ਨਵੀਂ ਦਿੱਲੀ- ਅੱਜ ਕ੍ਰਿਸਮਸ ਦਾ ਤਿਉਹਾਰ ਪੂਰੀ ਦੁਨੀਆ 'ਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕ੍ਰਿਸਮਸ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਯਿਸੂ ਮਸੀਹ ਦੀਆਂ ਸਿੱਖਿਆਵਾਂ ਸਮਾਜ ਵਿੱਚ ਸਦਭਾਵਨਾ ਨੂੰ ਮਜ਼ਬੂਤ ਬਣਾਉਂਦੀਆਂ ਰਹਿਣਗੀਆਂ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, "ਸਾਰਿਆਂ ਨੂੰ ਸ਼ਾਂਤੀ, ਦਇਆ ਅਤੇ ਉਮੀਦ ਨਾਲ ਭਰੇ ਖੁਸ਼ੀਆਂ ਭਰੇ ਕ੍ਰਿਸਮਸ ਦੀ ਕਾਮਨਾ ਕਰਦਾ ਹਾਂ। ਯਿਸੂ ਮਸੀਹ ਦੀਆਂ ਸਿੱਖਿਆਵਾਂ ਸਾਡੇ ਸਮਾਜ ਵਿੱਚ ਸਦਭਾਵਨਾ ਨੂੰ ਮਜ਼ਬੂਤ ਕਰਨ।"
ਇਸ ਮਗਰੋਂ ਕ੍ਰਿਸਮਸ ਦੇ ਖ਼ਾਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਦਿੱਲੀ ਦੇ ਕੈਥੇਡ੍ਰਲ ਚਰਚ ਆਫ਼ ਦ ਰਿਡੈਂਪਸ਼ਨ ਪਹੁੰਚੇ। ਉੱਥੇ ਉਨ੍ਹਾਂ ਨੇ ਦਿੱਲੀ ਅਤੇ ਉੱਤਰ ਭਾਰਤ ਦੇ ਈਸਾਈ ਭਾਈਚਾਰੇ ਦੇ ਲੋਕਾਂ ਨਾਲ ਮਿਲ ਕੇ ਪ੍ਰਾਰਥਨਾ ਸਭਾ ਵਿੱਚ ਸ਼ਮੂਲੀਅਤ ਕੀਤੀ।

ਵਾਜਪਾਈ ਦਾ ਕੰਮ ਅਤੇ ਅਗਵਾਈ ਦੇਸ਼ ਦੇ ਵਿਕਾਸ ਲਈ ਬਣੇ ਰਹਿਣਗੇ ਮਾਰਗਦਰਸ਼ਕ : PM ਮੋਦੀ
NEXT STORY