ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਗਾਨਿਸਤਾਨ 'ਚ ਗੁਰਦੁਆਰੇ 'ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪਰਵਾਨ 'ਤੇ ਹੋਏ ਕਾਇਰਤਾਪੂਰਨ ਅੱਤਵਾਦੀ ਹਮਲੇ ਤੋਂ ਮੈਂ ਸਦਮੇ 'ਚ ਹਾਂ। ਪੀ.ਐੱਮ. ਮੋਦੀ ਨੇ ਟਵੀਟ ਕਰ ਕਿਹਾ, ''ਕਾਬੁਲ ਦੇ ਕਰਤੇ ਪਰਵਾਨ ਗੁਰਦੁਆਰੇ 'ਤੇ ਕਾਇਰਤਾਪੂਰਨ ਅੱਤਵਾਦੀ ਹਮਲੇ ਤੋਂ ਸਦਮੇ 'ਚ ਹਾਂ। ਮੈਂ ਇਸ ਵਹਿਸ਼ੀ ਹਮਲੇ ਦੀ ਨਿੰਦਾ ਕਰਦਾ ਹਾਂ ਤੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਭਲਾਈ ਲਈ ਅਰਦਾਸ ਕਰਦਾ ਹਾਂ।"
ਖ਼ਬਰ ਇਹ ਵੀ : ਨਾਜਾਇਜ਼ ਮਾਈਨਿੰਗ ਦੇ ਦੋਸ਼ ’ਚ ਸਾਬਕਾ ਵਿਧਾਇਕ ਰਿਮਾਂਡ ’ਤੇ, ਉਥੇ 'ਅਗਨੀਪਥ' ਨੇ ਖੜ੍ਹਾ ਕੀਤਾ ਬਵਾਲ, ਪੜ੍ਹੋ TOP 10
ਦੱਸ ਦੇਈਏ ਕਿ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸਿੱਖ ਗੁਰਦੁਆਰੇ 'ਚ ਕਈ ਧਮਾਕੇ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਹੋਈਆਂ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਧਮਾਕੇ ਦੀ ਵੀਡੀਓ ਸ਼ੇਅਰ ਕਰਦਿਆਂ 'ਟੋਲੋ ਨਿਊਜ਼' ਨੇ ਟਵੀਟ ਕੀਤਾ ਕਿ ਧਮਾਕਾ ਕਾਬੁਲ ਦੇ ਕਰਤੇ ਪਰਵਾਨ ਇਲਾਕੇ 'ਚ ਹੋਇਆ। ਇਲਾਕੇ 'ਚ ਗੋਲੀਬਾਰੀ ਦੀਆਂ ਵੀ ਖ਼ਬਰਾਂ ਹਨ। ਇਸੇ ਖੇਤਰ ਵਿੱਚ ਕਰਤੇ ਪਰਵਾਨ ਗੁਰਦੁਆਰਾ ਸਥਿਤ ਹੈ। ਧਮਾਕੇ ਅਤੇ ਗੋਲੀਬਾਰੀ 'ਚ ਮਰਨ ਵਾਲਿਆਂ ਦੀ ਗਿਣਤੀ ਦਾ ਅਜੇ ਪਤਾ ਨਹੀਂ ਲੱਗ ਸਕਿਆ।
ਇਹ ਵੀ ਪੜ੍ਹੋ : 'ਅਗਨੀਪਥ' ਦੀ ਦਹਿਸ਼ਤ ਦੇ ਸਾਏ 'ਚ ਦਿਨ ਗੁਜ਼ਰ ਰਹੇ ਰੇਲ ਯਾਤਰੀ, ਕਈ ਟਰੇਨਾਂ ਰੱਦ
ਵਿਦੇਸ਼ ਮੰਤਰਾਲੇ (MEA) ਨੇ ਟਵੀਟ ਕੀਤਾ, "ਅਸੀਂ ਕਾਬੁਲ ਸ਼ਹਿਰ ਦੇ ਇਕ ਪਵਿੱਤਰ ਗੁਰਦੁਆਰੇ 'ਤੇ ਹਮਲੇ ਦੀ ਘਟਨਾ ਤੋਂ ਡੂੰਘੇ ਚਿੰਤਤ ਹਾਂ। ਅਸੀਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਹੋਰ ਘਟਨਾਵਾਂ ਬਾਰੇ ਹੋਰ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ।'' ਐਸੋਸੀਏਟਿਡ ਪ੍ਰੈੱਸ ਦੇ ਅਨੁਸਾਰ, ਤਾਲਿਬਾਨ ਦੇ ਗ੍ਰਹਿ ਮੰਤਰਾਲੇ ਦੁਆਰਾ ਨਿਯੁਕਤ ਕੀਤੇ ਗਏ ਬੁਲਾਰੇ ਅਬਦੁਲ ਨਫੀ ਤਾਕੌਰ ਨੇ ਹਮਲੇ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਉਨ੍ਹਾਂ ਨੇ ਹਮਲੇ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ ਜਾਂ ਹੋਰ ਵੇਰਵੇ ਸਾਂਝੇ ਨਹੀਂ ਕੀਤੇ। ਫਿਲਹਾਲ ਕਿਸੇ ਨੇ ਵੀ ਗੁਰਦੁਆਰੇ 'ਤੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਨਾਜਾਇਜ਼ ਮਾਈਨਿੰਗ ਦੇ ਦੋਸ਼ ’ਚ ਸਾਬਕਾ ਵਿਧਾਇਕ ਰਿਮਾਂਡ ’ਤੇ, ਉਥੇ 'ਅਗਨੀਪਥ' ਨੇ ਖੜ੍ਹਾ ਕੀਤਾ ਬਵਾਲ, ਪੜ੍ਹੋ TOP 10
NEXT STORY