ਨਵੀਂ ਦਿੱਲੀ- ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਾਬਾ ਸਾਹਿਬ ਭੀਮਰਾਵ ਅੰਬੇਡਕਰ ਨੂੰ ਲੈ ਕੇ ਦਿੱਤੇ ਬਿਆਨ 'ਤੇ ਸਿਆਸੀ ਘਮਾਸਾਨ ਮਚਿਆ ਹੋਇਆ ਹੈ। ਵਿਰੋਧੀ ਧਿਰ ਵਲੋਂ ਸੰਸਦ ਵਿਚ ਸਰਕਾਰ 'ਤੇ ਜ਼ੋਰਦਾਰ ਹਮਲਾ ਬੋਲਿਆ ਗਿਆ। ਹੁਣ ਇਸ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਦੇ ਹੱਕ ਵਿਚ ਨਿੱਤਰੇ ਹਨ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ ਹੈ ਕਿ ਕਾਂਗਸ ਅਤੇ ਉਸ ਦਾ ਸੜਿਆ ਹੋਇਆ ਇਕੋ-ਸਿਸਟਮ ਸੋਚਦਾ ਹੈ ਕਿ ਉਨ੍ਹਾਂ ਦੇ ਝੂਠ ਸਾਲਾਂ ਤੋਂ ਉਸ ਦੇ ਮਾੜੇ ਕੰਮਾਂ ਨੂੰ ਲੁਕਾ ਸਕਦੇ ਹਨ, ਖਾਸ ਤੌਰ 'ਤੇ ਜੋ ਅਪਮਾਨ ਉਨ੍ਹਾਂ ਨੇ ਡਾ. ਅੰਬੇਡਕਰ ਦਾ ਕੀਤਾ ਸੀ, ਉਸ ਨੂੰ ਲੁਕਾ ਕੇ ਫਿਰ ਉਹ ਗਲਤੀ ਕਰ ਰਹੇ ਹਨ। ਭਾਰਤ ਦੇ ਲੋਕਾਂ ਨੇ ਵਾਰ-ਵਾਰ ਦੇਖਿਆ ਹੈ ਕਿ ਕਿਵੇਂ ਇਕ ਪਰਿਵਾਰ ਦੀ ਅਗਵਾਈ ਵਾਲੀ ਪਾਰਟੀ ਨੇ ਡਾ. ਅੰਬੇਡਕਰ ਦੀ ਵਿਰਾਸਤ ਨੂੰ ਮਿਟਾਉਣ ਅਤੇ SC/ST ਭਾਈਚਾਰਿਆਂ ਨੂੰ ਅਪਮਾਨਿਤ ਕਰਨ ਲਈ ਹਰ ਸੰਭਵ ਗੰਦੀ ਚਾਲ ਚੱਲੀ ਹੈ।
ਅਮਿਤ ਸ਼ਾਹ ਨੇ ਕੀ ਕਿਹਾ ਸੀ?
ਅਮਿਤ ਸ਼ਾਹ ਨੇ ਮੰਗਲਵਾਰ ਨੂੰ ਸੰਵਿਧਾਨ ਦੇ 75 ਸਾਲ ਪੂਰੇ ਹੋਣ 'ਤੇ ਬਹਿਸ ਦੌਰਾਨ ਸਦਨ ਨੂੰ ਸੰਬੋਧਨ ਕੀਤਾ। ਇਸ ਦੌਰਾਨ ਅਮਿਤ ਸ਼ਾਹ ਨੇ ਕਿਹਾ ਸੀ ਕਿ ਬੀ. ਆਰ. ਅੰਬੇਡਕਰ ਦਾ ਨਾਂ ਲੈਣਾ ਹੁਣ ‘ਫੈਸ਼ਨ’ ਬਣ ਗਿਆ ਹੈ। ਹੁਣ ਇਹ ਇਕ ਫੈਸ਼ਨ ਬਣ ਗਿਆ ਹੈ- ਅੰਬੇਡਕਰ, ਅੰਬੇਡਕਰ, ਅੰਬੇਡਕਰ, ਅੰਬੇਡਕਰ, ਅੰਬੇਡਕਰ। ਜੇ ਤੁਸੀਂ ਰੱਬ ਦਾ ਇੰਨਾ ਨਾਮ ਲੈ ਲਿਆ ਹੁੰਦਾ, ਤਾਂ ਸੱਤ ਜਨਮਾਂ ਲਈ ਸਵਰਗ ਮਿਲ ਜਾਣਾ ਸੀ।
ਕਾਂਗਰਸ ਨੇ ਕੀਤੀ ਮੁਆਫ਼ੀ ਦੀ ਮੰਗ
ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਸੰਦਰਭ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੀ ਗਈ ਟਿੱਪਣੀ 'ਤੇ ਬੁੱਧਵਾਰ ਨੂੰ ਸੰਸਦ ਕੰਪਲੈਕਸ 'ਚ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਸ਼ਾਹ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ।
ਕੈਂਸਰ ਛੂ-ਮੰਤਰ! ਰੂਸ ਵਲੋਂ ਟੀਕਾ ਲੱਭਣ ਦਾ ਦਾਅਵਾ, ਪੂਰੇ ਦੇਸ਼ ਨੂੰ ਲੱਗੇਗਾ ਫਰੀ
NEXT STORY