ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ 'ਚ ਵੱਡੀ ਗਿਣਤੀ 'ਚ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ 'ਚ ਆਪਣੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ। ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ 'ਚ 26 ਵਿਧਾਨ ਸਭਾ ਸੀਟਾਂ 'ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਈ, ਜੋ ਅੱਜ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਚੋਣ ਲੜ ਰਹੇ 239 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ 25 ਲੱਖ ਤੋਂ ਵੱਧ ਵੋਟਰਾਂ ਵਲੋਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ - ਵਿਆਹ ਤੋਂ ਬਾਅਦ ਕੱਪੜੇ ਨਹੀਂ ਪਾ ਸਕਦੀ ਲਾੜੀ, ਜਾਣੋ ਇਹ ਅਨੋਖੀ ਭਾਰਤੀ ਪਰੰਪਰਾ
ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ, ''ਅੱਜ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦਾ ਦੂਜਾ ਦੌਰ ਹੈ। ਮੇਰੀ ਸਾਰੇ ਵੋਟਰਾਂ ਨੂੰ ਅਪੀਲ ਹੈ ਕਿ ਉਹ ਵੋਟ ਜ਼ਰੂਰ ਪਾਉਣ ਅਤੇ ਜਮਹੂਰੀਅਤ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ। ਇਸ ਮੌਕੇ ਮੈਂ ਉਨ੍ਹਾਂ ਸਾਰੇ ਨੌਜਵਾਨ ਦੋਸਤਾਂ ਨੂੰ ਵਧਾਈ ਦਿੰਦਾ ਹਾਂ, ਜੋ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਹਨ।'' ਜਿਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਬੁੱਧਵਾਰ ਨੂੰ ਵੋਟਿੰਗ ਹੋ ਰਹੀ ਹੈ, ਉਹ ਛੇ ਜ਼ਿਲ੍ਹਿਆਂ ਵਿੱਚ ਫੈਲੇ ਹੋਏ ਹਨ। ਇਨ੍ਹਾਂ ਵਿੱਚੋਂ ਤਿੰਨ ਘਾਟੀ ਵਿੱਚ ਹਨ ਅਤੇ ਇੰਨੀ ਹੀ ਗਿਣਤੀ ਜੰਮੂ ਡਿਵੀਜ਼ਨ ਵਿੱਚ ਹੈ।
ਇਹ ਵੀ ਪੜ੍ਹੋ - ਵੱਡਾ ਫ਼ੈਸਲਾ: ਜੇਲ੍ਹਾਂ ਦੇ ਕੈਦੀ ਹੁਣ ਵੇਚਣਗੇ ਪੈਟਰੋਲ-ਡੀਜ਼ਲ
ਦੱਸ ਦੇਈਏ ਕਿ ਚੋਣਾਂ ਦੇ ਪਹਿਲੇ ਪੜਾਅ ਤਹਿਤ 18 ਸਤੰਬਰ ਨੂੰ ਵੋਟਿੰਗ ਹੋਈ ਸੀ। ਇਸ ਵਿੱਚ ਕਰੀਬ 61.38 ਫ਼ੀਸਦੀ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਤੀਜੇ ਪੜਾਅ 'ਚ 1 ਅਕਤੂਬਰ ਨੂੰ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ਇਸ ਪੜਾਅ 'ਚ ਚੋਣ ਲੜ ਰਹੇ ਪ੍ਰਮੁੱਖ ਉਮੀਦਵਾਰਾਂ 'ਚ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਕਾਂਗਰਸ ਦੀ ਜੰਮੂ-ਕਸ਼ਮੀਰ ਇਕਾਈ ਦੇ ਪ੍ਰਧਾਨ ਤਾਰਿਕ ਹਾਮਿਦ ਕਾਰਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਜੰਮੂ-ਕਸ਼ਮੀਰ ਇਕਾਈ ਦੇ ਮੁਖੀ ਰਵਿੰਦਰ ਰੈਨਾ ਸ਼ਾਮਲ ਹਨ।
ਇਹ ਵੀ ਪੜ੍ਹੋ - ਬਿਜਲੀ ਦਾ ਜ਼ਿਆਦਾ ਬਿੱਲ ਆਉਣ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਾਂਦੇ-ਜਾਂਦੇ ਮਾਨਸੂਨ ਮਚਾਏਗਾ ਕਹਿਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
NEXT STORY