ਭੁਵਨੇਸ਼ਵਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਓਡੀਸ਼ਾ ਦੇ ਅਮਫਾਨ ਚੱਕਰਵਾਕ ਨਾਲ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਕੀਤਾ। ਤੂਫਾਨ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਣ ਤੋਂ ਬਾਅਦ ਪੀ.ਐਮ. ਮੋਦੀ ਨੇ ਇੱਕ ਸਮੀਖਿਆ ਬੈਠਕ ਕੀਤੀ। ਬੈਠਕ 'ਚ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ, ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਪ੍ਰਤਾਪ ਚੰਦਰ ਸਾਰੰਗੀ ਵੀ ਸ਼ਾਮਲ ਰਹੇ। ਬੈਠਕ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਓਡੀਸ਼ਾ ਲਈ 500 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ, ਓਡੀਸ਼ਾ 'ਚ ਰਾਹਤ ਕਾਰਜ ਲਈ ਭਾਰਤ ਸਰਕਾਰ 500 ਕਰੋੜ ਦੀ ਆਰਥਿਕ ਮਦਦ ਦਾ ਐਲਾਨ ਕਰਦੀ ਹੈ। ਸਰਕਾਰ ਓਡੀਸ਼ਾ ਦੀ ਇਸ ਆਫਤ ਤੋਂ ਉਭਰਣ 'ਚ ਹਰ ਤਰ੍ਹਾਂ ਦੀ ਮਦਦ ਕਰੇਗੀ। ਨੁਕਸਾਨ ਦੇ ਮੁਲਾਂਕਣ ਲਈ ਸਰਵੇ ਕਰਵਾਇਆ ਜਾ ਰਿਹਾ ਹੈ ਅਤੇ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਵੇ ਦਾ ਪਲਾਨ ਬਣਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਦੇ ਨਾਲ ਹੀ ਅਮਫਾਨ ਚੱਕਰਵਾਤ 'ਚ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2-2 ਲੱਖ ਰੁਪਏ ਅਤੇ ਜਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਪੱਛਮੀ ਬੰਗਾਲ ਦਾ ਕੀਤਾ ਹਵਾਈ ਦੌਰਾ, 1000 ਕਰੋੜ ਦਾ ਐਲਾਨ
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ਦੇ ਚੱਕਰਵਾਤ ਪ੍ਰਭਾਵਿਤ ਇਲਾਕਿਆਂ ਦਾ ਵੀ ਦੌਰਾ ਕੀਤਾ। ਪੀ.ਐਮ. ਮੋਦੀ ਨੇ ਪੱਛਮੀ ਬੰਗਾਲ 'ਚ ਰਾਹਤ ਕਾਰਜ ਲਈ 1000 ਕਰੋੜ ਰੁਪਏ ਦਾ ਐਮਰਜੈਂਸੀ ਫੰਡ ਜਾਰੀ ਕਰਣ ਦਾ ਐਲਾਨ ਕੀਤਾ। ਨਾਲ ਹੀ ਮ੍ਰਿਤਕਾਂ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਹਤ ਫੰਡ ਵਲੋਂ 2-2 ਲੱਖ ਰੁਪਏ ਅਤੇ ਜਖ਼ਮੀਆਂ ਨੂੰ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ।
ਹਰਸ਼ ਵਰਧਨ ਨੇ ਡਬਲਿਊ.ਐੱਚ.ਓ. ਕਾਰਜਕਾਰੀ ਬੋਰਡ ਦੇ ਪ੍ਰਧਾਨ ਦਾ ਚਾਰਜ ਸੰਭਾਲਿਆ
NEXT STORY