ਇੰਟਰਨੈਸ਼ਨਲ ਡੈਸਕ- ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ 'ਚ ਆਯੋਜਿਤ 26ਵੇਂ ਸ਼ੰਘਾਈ ਸਹਿਯੋਗ ਸੰਗਠਨ (SCO) ਸਿਖਰ ਸੰਮੇਲਨ ਦੇ ਦੂਜੇ ਦਿਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਲਾਦੀਮੀਰ ਪੁਤਿਨ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਮੁਲਾਕਾਤ ਹੋਈ। ਸੰਮੇਲਨ ਦੇ ਉਦਘਾਟਨੀ ਸਮਾਰੋਹ 'ਚ ਪਹੁੰਚਣ ਸਮੇਂ ਤਿੰਨਾਂ ਆਗੂਆਂ ਨੇ ਗਰਮਜੋਸ਼ੀ ਨਾਲ ਹੱਥ ਮਿਲਾਇਆ ਅਤੇ ਗੱਲਬਾਤ ਕਰਦੇ ਹੋਏ ਪ੍ਰੋਗਰਾਮ ਵਾਲੇ ਸਥਾਨ ਵੱਲ ਵਧੇ।
SCO ਮੈਂਬਰ ਦੇਸ਼ਾਂ ਦੇ ਨੇਤਾਵਾਂ ਦੀ ਰਵਾਇਤੀ ਗਰੁੱਪ ਫੋਟੋਗ੍ਰਾਫ਼ ਤੋਂ ਬਾਅਦ ਨੇਤਾ ਇੱਕ-ਦੂਜੇ ਦੇ ਨਾਲ ਚੱਲਦੇ ਅਤੇ ਗੱਲਬਾਤ ਕਰਦੇ ਦਿਖਾਈ ਦਿੱਤੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਅਤੇ ਸ਼ੀ ਜਿਨਪਿੰਗ ਦੀ ਮੁਲਾਕਾਤ ਅਗਸਤ 2025 ਵਿੱਚ ਤਿਆਨਜਿਨ (ਚੀਨ) 'ਚ ਹੋਏ SCO ਸੰਮੇਲਨ ਦੌਰਾਨ ਹੋਈ ਸੀ।
#WATCH | Kyrgyzstan: Prime Minister Narendra Modi meets Chinese President Xi Jinping and Russian President Vladimir Putin at the 26th Shanghai Cooperation Organisation (SCO) Summit in Bishkek.
(Source: Russian Pool via Reuters) pic.twitter.com/qTRBmlIOFF
— ANI (@ANI) September 1, 2026
ਸੰਮੇਲਨ ਦੇ ਪਹਿਲੇ ਦਿਨ ਸੋਮਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਕਿਰਗਿਸਤਾਨ ਦੇ ਰਾਸ਼ਟਰਪਤੀ ਸਦਿਰ ਜਾਪਾਰੋਵ ਅਤੇ ਅਰਮੀਨੀਆ ਦੇ ਪ੍ਰਧਾਨ ਮੰਤਰੀ ਨਿਕੋਲ ਪਾਸ਼ਿਨਯਾਨ ਨਾਲ ਅਹਿਮ ਦੋ-ਪੱਖੀ ਬੈਠਕਾਂ ਕੀਤੀਆਂ ਸਨ।
ਪ੍ਰਧਾਨ ਮੰਤਰੀ ਨੇ ਬਿਸ਼ਕੇਕ 'ਚ ਸ਼ੁਰੂ ਹੋਈਆਂ 6ਵੀਆਂ 'ਵਰਲਡ ਨੋਮੈਡ ਗੇਮਜ਼' ਦੇ ਉਦਘਾਟਨੀ ਸਮਾਰੋਹ 'ਚ ਵੀ ਸ਼ਿਰਕਤ ਕੀਤੀ ਅਤੇ ਹਿੱਸਾ ਲੈ ਰਹੀ ਭਾਰਤੀ ਖਿਡਾਰੀਆਂ ਦੀ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਜ਼ਿਕਰਯੋਗ ਹੈ ਕਿ SCO 'ਚ 10 ਮੈਂਬਰ ਦੇਸ਼- ਭਾਰਤ, ਚੀਨ, ਰੂਸ, ਪਾਕਿਸਤਾਨ, ਇਰਾਨ, ਕਜ਼ਾਖਸਤਾਨ, ਕਿਰਗਿਸਤਾਨ, ਤਾਜਿਕਿਸਤਾਨ, ਉਜ਼ਬੇਕਿਸਤਾਨ ਅਤੇ ਬੇਲਾਰੂਸ ਸ਼ਾਮਲ ਹਨ, ਜੋ ਕਿ ਖੇਤਰੀ ਰੱਖਿਆ, ਵਪਾਰਕ ਸਬੰਧਾਂ ਜਿਹੇ ਮੁੱਦਿਆਂ ਬਾਰੇ ਚਰਚਾ ਕਰਦੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਰਿਆਣਾ ਵਿਚ ਸ਼ੂਟਿੰਗ ਲੋਕੇਸ਼ਨ ਦੇ ਨਾਲ ਸਬਸਿਡੀ ਅਤੇ ਪੂਰਾ ਸਹਿਯੋਗ ਦੇਵਾਂਗੇ : ਨਾਇਬ ਸੈਣੀ
NEXT STORY