ਨਵੀਂ ਦਿੱਲੀ (ਭਾਸ਼ਾ)– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਯਾਨੀ ਕਿ ਅੱਜ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮਰਾਵ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਤਰੱਕੀ ’ਚ ਅੰਬੇਡਕਰ ਜੀ ਦਾ ਯੋਗਦਾਨ ਅਮਿੱਟ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘‘ਬਾਬਾ ਸਾਹਿਬ ਡਾ. ਭੀਮਰਾਵ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ। ਭਾਰਤ ਦੀ ਤਰੱਕੀ ’ਚ ਉਨ੍ਹਾਂ ਨੇ ਅਮਿੱਟ ਯੋਗਦਾਨ ਦਿੱਤਾ ਹੈ। ਅੱਜ ਦੇਸ਼ ਲਈ ਉਨ੍ਹਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਦੀ ਸਾਡੀ ਵਚਨਬੱਧਤਾ ਨੂੰ ਦੋਹਰਾਉਣ ਦਾ ਦਿਨ ਹੈ।’’
ਇਸ ਟਵੀਟ ਨਾਲ ਪ੍ਰਧਾਨ ਮੰਤਰੀ ਨੇ ਵੱਖ-ਵੱਖ ਪ੍ਰੋਗਰਾਮਾਂ ’ਚ ਬਾਬਾ ਸਾਹਿਬ ਅੰਬੇਡਕਰ ’ਤੇ ਦਿੱਤੇ ਆਪਣੇ ਭਾਸ਼ਣਾਂ ’ਤੇ ਆਧਾਰਿਤ ਇਕ ਵੀਡੀਓ ਵੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਡਾ. ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਨੂੰ ਮੱਧ ਪ੍ਰਦੇਸ਼ ਦੇ ਮਹੂ ’ਚ ਹੋਇਆ ਸੀ। ਬਾਬਾ ਸਾਹਿਬ ਦੀ ਅੱਜ 132ਵੀਂ ਜਯੰਤੀ ਹੈ।
ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਦੀ ਚੋਣ ਲਈ ਪ੍ਰਤੀਨਿਧੀਆਂ ਦੀ ਆਨਲਾਈਨ ਹੋਵੇਗੀ ਵੋਟਿੰਗ
NEXT STORY