ਨਵੀਂ ਦਿੱਲੀ- ਸੰਵਿਧਾਨ ਨਿਰਮਾਤਾ ਡਾ. ਬਾਬਾ ਸਾਹਿਬ ਅੰਬੇਡਕਰ 'ਤੇ ਬੀਤੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਟਿੱਪਣੀ ਨੂੰ ਲੈ ਕੇ ਵਿਰੋਧੀ ਧਿਰ ਦਾ ਹੰਗਾਮਾ ਵੀ ਜਾਰੀ ਹੈ। ਬੀਤੇ ਕਈ ਦਿਨਾਂ ਤੋਂ ਜਾਰੀ ਹੰਗਾਮਾ ਵੀਰਵਾਰ ਨੂੰ ਸੱਤਾ ਪੱਖ ਅਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਿਚਾਲੇ ਧੱਕਾ-ਮੁੱਕੀ ਦੇ ਰੂਪ ਵਿਚ ਤਬਦੀਲ ਹੋ ਗਿਆ। ਇਸ ਘਟਨਾ 'ਚ ਦੋ ਸੰਸਦ ਮੈਂਬਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਜਿਨ੍ਹਾਂ ਦੋ ਸੰਸਦ ਮੈਂਬਰਾਂ ਨੂੰ ਧੱਕਾ-ਮੁੱਕੀ ਦੌਰਾਨ ਸੱਟਾਂ ਲੱਗੀਆਂ ਹਨ, ਉਨ੍ਹਾਂ ਵਿਚੋਂ ਇਕ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਹੈ। ਜ਼ਖ਼ਮੀ ਸੰਸਦ ਮੈਂਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਰਾਹੁਲ ਗਾਂਧੀ ਨੇ ਧੱਕਾ ਦਿੱਤਾ ਸੀ। ਇਸ ਘਟਨਾ ਵਿਚ ਸੰਸਦ ਮੈਂਬਰ ਮੁਕੇਸ਼ ਰਾਜਪੂਤ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਫਿਲਹਾਲ ਉਹ ਆਈ. ਸੀ. ਯੂ. ਵਿਚ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ਵਿਚ ਜ਼ਖ਼ਮੀ ਦੋਹਾਂ ਸੰਸਦ ਮੈਂਬਰਾਂ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।
ਸੰਸਦ ਕੰਪਲੈਕਸ ਵਿਚ ਵਾਪਰੀ ਇਸ ਘਟਨਾ ਦੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਗਈ। ਪ੍ਰਧਾਨ ਮੰਤਰੀ ਨੇ ਇਸ ਪੂਰੀ ਘਟਨਾ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ। ਨਾਲ ਹੀ ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਆਖ਼ਰਕਾਰ ਇਹ ਘਟਨਾ ਕਿਵੇਂ ਵਾਪਰੀ। ਪ੍ਰਧਾਨ ਮੰਤਰੀ ਮੋਦੀ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਗਿਆ ਹੈ ਕਿ ਇਸ ਘਟਨਾ ਵਿਚ ਕੁਝ ਮਹਿਲਾ ਸੰਸਦ ਮੈਂਬਰਾਂ ਦੇ ਵੀ ਜ਼ਖ਼ਮੀ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ, ਜਿਨ੍ਹਾਂ ਬਾਰੇ ਅਜੇ ਪਤਾ ਕੀਤਾ ਜਾ ਰਿਹਾ ਹੈ।
ਭਾਰੀ ਮਾਤਰਾ 'ਚ ਵਿਦੇਸ਼ੀ ਸ਼ਰਾਬ ਬਰਾਮਦ, ਕਾਰੋਬਾਰੀ ਗ੍ਰਿਫਤਾਰ
NEXT STORY