ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਭਰਤੀ ਮੁਹਿੰਮ 'ਰੋਜ਼ਗਾਰ ਮੇਲੇ' ਤਹਿਤ ਕਰੀਬ 71,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਨੌਜਵਾਨਾਂ ਦੀ ਸਮਰੱਥਾ ਅਤੇ ਪ੍ਰਤਿਭਾ ਦਾ ਪੂਰਾ ਉਪਯੋਗ ਕਰਨਾ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ।
ਇਹ ਵੀ ਪੜ੍ਹੋ - 12 ਸੂਬਿਆਂ 'ਚ ਤੂਫਾਨ-ਮੀਂਹ ਦੇ ਨਾਲ-ਨਾਲ ਪੈਣਗੇ ਗੜੇ, ਪਹਾੜਾਂ 'ਚ ਬਰਫ਼ਬਾਰੀ ਦਾ ਅਲਰਟ ਜਾਰੀ
ਉਨ੍ਹਾਂ ਕਿਹਾ, ''ਰੋਜ਼ਗਾਰ ਮੇਲਿਆਂ ਰਾਹੀਂ ਅਸੀਂ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੇ ਹਾਂ। ਪਿਛਲੇ 10 ਸਾਲਾਂ ਤੋਂ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ, ਵਿਭਾਗਾਂ ਅਤੇ ਸੰਸਥਾਵਾਂ ਵਿੱਚ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਵੀ 71 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ।'' ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ 10 ਲੱਖ ਦੇ ਕਰੀਬ ਨੌਜਵਾਨਾਂ ਨੂੰ ਪੱਕੀ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, "ਅੱਜ ਭਾਰਤ ਦਾ ਨੌਜਵਾਨ ਨਵੇਂ ਆਤਮਵਿਸ਼ਵਾਸ ਨਾਲ ਭਰਿਆ ਹੋਇਆ ਹੈ। ਇਹ ਹਰ ਖੇਤਰ ਵਿੱਚ ਆਪਣਾ ਝੰਡਾ ਲਹਿਰਾ ਰਿਹਾ ਹੈ।"
ਇਹ ਵੀ ਪੜ੍ਹੋ - School Holidays: ਸਰਦੀਆਂ ਦੀਆਂ ਛੁੱਟੀਆਂ 'ਤੇ 2 ਮਹੀਨੇ ਬੰਦ ਰਹਿਣਗੇ ਸਕੂਲ
ਇਹ ਰੁਜ਼ਗਾਰ ਮੇਲਾ ਦੇਸ਼ ਭਰ ਵਿੱਚ 45 ਥਾਵਾਂ ’ਤੇ ਲਗਾਇਆ ਗਿਆ। ਚੁਣੇ ਗਏ ਉਮੀਦਵਾਰਾਂ ਨੂੰ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਨਿਯੁਕਤ ਕੀਤਾ ਜਾਵੇਗਾ। ਇਨ੍ਹਾਂ ਵਿੱਚ ਗ੍ਰਹਿ ਮੰਤਰਾਲਾ, ਡਾਕ ਵਿਭਾਗ, ਉੱਚ ਸਿੱਖਿਆ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਵਿੱਤੀ ਸੇਵਾਵਾਂ ਸ਼ਾਮਲ ਹਨ। ਰੋਜ਼ਗਾਰ ਮੇਲਾ 22 ਅਕਤੂਬਰ 2022 ਨੂੰ ਸ਼ੁਰੂ ਹੋਇਆ ਸੀ। ਹਾਲ ਹੀ 'ਚ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਸਰਕਾਰ ਨੇ ਦੱਸਿਆ ਸੀ ਕਿ ਹੁਣ ਤੱਕ ਰੋਜ਼ਗਾਰ ਮੇਲੇ ਰਾਹੀਂ ਕਈ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ - ਖ਼ਾਸ ਖ਼ਬਰ: ਹੁਣ ਘਰ ਬੈਠੇ ਆਨਲਾਈਨ ਖਰੀਦ ਸਕਦੇ ਹੋ ਸਸਤੀਆਂ ਦਾਲਾਂ, ਜਾਣੋ ਕੀਮਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਨਮ ਦਿਨ ਪਾਰਟੀ 'ਚ ਆਏ ਤਿੰਨ ਦੋਸਤਾਂ 'ਤੇ ਫਾਇਰਿੰਗ, ਕੁੜੀ ਤੇ 2 ਨੌਜਵਾਨਾਂ ਦੀ ਮੌਤ
NEXT STORY