ਨਵੀਂ ਦਿੱਲੀ- ਪ੍ਰਸਿੱਧ ਭਰਤਨਾਟਿਅਮ ਡਾਂਸਰ ਯਾਮਿਨੀ ਕ੍ਰਿਸ਼ਨਾਮੂਰਤੀ ਨੇ ਕੱਲ੍ਹ, ਸ਼ਨੀਵਾਰ, 3 ਅਗਸਤ ਨੂੰ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। 84 ਸਾਲ ਦੀ ਉਮਰ 'ਚ ਉਨ੍ਹਾਂ ਦੀ ਮੌਤ ਹੋ ਗਈ। ਡਾਂਸਰ ਦੇ ਮੈਨੇਜਰ ਅਤੇ ਸੈਕੇਟਰੀ ਗਣੇਸ਼ ਨੇ ਇਸ ਦੁਖਦ ਖ਼ਬਰ ਦੀ ਪੁਸ਼ਟੀ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾਂਸਰ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਅੱਜ ਐਤਵਾਰ ਨੂੰ ਉਸ ਨੇ ਐਕਸ 'ਤੇ ਪੋਸਟ ਸਾਂਝੀ ਕੀਤੀ ਹੈ।

ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ
ਪੀ.ਐਮ. ਮੋਦੀ ਨੇ ਐਕਸ 'ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ, 'ਡਾ. ਯਾਮਿਨੀ ਕ੍ਰਿਸ਼ਨਾਮੂਰਤੀ ਦੇ ਦਿਹਾਂਤ ਦੀ ਖਬਰ ਤੋਂ ਬਹੁਤ ਦੁਖੀ ਹਾਂ। ਭਾਰਤੀ ਸ਼ਾਸਤਰੀ ਨ੍ਰਿਤ ਪ੍ਰਤੀ ਉਸ ਦੀ ਉੱਤਮਤਾ ਅਤੇ ਸਮਰਪਣ ਨੇ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ ਹੈ ਅਤੇ ਸਾਡੇ ਸੱਭਿਆਚਾਰਕ ਲੈਂਡਸਕੇਪ 'ਤੇ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਨੇ ਸਾਡੇ ਵਿਰਸੇ ਨੂੰ ਅਮੀਰ ਕਰਨ ਲਈ ਬਹੁਤ ਕੰਮ ਕੀਤਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਸੰਵੇਦਨਾ। ਓਮ ਸ਼ਾਂਤੀ'।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੌਰਿਆ ਨੇ ਯੂ. ਪੀ. ’ਚ ਇਕ ਹੋਰ ਹਮਲਾ ਕੀਤਾ
NEXT STORY