ਨੈਸ਼ਨਲ ਡੈਸਕ: ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਅੱਜ 12 ਸੂਬਿਆਂ ਦੀਆਂ 93 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਵੋਟਿੰਗ ਪ੍ਰਕੀਰਿਆ ਸ਼ਾਮ 5 ਵਜੇ ਤਕ ਚੱਲੇਗੀ। ਸਵੇਰ ਤੋਂ ਹੀ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਵੋਟ ਪਾਉਣ ਲਈ ਪਹੁੰਚ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਤੀਜੇ ਪੜਾਅ ਤਹਿਤ 93 ਸੀਟਾਂ 'ਤੇ ਵੋਟਿੰਗ ਸ਼ੁਰੂ, ਅਮਿਤ ਸ਼ਾਹ ਸਣੇ ਕਈ ਦਿੱਗਜ ਮੈਦਾਨ 'ਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਚ ਆਪਣੇ ਪੋਲਿੰਗ ਬੂਥ 'ਤੇ ਵੋਟ ਪਾਈ। ਇਸ ਦੌਰਾਨ ਉਨ੍ਹਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਨਜ਼ਰ ਆਏ। ਗ੍ਰਹਿ ਮੰਤਰੀ ਨੇ ਪੋਲਿੰਗ ਬੂਥ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ। ਇਸ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - IAS ਪਰਮਪਾਲ ਕੌਰ ਦੇ ਅਸਤੀਫ਼ੇ ਦੇ ਮਾਮਲੇ 'ਚ ਆਇਆ ਨਵਾਂ ਮੋੜ, ਜਾਣੋ ਵੱਡੀ ਅਪਡੇਟ
ਜ਼ਿਕਰਯੋਗ ਹੈ ਕਿ ਅੱਜ ਬਿਹਾਰ, ਛੱਤੀਸਗੜ੍ਹ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਰਗੇ ਕੁਝ ਪ੍ਰਮੁੱਖ ਸੂਬਿਆਂ ਵਿਚ ਵੋਟਾਂ ਪੈ ਰਹੀਆਂ ਹਨ। ਇਨ੍ਹਾਂ ਸਾਰੀਆਂ ਸੀਟਾਂ 'ਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ 2024: ਤੀਜੇ ਪੜਾਅ ਤਹਿਤ 93 ਸੀਟਾਂ 'ਤੇ ਵੋਟਿੰਗ ਸ਼ੁਰੂ, ਅਮਿਤ ਸ਼ਾਹ ਸਣੇ ਕਈ ਦਿੱਗਜ ਮੈਦਾਨ 'ਚ
NEXT STORY