ਨਵੀਂ ਦਿੱਲੀ: ਜੇ. ਡੀ. ਯੂ. ਦੇ ਸਾਬਕਾ ਪ੍ਰਧਾਨ ਸ਼ਰਦ ਯਾਦਵ ਦਾ ਵੀਰਵਾਰ ਰਾਤ ਨੂੰ 75 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਦ ਯਾਦਵ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਮਾਤਮ 'ਚ ਬਦਲੀਆਂ ਖੁਸ਼ੀਆਂ, ਲੋਹੜੀ ਮਨਾ ਕੇ ਪਰਤ ਰਹੇ ਪਰਿਵਾਰ ਦੀ ਗੱਡੀ ਪਲਟੀ, 5 ਜੀਆਂ ਦੀ ਮੌਤ, 1 ਜ਼ਖ਼ਮੀ
ਪੀ.ਐੱਮ. ਮੋਦੀ ਨੇ ਟਵੀਟ ਵਿਚ ਕਿਹਾ- "ਸ਼੍ਰੀ ਸ਼ਰਦ ਯਾਦਵ ਦੇ ਦੇਹਾਂਤ ਤੋਂ ਬਹੁਤ ਦੁਖ ਹੋਇਆ। ਆਪਣੇ ਲੰਬੇ ਜਨਤਕ ਜੀਵਨ ਵਿਚ ਉਨ੍ਹਾਂ ਨੇ ਆਪਣੇ ਆਪ ਨੂੰ ਇਕ ਸੰਸਦ ਮੈਂਬਰ ਅਤੇ ਮੰਤਰੀ ਵਜੋਂ ਸਥਾਪਤ ਕੀਤਾ। ਉਹ ਡਾ: ਲੋਹੀਆ ਦੇ ਆਦਰਸ਼ਾਂ ਤੋਂ ਬਹੁਤ ਪ੍ਰਭਾਵਿਤ ਸਨ। ਮੈਂ ਹਮੇਸ਼ਾ ਸਾਡੀ ਗੱਲਬਾਤ ਨੂੰ ਸੰਜੋ ਕੇ ਰੱਖਾਂਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ। ਓਮ ਸ਼ਾਂਤੀ।"
ਇਹ ਖ਼ਬਰ ਵੀ ਪੜ੍ਹੋ - CM ਮਾਨ ਵੱਲੋਂ 'ਟੀਮ ਰੰਗਲਾ ਪੰਜਾਬ' ਦਾ ਵਿਸਥਾਰ, ਵੱਖ-ਵੱਖ ਚੇਅਰਮੈਨਾਂ ਦੀਆਂ ਕੀਤੀਆਂ ਨਿਯੁਕਤੀਆਂ
ਜ਼ਿਕਰਯੋਗ ਹੈ ਕਿ ਸਾਬਕਾ ਕੇਂਦਰੀ ਮੰਤਰੀ ਅਤੇ ਜਨਤਾ ਦਲ ਯੂਨਾਈਟਿਡ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਸ਼ਰਦ ਯਾਦਵ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੇ 75 ਸਾਲ ਦੀ ਉਮਰ ’ਚ ਆਖਰੀ ਸਾਹ ਲਏ। ਸ਼ਰਦ ਯਾਦਵ ਨੂੰ ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਲੰਬੇ ਸਮੇਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਸ਼ਰਦ ਯਾਦਵ 2003 ’ਚ ਜਨਤਾ ਦਲ ਦੇ ਗਠਨ ਤੋਂ ਬਾਅਦ ਲੰਬੇ ਸਮੇਂ ਤੱਕ ਪਾਰਟੀ ਦੇ ਪ੍ਰਧਾਨ ਰਹੇ। ਉਹ 7 ਵਾਰ ਲੋਕ ਸਭਾ ਮੈਂਬਰ ਵੀ ਰਹੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
JDU ਦੇ ਸਾਬਕਾ ਪ੍ਰਧਾਨ ਸ਼ਰਦ ਯਾਦਵ ਦਾ ਦਿਹਾਂਤ, 75 ਸਾਲ ਦੀ ਉਮਰ ’ਚ ਲਏ ਆਖਰੀ ਸਾਹ
NEXT STORY