ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਤਮਾ ਗਾਂਧੀ ਦੀ 75ਵੀਂ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ ਮੈਂ ਬਾਪੂ ਨੂੰ ਉਨ੍ਹਾਂ ਦੀ ਬਰਸੀ 'ਤੇ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੇ ਡੂੰਘੇ ਵਿਚਾਰਾਂ ਨੂੰ ਯਾਦ ਕਰਦਾ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਵੀ ਸ਼ਰਧਾਂਜਲੀ ਭੇਟ ਕਰਦਾ ਹਾਂ, ਜੋ ਸਾਡੀ ਕੌਮ ਦੀ ਸੇਵਾ ਲਈ ਸ਼ਹੀਦ ਹੋਏ ਹਨ। ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ ਅਤੇ ਇਕ ਵਿਕਸਿਤ ਭਾਰਤ ਲਈ ਕੰਮ ਕਰਨ ਦੇ ਸਾਡੇ ਸੰਕਲਪ ਨੂੰ ਮਜ਼ਬੂਤ ਕਰਦਾ ਰਹਿਣਗੇ।
ਓਧਰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਬਾਪੂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਟਵੀਟ ਕੀਤਾ ਕਿ ਬਾਪੂ ਨੇ ਪੂਰੇ ਦੇਸ਼ ਨੂੰ ਪਿਆਰ, ਸਾਰੇ ਧਰਮਾਂ ਦੀ ਬਰਾਬਰਤਾ ਅਤੇ ਸੱਚ ਲਈ ਲੜਨਾ ਸਿਖਾਇਆ। ਰਾਸ਼ਟਰ ਪਿਤਾ, ਮਹਾਤਮਾ ਗਾਂਧੀ ਦੀ ਬਰਸੀ 'ਤੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ। 30 ਜਨਵਰੀ ਦਾ ਦਿਨ ਦੇਸ਼ ਦੇ ਇਤਿਹਾਸ ਵਿਚ ਕਾਲੇ ਦਿਨ ਵਜੋਂ ਦਰਜ ਹੈ। 30 ਜਨਵਰੀ 1948 ਉਹੀ ਦਿਨ ਹੈ ਜਦੋਂ ਮਹਾਤਮਾ ਗਾਂਧੀ ਦੀ ਹੱਤਿਆ ਨੱਥੂਰਾਮ ਗੋਡਸੇ ਨੇ ਕੀਤੀ ਸੀ। ਇਹ ਦਿਨ ਪੂਰੇ ਦੇਸ਼ ਲਈ ਘਾਟੇ ਦਾ ਦਿਨ ਬਣ ਗਿਆ ਸੀ, ਇਸ ਲਈ ਮਹਾਤਮਾ ਗਾਂਧੀ ਦੀ ਯਾਦ ਵਿਚ ਭਾਰਤ ਉਨ੍ਹਾਂ ਦੀ ਬਰਸੀ ਨੂੰ ਸ਼ਹੀਦੀ ਦਿਵਸ ਵਜੋਂ ਮਨਾਉਂਦਾ ਹੈ।
ਏਅਰ ਇੰਡੀਆ ਦੇ ਜਹਾਜ਼ ’ਚ ਆਈ ਤਕਨੀਕੀ ਖ਼ਰਾਬੀ, ਕੋਚੀ ਏਅਰਪੋਰਟ ’ਤੇ ਐਮਰਜੈਂਸੀ ਲੈਂਡਿੰਗ
NEXT STORY