ਰੋਡ ਸ਼ੋਅ ਵੀ ਕਰਨਗੇ। ਦੱਸ ਦੇਈਏ ਕਿ ਵਾਰਾਣਸੀ ਲੋਕ ਸਭਾ ਸੀਟ 'ਤੇ ਇਕ ਜੂਨ ਨੂੰ ਵੋਟਾਂ ਪੈਣਗੀਆਂ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ 2014 'ਚ ਪਹਿਲੀ ਵਾਰ ਵਾਰਾਣਸੀ ਤੋਂ ਲੋਕ ਸਭਾ ਚੋਣ ਲੜੀ ਸੀ। ਪਾਰਟੀ ਪ੍ਰਧਾਨ ਮੰਤਰੀ ਮੋਦੀ ਦੀ ਜਿੱਤ ਨੂੰ ਇਤਿਹਾਸਕ ਬਣਾਉਣ ਲਈ ਕੋਈ ਕੋਰ ਕਸਰ ਨਹੀਂ ਛੱਡੇਗੀ। ਭਾਜਪਾ ਦੇ ਰਾਸ਼ਟਰੀ ਅਤੇ ਪ੍ਰਦੇਸ਼ਾਂ ਦੇ ਨੇਤਾ ਮਈ ਦੇ ਦੂਜੇ ਹਫ਼ਤੇ ਤੋਂ ਵਾਰਾਣਸੀ ਪਹੁੰਚਣਾ ਸ਼ੁਰੂ ਹੋ ਜਾਣਗੇ। ਇੱਥੇ ਉਹ ਛੋਟੀਆਂ ਜਨ ਸਭਾਵਾਂ ਕਰਨਗੇ ਅਤੇ ਵੋਟਰਾਂ ਨਾਲ ਸੰਪਰਕ ਵੀ ਕਰਨਗੇ।
ਦੱਸਣਯੋਗ ਹੈ ਕਿ ਇੰਡੀਆ ਗਠਜੋੜ ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਵਾਰ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਜੇ ਰਾਏ ਤੋਂ ਟੱਕਰ ਮਿਲੇਗੀ। ਉੱਥੇ ਹੀ ਬਹੁਜਨ ਸਮਾਜ ਪਾਰਟੀ ਨੇ ਸੈਯਦ ਨਿਆਜ ਅਲੀ ਮੰਜੂ ਨੂੰ ਉਮੀਦਵਾਰ ਐਲਾਨ ਕੀਤਾ ਹੈ। ਬਸਪਾ ਨੇ ਇਸ ਤੋਂ ਪਹਿਲਾਂ ਅਹਤਰ ਜਮਾਲ ਲਾਰੀ ਨੂੰ ਟਿਕਟ ਦਿੱਤੀ ਸੀ ਪਰ ਉਨ੍ਹਾਂ ਦੀ ਟਿਕਟ ਕੱਟ ਕੇ ਸੈਯਦ ਅਲੀ ਨੂੰ ਮੌਕਾ ਦਿੱਤਾ ਹੈ।
ਮਸੂਰੀ 'ਚ ਵਾਪਰਿਆ ਵੱਡਾ ਹਾਦਸਾ; ਡੂੰਘੀ ਖੱਡ 'ਚ ਡਿੱਗੀ SUV ਕਾਰ, 5 ਵਿਦਿਆਰਥੀਆਂ ਦੀ ਮੌਤ
NEXT STORY