ਨਵੀਂ ਦਿੱਲੀ - ਲੋਕ ਸਭਾ ਚੋਣਾਂ 2024 ਦੀਆਂ ਤਾਰੀਕਾਂ ਦਾ ਐਲਾਨ ਕੁਝ ਹੀ ਦਿਨਾਂ ਵਿਚ ਹੋ ਸਕਦਾ ਹੈ। ਅਜਿਹੇ ਵਿਚ ਕੇਂਦਰ ਸਰਕਾਰ ਨੇ ਦੇਸ਼ 'ਚ ਨਾਗਰਿਕਤਾ ਸੋਧ ਕਾਨੂੰਨ ( CAA) ਲਾਗੂ ਕਰ ਦਿੱਤਾ ਹੈ। ਅੱਜ ਰਾਤ ਨੂੰ ਕੇਂਦਰ ਸਰਕਾਰ ਵਲੋਂ ਇਸ ਦਾ ਨੋਟੀਫ਼ਿਕੇਸ਼ਨ ਜਾਰੀ ਹੋ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਕਾਨੂੰਨ ਦੇ ਲਾਗੂ ਕਰਨ ਮਗਰੋਂ ਸ਼ਰਨਾਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਗੈਰ-ਦਸਤਾਵੇਜ਼ ਰਹਿਤ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਦੀ ਸਹੂਲਤ ਲਈ ਵਿਵਾਦਪੂਰਨ ਨਾਗਰਿਕਤਾ (ਸੋਧ) ਐਕਟ, 2019 (CAA) ਨੂੰ ਲਾਗੂ ਕਰਨ ਲਈ ਨਿਯਮਾਂ ਨੂੰ ਸੋਮਵਾਰ ਨੂੰ ਨੋਟੀਫਾਈ ਕੀਤੇ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਇਨ੍ਹਾਂ ਸਰਕਾਰੀ ਮੁਲਾਜ਼ਮਾਂ ਦੀਆਂ ਪੌਂ ਬਾਰਾਂ, 5 ਦਿਨ ਹੋਵੇਗਾ ਕੰਮ, ਪੇਡ ਲੀਵ ਸਮੇਤ ਮਿਲਣਗੀਆਂ ਇਹ ਸਹੂਲਤਾਂ
ਦਰਅਸਲ ਪ੍ਰਧਾਨ ਮੰਤਰੀ ਵਲੋਂ ਨਾਗਰਿਕਤਾ (ਸੋਧ) ਐਕਟ (CAA) ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਭਾਰਤੀ ਸੰਵਿਧਾਨ ਵਿਚ ਸੋਧ ਦਾ ਇਕ ਕਾਨੂੰਨ ਹੈ, ਜਿਸ ਨੂੰ 2019 ਵਿਚ ਪਾਸ ਕੀਤਾ ਗਿਆ ਸੀ। ਇਸ ਐਕਟ ਕਾਰਨ ਗੁਆਂਢੀ ਦੇਸ਼ਾਂ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਭਾਰਤ ਆਏ 6 ਧਾਰਮਿਕ ਘੱਟ ਗਿਣਤੀਆਂ (ਹਿੰਦੂ, ਸਿੱਖ, ਬੋਧੀ, ਜੈਨ, ਪਾਰਸੀ ਅਤੇ ਈਸਾਈ) ਨੂੰ ਨਾਗਰਿਕਤਾ ਦਿੱਤੀ ਜਾਵੇਗੀ। CAA ਤਹਿਤ ਮੁਸਲਿਮ ਭਾਈਚਾਰੇ ਨੂੰ ਛੱਡ ਕੇ ਤਿੰਨ ਮੁਸਲਿਮ ਗੁਆਂਢੀ ਮੁਲਕਾਂ ਤੋਂ ਆਉਣ ਵਾਲੇ ਬਾਕੀ ਧਰਮਾਂ ਦੇ ਲੋਕਾਂ ਨੂੰ ਨਾਗਰਿਕਤਾ ਦੇਣ ਦੀ ਵਿਵਸਥਾ ਹੈ। ਕੇਂਦਰ ਸਰਕਾਰ ਨੇ CAA ਨਾਲ ਸਬੰਧਤ ਇਕ ਵੈੱਬ ਪੋਰਟਲ ਵੀ ਤਿਆਰ ਕਰ ਲਿਆ ਹੈ, ਜਿਸ ਨੂੰ ਨੋਟੀਫ਼ਿਕੇਸ਼ਨ ਤੋਂ ਬਾਅਦ ਲਾਂਚ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਚੈਰਿਟੀ ਦੀ ਆੜ 'ਚ 500 ਕਰੋੜ ਦੀ ਧੋਖਾਧੜੀ, UP 'ਚ ਇਨਕਮ ਟੈਕਸ ਨੇ ਫੜਿਆ ਵੱਡਾ ਘਪਲਾ
CAA ਦਾ ਪੂਰਾ ਰੂਪ ਨਾਗਰਿਕਤਾ (ਸੋਧ) ਐਕਟ ਹੈ। ਨਾਗਰਿਕਤਾ ਸੋਧ ਕਾਨੂੰਨ 2019 'ਚ ਪਾਸ ਕੀਤਾ ਗਿਆ। ਇਸ ਕਾਨੂੰਨ ਤਹਿਤ ਦਸੰਬਰ 2014 ਤੋਂ ਪਹਿਲਾਂ ਤਿੰਨ ਗੁਆਂਢੀ ਦੇਸ਼ਾਂ-ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਭਾਰਤ ਆਏ 6 ਧਾਰਮਿਕ ਘੱਟ ਗਿਣਤੀਆਂ (ਹਿੰਦੂ, ਸਿੱਖ, ਬੋਧੀ, ਜੈਨ, ਪਾਰਸੀ ਅਤੇ ਈਸਾਈ) ਨੂੰ ਨਾਗਰਿਕਤਾ ਦਿੱਤੀ ਜਾਵੇਗੀ। ਭਾਰਤੀ ਸੰਸਦ 'ਚ CAA ਨੂੰ ਸਾਲ 2019 ਵਿਚ ਪਾਸ ਕੀਤਾ ਗਿਆ ਸੀ, ਜਿਸ ਵਿਚ 125 ਵੋਟਾਂ ਇਸ ਦੇ ਪੱਖ 'ਚ ਪਈਆਂ ਸਨ ਅਤੇ 105 ਵੋਟਾਂ ਖਿਲਾਫ਼ ਪਈਆਂ ਸਨ। ਰਾਸ਼ਟਰਪਤੀ ਨੇ ਇਸ ਬਿੱਲ ਨੂੰ 12 ਦਸੰਬਰ ਨੂੰ ਮਨਜ਼ੂਰੀ ਦੇ ਦਿੱਤੀ ਸੀ ਪਰ ਦੇਸ਼ ਦੇ ਕਈ ਹਿੱਸਿਆਂ ਵਿਚ ਇਸ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਹੋਏ ਸਨ। ਕਾਨੂੰਨ ਅਜੇ ਤੱਕ ਲਾਗੂ ਨਹੀਂ ਹੋ ਸਕਿਆ ਕਿਉਂਕਿ ਇਸ ਨੂੰ ਲਾਗੂ ਕਰਨ ਲਈ ਨਿਯਮਾਂ ਨੂੰ ਸੂਚਿਤ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ : ਦੇਸ਼ ਦੇ ਇਸ ਸੂਬੇ 'ਚ ਅੱਜ ਰਾਤ ਤੋਂ 3 ਦਿਨਾਂ ਲਈ ਬੰਦ ਰਹਿਣਗੇ ਪੈਟਰੋਲ ਪੰਪ, ਅੱਜ ਹੀ ਫੁੱਲ ਕਰਵਾ ਲਓ ਟੈਂਕੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨੇ ਅਗਨੀ 5 ਦੇ ਸਫ਼ਲ ਪ੍ਰੀਖਣ ਲਈ DRDO ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ
NEXT STORY