ਨਵੀਂ ਦਿੱਲੀ : ਪੈਰਿਸ ਓਲੰਪਿਕ 2024 ਵਿੱਚ ਭਾਰਤੀ ਹਾਕੀ ਟੀਮ ਨੇ ਸਪੇਨ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ ਸੀ। ਜਿੱਤ ਦੇ ਨਾਲ ਹੀ ਪੀਐੱਮ ਮੋਦੀ ਨੇ ਬਿਨਾਂ ਕਿਸੇ ਦੇਰੀ ਦੇ ਟੀਮ ਇੰਡੀਆ ਨੂੰ ਫੋਨ ਕੀਤਾ ਅਤੇ ਵਧਾਈ ਦਿੱਤੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸੋਸ਼ਲ ਮੀਡੀਆ 'ਤੇ ਭਾਰਤੀ ਹਾਕੀ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ਲਈ ਵਧਾਈ ਦਿੱਤੀ ਹੈ। ਭਾਰਤੀ ਟੀਮ ਆਪਣਾ ਤਗਮਾ ਬਰਕਰਾਰ ਰੱਖਣ ਵਿੱਚ ਸਫਲ ਰਹੀ। ਇਸ ਤੋਂ ਪਹਿਲਾਂ ਭਾਰਤ ਨੇ ਟੋਕੀਓ ਓਲੰਪਿਕ ਵਿੱਚ ਵੀ ਕਾਂਸੀ ਦਾ ਤਗ਼ਮਾ ਜਿੱਤਿਆ ਸੀ।
ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿਚ ਸਪੇਨ ਨੂੰ ਪਲੇਆਫ ਵਿੱਚ 2-1 ਨਾਲ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਭਾਰਤ ਨੇ 50 ਸਾਲਾਂ ਬਾਅਦ ਲਗਾਤਾਰ ਦੂਜੀ ਵਾਰ ਓਲੰਪਿਕ ਵਿੱਚ ਤਮਗਾ ਜਿੱਤਿਆ ਹੈ। ਇਸ ਨਾਲ ਓਲੰਪਿਕ 'ਚ ਅੱਠ ਵਾਰ ਦੀ ਚੈਂਪੀਅਨ ਭਾਰਤੀ ਹਾਕੀ ਟੀਮ ਦਾ ਇਹ 13ਵਾਂ ਤਮਗਾ ਹੈ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ 30ਵੇਂ ਅਤੇ 33ਵੇਂ ਮਿੰਟ ਵਿੱਚ ਗੋਲ ਕੀਤੇ। ਸਪੇਨ ਲਈ ਮਾਰਕ ਮਿਰਾਲੇਸ ਨੇ 18ਵੇਂ ਮਿੰਟ ਵਿੱਚ ਗੋਲ ਕੀਤਾ। ਇਸ ਜਿੱਤ ਦੇ ਨਾਲ ਹੀ ਤਜਰਬੇਕਾਰ ਭਾਰਤੀ ਹਾਕੀ ਗੋਲਕੀਪਰ ਪੀਆਰ ਸ਼੍ਰੀਜੇਸ਼ ਨੇ ਅੰਤਰਰਾਸ਼ਟਰੀ ਹਾਕੀ ਨੂੰ ਅਲਵਿਦਾ ਕਹਿ ਦਿੱਤਾ।
ਰਾਹੁਲ ਗਾਂਧੀ ਨੇ ਭਾਰਤੀ ਹਾਕੀ ਟੀਮ ਨੂੰ ਕਾਂਸੀ ਤਮਗਾ ਜਿੱਤਣ 'ਤੇ ਦਿੱਤੀ ਵਧਾਈ
NEXT STORY