ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜਵਾਦੀ ਪਾਰਟੀ (ਸਪਾ) ਸੰਸਥਾਪਕ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ’ਤੇ ਸੋਮਵਾਰਨ ਨੂੰ ਦੁੱਖ ਪ੍ਰਗਟਾਇਆ। ਪ੍ਰਧਾਨ ਮੰਤਰੀ ਨੇ ਟਵਿੱਟਰ ’ਤੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ, ‘‘ਜਦੋਂ ਅਸੀਂ ਆਪਣੇ-ਆਪਣੇ ਸੂਬਿਆਂ (ਗੁਜਰਾਤ ਅਤੇ ਉੱਤਰ ਪ੍ਰਦੇਸ਼) ਦੇ ਮੁੱਖ ਮੰਤਰੀ ਸੀ, ਤਾਂ ਉਨ੍ਹਾਂ ਨਾਲ ਕਈ ਵਾਰ ਗੱਲਬਾਤ ਦਾ ਮੌਕਾ ਮਿਲਿਆ। ਦੋਸਤੀ ਹਮੇਸ਼ਾ ਬਣੀ ਰਹੀ ਅਤੇ ਮੈਂ ਹਮੇਸ਼ਾ ਉਨ੍ਹਾਂ ਦੇ ਵਿਚਾਰਾਂ ਨੂੰ ਸੁਣਨ ਲਈ ਉਤਸੁਕ ਰਹਿੰਦਾ ਸੀ। ਉਨ੍ਹਾਂ ਦੇ ਦਿਹਾਂਤ ਤੋਂ ਦੁਖੀ ਹਾਂ। ਪਰਿਵਾਰ ਅਤੇ ਉਨ੍ਹਾਂ ਦੇ ਲੱਖਾਂ ਸਮਰਥਕਾਂ ਪ੍ਰਤੀ ਮੇਰੀ ਹਮਦਰਦੀ।’’
ਇਹ ਵੀ ਪੜ੍ਹੋ- ਉੱਤਰ ਪ੍ਰਦੇਸ਼ ਦੇ ਸਾਬਕਾ CM ਮੁਲਾਇਮ ਸਿੰਘ ਯਾਦਵ ਦਾ ਦਿਹਾਂਤ
ਦੱਸਣਯੋਗ ਹੈ ਕਿ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ਮੁਲਾਇਮ ਸਿੰਘ ਯਾਦਵ ਦਾ ਇਲਾਜ ਚੱਲ ਰਿਹਾ ਸੀ। 22 ਅਗਸਤ ਨੂੰ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ’ਚ ਇਲਾਜ ਦੌਰਾਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ 82 ਸਾਲ ਦੇ ਸਨ। ਮੁਲਾਇਮ ਦੇ ਪੁੱਤਰ ਅਤੇ ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੇ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਦਿੱਤੀ। ਸਪਾ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਅਖਿਲੇਸ਼ ਦੇ ਹਵਾਲੇ ਤੋਂ ਟਵੀਟ ਕੀਤਾ ਗਿਆ, ‘‘ਮੇਰੇ ਸਤਿਕਾਰਯੋਗ ਪਿਤਾ ਜੀ ਅਤੇ ਸਾਰਿਆਂ ਦੇ ਨੇਤਾ ਜੀ ਨਹੀਂ ਰਹੇ।’’
ਇਹ ਵੀ ਪੜ੍ਹੋ- ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਵੇਖੋ ਬਰਫ਼ਬਾਰੀ ਨਾਲ ਢਕੇ ਗੁਰਦੁਆਰਾ ਸਾਹਿਬ ਦੀਆਂ ਤਸਵੀਰਾਂ
ਇਹ ਵੀ ਪੜ੍ਹੋ- 10 ਸਾਲ ਦੇ ਸ਼ੌਰਿਆਜੀਤ ਦਾ ਨੈਸ਼ਨਲ ਗੇਮਜ਼ ’ਚ ਜਲਵਾ, PM ਮੋਦੀ ਵੀ ਹੋਏ ਮੁਰੀਦ
ਹਰਿਆਣਾ ਦੇ ਕੈਥਲ 'ਚ ਜੰਗਲ 'ਚੋਂ ਮਿਲੀ 7 ਸਾਲਾ ਬੱਚੀ ਦੀ ਅੱਧ ਸੜੀ ਲਾਸ਼
NEXT STORY