ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਆਪਣੇ ਪਹਿਲੇ ਸਰਕਾਰੀ ਦੌਰੇ 'ਤੇ ਨਿਊਯਾਰਕ ਪਹੁੰਚ ਗਏ ਹਨ। ਪੀਐੱਮ ਮੋਦੀ ਦੇ ਸਵਾਗਤ ਲਈ ਨਿਊਯਾਰਕ ਏਅਰਪੋਰਟ ਦੇ ਬਾਹਰ ਵੱਡੀ ਗਿਣਤੀ 'ਚ ਭਾਰਤੀ ਮੌਜੂਦ ਹਨ। ਪ੍ਰਧਾਨ ਮੰਤਰੀ ਮੋਦੀ ਭਲਕੇ ਸੰਯੁਕਤ ਰਾਸ਼ਟਰ ਹੈੱਡਕੁਆਰਟਰ ਵਿਖੇ ਯੋਗ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਭਾਰਤ ਦੇ ਨਜ਼ਰੀਏ ਤੋਂ ਇਹ ਦੌਰਾ ਕਈ ਮਾਇਨਿਆਂ 'ਚ ਖਾਸ ਸਾਬਤ ਹੋਣ ਵਾਲਾ ਹੈ। ਇਸ ਦੌਰਾਨ ਇਕ ਅਹਿਮ ਰੱਖਿਆ ਸੌਦਾ ਵੀ ਹੋਣ ਵਾਲਾ ਹੈ।
ਇਹ ਵੀ ਪੜ੍ਹੋ : ਸੁਖਬੀਰ ਵਿਦੇਸ਼ ’ਚ, ‘ਗੁਰਬਾਣੀ ਪ੍ਰਸਾਰਣ’ ਨੂੰ ਲੈ ਕੇ ਘਮਸਾਨ, ਛੇਤੀ ਆਉੁਣ ਦੇ ਸੰਕੇਤ
21 ਤੋਂ 24 ਜੂਨ ਤੱਕ US ਦੌਰੇ 'ਤੇ ਪੀਐੱਮ ਮੋਦੀ
ਦੱਸ ਦੇਈਏ ਕਿ 21 ਤੋਂ 24 ਜੂਨ ਤੱਕ ਪੀਐੱਮ ਮੋਦੀ ਅਮਰੀਕਾ ਦੇ ਦੌਰੇ 'ਤੇ ਰਹਿਣਗੇ। ਪੀਐੱਮ ਮੋਦੀ ਸੰਯੁਕਤ ਰਾਸ਼ਟਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਦੇ ਪ੍ਰੋਗਰਾਮ ਦੀ ਅਗਵਾਈ ਕਰਨਗੇ। ਇਸ ਤੋਂ ਬਾਅਦ ਉਹ ਵਾਸ਼ਿੰਗਟਨ ਜਾਣਗੇ, ਜਿੱਥੇ ਉਨ੍ਹਾਂ ਦਾ ਰਾਜ ਮਹਿਮਾਨ ਵਜੋਂ ਸਵਾਗਤ ਕੀਤਾ ਜਾਵੇਗਾ। ਚੀਨ ਦੇ ਵਧਦੇ ਹਮਲਾਵਰ ਰਵੱਈਏ ਨੂੰ ਰੋਕਣ ਲਈ ਅਮਰੀਕਾ ਨੇ ਭਾਰਤ ਨੂੰ ਆਪਣਾ ਰਣਨੀਤਕ ਭਾਈਵਾਲ ਬਣਾਇਆ ਹੈ ਅਤੇ ਹੁਣ ਉਹ ਆਪਣੀ ਤਾਕਤ ਤੇ ਤਕਨੀਕ ਨੂੰ ਅੱਗੇ ਲਿਜਾ ਰਿਹਾ ਹੈ। ਇਸ ਦੌਰੇ 'ਤੇ ਸਭ ਤੋਂ ਵੱਡਾ ਰੱਖਿਆ ਸੌਦਾ ਹੋਣ ਜਾ ਰਿਹਾ ਹੈ, ਜਿਸ ਵਿੱਚ ਡਰੋਨ, ਸਟਰਾਈਕਰ ਆਰਮਡ ਵਾਹਨਾਂ ਅਤੇ ਜੈੱਟ ਇੰਜਣਾਂ 'ਤੇ ਸਮਝੌਤਾ ਹੋਣ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸੂਬਾ ਸਰਕਾਰ ਕਰੇਗੀ ਡੀਜੀਪੀ ਨਿਯੁਕਤ, ਵਿਧਾਨ ਸਭਾ 'ਚ ਪੰਜਾਬ ਪੁਲਸ (ਸੋਧ) ਬਿੱਲ 2023 ਨੂੰ ਦਿੱਤੀ ਮਨਜ਼ੂਰੀ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਗੁਰਬਾਣੀ ਪ੍ਰਸਾਰਣ ਐਕਟ ’ਚ ਸੋਧ ਨੂੰ ਲੈ ਕੇ ਪਰਮਜੀਤ ਸਰਨਾ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ
NEXT STORY