ਨਵੀਂ ਦਿੱਲੀ— ਪ੍ਰਧਾਨ ਮੰਤਰੀ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕ ਲੋਕਾਂ ਪ੍ਰਤੀ ਹਮਦਰਦੀ ਜਤਾਉਂਦੇ ਹੋਏ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਹਿਮਾਚਲ ਦੇ ਕੁੱਲੂ ਜ਼ਿਲ੍ਹੇ 'ਚ ਵੀਰਵਾਰ ਨੂੰ ਹੋਏ ਬੱਸ ਹਾਦਸੇ 'ਚ ਘੱਟ ਤੋਂ ਘੱਟ 25 ਲੋਕਾਂ ਦੀ ਮੌਤ ਹੋ ਗਈ ਹੈ।

ਮੋਦੀ ਨੇ ਹਾਦਸੇ 'ਤੇ ਸ਼ੌਕ ਜਤਾਉਂਦਿਆਂ ਟਵੀਟ ਕੀਤੀ ਕਿ ''ਕੁੱਲੂ 'ਚ ਬੱਸ ਹਾਦਸੇ ਦੀ ਜਾਣਕਾਰੀ ਮਿਲਣ 'ਤੇ ਗਹਿਰਾ ਦੁੱਖ ਹੋਇਆ ਹੈ। ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕ ਲੋਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਹੈ ਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਾਰੀਆਂ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।''

''ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਬੱਸ ਹਾਦਸੇ 'ਚ ਸ਼ਿਕਾਰ ਹੋਏ ਮ੍ਰਿਤਕ ਲੋਕਾਂ ਪ੍ਰਤੀ ਗਹਰੀ ਹਮਦਰਦੀ ਜਤਾਈ ਹੈ। ਗਾਂਧੀ ਨੇ ਇਸ ਭਿਆਨਕ ਹਾਦਸੇ 'ਚ ਮ੍ਰਿਤਕ ਲੋਕਾਂ ਪ੍ਰਤੀ ਹਮਦਰਦੀ ਜਤਾਉਂਦਿਆਂ ਕਿਹਾ ਕਿ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਉਨ੍ਹਾਂ ਨੇ ਖੇਤਰ ਦੇ ਕਾਂਗਰੀ ਵਰਕਰਾਂ ਨੂੰ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੀ ਮਦਦ ਕਰਨ ਲਈ ਕਿਹਾ ਹੈ।''

ਦੱਸਣਯੋਗ ਹੈ ਕਿ ਇਕ ਨਿੱਜੀ ਬੱਸ 'ਚ ਕਰੀਬ 50 ਲੋਕ ਸਵਾਰ ਸਨ ਤੇ ਉਹ ਕੁੱਲੂ ਜ਼ਿਲ੍ਹੇ 'ਚ ਵੀਰਵਾਰ ਨੂੰ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ ਘੱਟ ਤੋਂ ਘੱਟ 25 ਲੋਕਾਂ ਦੀ ਮੌਤ ਹੋ ਗਈ ਤੇ 20 ਤੋਂ ਜ਼ਿਆਦਾ ਯਾਤਰੀ ਜ਼ਖਮੀ ਹੋ ਗਏ।
ਕਾਂਗਰਸ ਨੇ DMK ਤੋਂ ਮੰਗੀ ਮਨਮੋਹਨ ਸਿੰਘ ਲਈ ਰਾਜਸਭਾ ਦੀ ਸੀਟ
NEXT STORY