ਮੈਰੀਲੈਂਡ (ਏਜੰਸੀ) - ਪ੍ਰਧਾਨ ਮੰਤਰੀ ਮੋਦੀ ਦੇ ਪ੍ਰਸ਼ੰਸਕ ਸਿਰਫ਼ ਭਾਰਤ ਵਿਚ ਹੀ ਨਹੀਂ ਵਿਦੇਸ਼ਾਂ ਵਿਚ ਵੀ ਹਨ। PM ਨਰਿੰਦਰ ਮੋਦੀ ਦੀ ਅਮਰੀਕਾ ਦੀ ਆਗਾਮੀ ਸਰਕਾਰੀ ਯਾਤਰਾ ਤੋਂ ਪਹਿਲਾਂ ਜਿੱਥੇ ਨਿਊ ਜਰਸੀ ਸਥਿਤ ਇੱਕ ਰੈਸਟੋਰੈਂਟ ਨੇ 'ਮੋਦੀ ਜੀ ਥਾਲੀ' ਲਾਂਚ ਕੀਤੀ ਸੀ, ਉਥੇ ਹੀ ਹੁਣ ਪੀ.ਐੱਮ. ਮੋਦੀ ਦੇ ਇਕ ਜ਼ਬਰਦਸਤ ਪ੍ਰਸ਼ੰਸਕ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਦਰਅਸਲ ਇਸ ਪ੍ਰਸ਼ੰਸਕ ਦੀ ਮੋਦੀ ਪ੍ਰਤੀ ਦੀਵਾਨਗੀ ਇੰਨੀ ਹੈ ਕਿ ਉਸ ਨੇ ਆਪਣੀ ਕਾਰ ਦੀ ਨੰਬਰ ਪਲੇਟ ਹੀ 'NMODI' ਨਾਮ ਤੋਂ ਲਈ ਹੈ। ਇਸ ਪ੍ਰਸ਼ੰਸਕ ਦਾ ਨਾਮ ਹੈ ਰਾਘਵੇਂਦਰ, ਜੋ ਅਮਰੀਕਾ ਦੇ ਮੈਰੀਲੈਂਡ ਵਿੱਚ ਰਹਿੰਦਾ ਹੈ।
ਇਹ ਵੀ ਪੜ੍ਹੋ: ਅਮਰੀਕਾ 'ਚ ਵਧਿਆ PM ਮੋਦੀ ਦਾ ਕ੍ਰੇਜ਼, ਨਿਊਜਰਸੀ ਰੈਸਟੋਰੈਂਟ ਨੇ ਲਾਂਚ ਕੀਤੀ 'ਮੋਦੀ ਜੀ ਥਾਲੀ' (ਵੀਡੀਓ)
ਰਾਘਵੇਂਦਰ ਨੇ ਕਿਹਾ, 'ਮੈਂ ਇਹ ਨੰਬਰ ਪਲੇਟ ਸਾਲ 2016 'ਚ ਲਈ ਸੀ। ਪ੍ਰਧਾਨ ਮੰਤਰੀ ਮੋਦੀ ਮੇਰੇ ਲਈ ਪ੍ਰੇਰਨਾ ਸਰੋਤ ਹਨ। ਉਹ ਮੈਨੂੰ ਦੇਸ਼ ਲਈ, ਸਮਾਜ ਲਈ, ਦੁਨੀਆ ਲਈ ਕੁਝ ਚੰਗਾ ਕਰਨ ਲਈ ਪ੍ਰੇਰਿਤ ਕਰਦੇ ਹਨ। ਪ੍ਰਧਾਨ ਮੰਤਰੀ ਮੋਦੀ ਇੱਥੇ ਆ ਰਹੇ ਹਨ, ਇਸ ਲਈ ਮੈਂ ਉਨ੍ਹਾਂ ਦਾ ਸਵਾਗਤ ਕਰਨ ਲਈ ਉਤਸੁਕਤਾ ਨਾਲ ਉਡੀਕ ਕਰ ਰਿਹਾ ਹਾਂ।' ਨਿਊਜ਼ ਏਜੰਸੀ ਏ.ਐੱਨ.ਆਈ. ਨੇ ਇਸ ਦੀ ਇੱਕ ਵੀਡੀਓ ਜਾਰੀ ਕੀਤੀ ਹੈ ਜਿਸ ਵਿੱਚ 'NMODI' ਨਾਮ ਦੀ ਨੰਬਰ ਪਲੇਟ ਦੇਖੀ ਜਾ ਸਕਦੀ ਹੈ।
ਇਹ ਵੀ ਪੜ੍ਹੋ: PM ਮੋਦੀ ਦੀ ਫੇਰੀ ਤੋਂ ਪਹਿਲਾਂ ਅਮਰੀਕਾ ਨੇ ਭਾਰਤੀਆਂ ਨੂੰ ਦਿੱਤੀ ਰਾਹਤ, ਗ੍ਰੀਨ ਕਾਰਡ ਨੂੰ ਲੈ ਕੇ ਕੀਤਾ ਇਹ ਐਲਾਨ
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਪਹਿਲੀ ਮਹਿਲਾ ਜਿਲ ਬਾਈਡੇਨ ਦੇ ਸੱਦੇ 'ਤੇ 21 ਜੂਨ ਤੋਂ 24 ਜੂਨ ਤੱਕ ਅਮਰੀਕਾ ਦਾ ਦੌਰਾ ਕਰਨਗੇ। ਉਹ 22 ਜੂਨ ਨੂੰ ਮੋਦੀ ਦੇ ਸਨਮਾਨ ਵਿੱਚ ਇੱਕ ਸਰਕਾਰੀ ਦਾਅਵਤ ਦੀ ਮੇਜ਼ਬਾਨੀ ਕਰਨਗੇ। ਇਸ ਦੌਰਾਨ ਮੋਦੀ 22 ਜੂਨ ਨੂੰ ਅਮਰੀਕੀ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ: ਬੇਰਹਿਮ ਪਿਤਾ, ਪਤਨੀ ਦੇ ਪੇਕੇ ਜਾਣ ਤੋਂ ਨਾਰਾਜ਼ ਪਤੀ ਨੇ ਡੇਢ ਮਹੀਨੇ ਦੇ ਬੱਚੇ ਨੂੰ ਦਿੱਤੀ ਦਰਦਨਾਕ ਮੌਤ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
PM ਮੋਦੀ ਦੀ ਫੇਰੀ ਤੋਂ ਪਹਿਲਾਂ ਅਮਰੀਕਾ ਨੇ ਭਾਰਤੀਆਂ ਨੂੰ ਦਿੱਤੀ ਰਾਹਤ, ਗ੍ਰੀਨ ਕਾਰਡ ਨੂੰ ਲੈ ਕੇ ਕੀਤਾ ਇਹ ਐਲਾਨ
NEXT STORY