ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦੀ ਸ਼ੁਰੂਆਤ ਕਰਦੇ ਹੋਏ ਸੋਮਵਾਰ ਨੂੰ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਅਤੇ ਸਾਬਕਾ ਪ੍ਰਧਾਨ ਮੰਤਰੀਆਂ ਮਨਮੋਹਨ ਸਿੰਘ ਅਤੇ ਐਚਡੀ ਦੇਵਗੌੜਾ ਨੂੰ ਫ਼ੋਨ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।
ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਸੋਮਵਾਰ ਸਵੇਰੇ ਚਾਰਜ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ ਨਾਲ ਗੱਲ ਕੀਤੀ। ਮੋਦੀ ਨੇ ਐਤਵਾਰ ਸ਼ਾਮ ਨੂੰ ਰਾਸ਼ਟਰਪਤੀ ਭਵਨ 'ਚ ਆਯੋਜਿਤ ਇਕ ਸਮਾਰੋਹ 'ਚ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਨਾਲ 30 ਕੈਬਨਿਟ ਮੰਤਰੀਆਂ ਸਮੇਤ ਕੁੱਲ 71 ਮੰਤਰੀਆਂ ਨੇ ਸਹੁੰ ਚੁੱਕੀ।
ਪਾਟਿਲ ਅਤੇ ਸਿੰਘ ਦੋਵੇਂ ਯੂਪੀਏ ਸਰਕਾਰ ਦੌਰਾਨ ਕ੍ਰਮਵਾਰ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਨ, ਜਦੋਂ ਕਿ ਦੇਵਗੌੜਾ ਸੰਯੁਕਤ ਮੋਰਚੇ ਦੀ ਸਰਕਾਰ ਦੌਰਾਨ ਪ੍ਰਧਾਨ ਮੰਤਰੀ ਸਨ, ਜਿਸ ਨੂੰ ਕਾਂਗਰਸ ਦਾ ਸਮਰਥਨ ਪ੍ਰਾਪਤ ਸੀ। ਦੇਵਗੌੜਾ ਦੀ ਪਾਰਟੀ ਜਨਤਾ ਦਲ (ਸੈਕੂਲਰ) ਮੌਜੂਦਾ ਐਨਡੀਏ ਦਾ ਹਿੱਸਾ ਹੈ ਅਤੇ ਉਨ੍ਹਾਂ ਦੇ ਪੁੱਤਰ ਐਚਡੀ ਕੁਮਾਰਸਵਾਮੀ ਨੂੰ ਮੋਦੀ ਸਰਕਾਰ ਵਿੱਚ ਸਟੀਲ ਅਤੇ ਭਾਰੀ ਉਦਯੋਗ ਮੰਤਰੀ ਬਣਾਇਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ’ਚ ‘ਰਾਮੂਵਾਲੀਆ’ ਤੋਂ ਬਾਅਦ ਰਵਨੀਤ ਬਿੱਟੂ ਬਿਨਾਂ ਜਿੱਤੇ ਬਣੇ ਕੇਂਦਰੀ ਮੰਤਰੀ, ਸਾਂਭਣਗੇ ਇਹ ਮੰਤਰਾਲਾ
NEXT STORY