ਨਵੀਂ ਦਿੱਲੀ- ਰੂਸ ਦੀ ਫੌਜੀ ਕਾਰਵਾਈ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਪੂਰਬੀ ਯੂਰਪੀ ਦੇਸ਼ ਯੂਕ੍ਰੇਨ ਵਿਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਦੇ ਲਈ ਜਾਰੀ ਮੁਹਿੰਮ ਦੇ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਬੈਠਕ ਵਿਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਤੋਂ ਇਲਾਵਾ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਇਹ ਖ਼ਬਰ ਪੜ੍ਹੋ- ਪਾਕਿ-ਆਸਟਰੇਲੀਆ : ਜਾਣੋ ਦੋਵਾਂ ਦੇਸ਼ਾਂ ਦਾ ਇਕ-ਦੂਜੇ ਵਿਰੁੱਧ ਰਿਕਾਰਡ
ਯੂਕ੍ਰੇਨ ਤੋਂ ਭਾਰਤੀਆਂ ਨੂੰ ਸੁਰੱਖਿਅਤ ਵਾਪਿਸ ਲਿਆਉਣ ਦੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰਨ ਦੇ ਲਈ ਪ੍ਰਧਾਨ ਮੰਤਰੀ ਮੋਦੀ ਐਤਵਾਰ ਤੋਂ ਲਗਾਤਾਰ ਬੈਠਕਾਂ ਕਰ ਰਿਹਾ ਹੈ। ਉਨ੍ਹਾਂ ਨੇ ਕਈ ਮੌਕਿਆਂ 'ਤੇ ਕਿਹਾ ਹੈ ਕਿ ਯੂਕ੍ਰੇਨ ਵਿਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਿਸ ਲਿਆਉਣਾ, ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਕਰੀਬ 20,000 ਭਾਰਤੀਆਂ ਵਿਚੋਂ ਹੁਣ ਤੱਕ 6,000 ਨੂੰ ਘਰ ਲਿਆਂਦਾ ਜਾ ਚੁੱਕਿਆ ਹੈ।
ਇਹ ਖ਼ਬਰ ਪੜ੍ਹੋ- ਮਹਿਲਾ ਕ੍ਰਿਕਟ ਵਿਸ਼ਵ ਕੱਪ ਵਿਚ 10 ਫੀਸਦੀ ਦਰਸ਼ਕਾਂ ਨੂੰ ਆਗਿਆ
ਯੂਕ੍ਰੇਨ ਵਿਚ ਹਾਲਾਤ ਵਿਗੜਦੇ ਦੇਖ, ਉੱਥੇ ਸਥਿਤ ਭਾਰਤੀ ਦੂਤਾਵਾਸ ਨੇ ਵਿਦਿਆਰਥੀਆਂ ਸਮੇਤ ਆਪਣੇ ਸਾਰੇ ਨਾਗਰਿਕਾਂ ਨੂੰ ਤੁਰੰਤ ਖਾਰਕੀਵ ਛੱਡਣ ਦੀ ਅਪੀਲ ਕੀਤੀ ਹੈ। ਰੱਖਿਆ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤੀ ਨਾਗਰਿਕਾਂ ਨੂੰ ਤੁਰੰਤ ਪੇਸੋਚਿਨ, ਬਾਬਯੇ ਅਤੇ ਬੇਜ਼ਲੀਡੋਵਕਾ ਪਹੁੰਚਣ ਨੂੰ ਕਿਹਾ ਗਿਆ ਹੈ। ਭਾਰਤੀ ਵਿਦੇਸ਼ ਮੰਤਾਰਾਲਾ ਨੇ ਭਰੋਸਾ ਦਿੱਤਾ ਹੈ ਕਿ ਸਾਰੇ ਪ੍ਰਤੀਕੂਲ ਹਾਲਾਤਾਂ ਦੇ ਬਾਵਜੂਦ ਭਾਰਤ ਸਰਕਾਰ ਯੂਕ੍ਰੇਨ ਵਿਚ ਫਸੇ ਆਪਣੇ ਹਰ ਨਾਗਰਿਕ ਨੂੰ ਸੁਰੱਖਿਅਤ ਵਾਪਿਸ ਲਿਆਏਗੀ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਬਿਹਾਰ : 38 ’ਚੋਂ 31 ਜ਼ਿਲਿਆਂ ’ਚ ਜ਼ਮੀਨ ਹੇਠਲਾ ਪਾਣੀ ਬੇਹੱਦ ਪ੍ਰਦੂਸ਼ਿਤ
NEXT STORY