ਨਵੀਂ ਦਿੱਲੀ - ਪੈਰਿਸ ਪੈਰਾਲੰਪਿਕ 2024 ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਇਸ ਲੜੀ ਵਿੱਚ ਤੀਰਅੰਦਾਜ਼ ਹਰਵਿੰਦਰ ਸਿੰਘ ਨੇ ਸੋਨ ਤਗਮਾ ਜਿੱਤਿਆ ਹੈ। ਪੈਰਾਲੰਪਿਕ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਨੇ ਤੀਰਅੰਦਾਜ਼ੀ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤਿਆ ਹੈ। 4 ਸਤੰਬਰ (ਬੁੱਧਵਾਰ) ਨੂੰ 33 ਸਾਲਾ ਹਰਵਿੰਦਰ ਨੇ ਪੁਰਸ਼ਾਂ ਦੇ ਵਿਅਕਤੀਗਤ ਰਿਕਰਵ ਓਪਨ ਦੇ ਫਾਈਨਲ ਵਿੱਚ ਪੋਲੈਂਡ ਦੇ ਲੁਕਾਸ ਸਿਜ਼ੇਕ ਨੂੰ 6-0 ਨਾਲ ਹਰਾਇਆ। ਮੌਜੂਦਾ ਪੈਰਾਲੰਪਿਕ ਖੇਡਾਂ ਵਿੱਚ ਭਾਰਤ ਦਾ ਇਹ ਚੌਥਾ ਸੋਨ ਤਮਗਾ ਸੀ। ਹਰਵਿੰਦਰ ਦੇ ਸੋਨ ਤਗਮੇ ਨਾਲ ਭਾਰਤ ਦੇ ਮੈਡਲਾਂ ਦੀ ਗਿਣਤੀ ਹੁਣ 22 ਹੋ ਗਈ ਹੈ। ਭਾਰਤ ਨੇ ਹੁਣ ਤੱਕ 4 ਸੋਨ, 7 ਚਾਂਦੀ ਅਤੇ 11 ਕਾਂਸੀ ਦੇ ਤਗਮੇ ਜਿੱਤੇ ਹਨ।
ਪੀ.ਐੱਮ. ਮੋਦੀ ਨੇ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਨ ਤਮਗਾ ਜੇਤੂ ਹਰਵਿੰਦਰ ਸਿੰਘ ਨੂੰ ਵਧਾਈ ਦਿੱਤੀ ਹੈ। ਪੀ.ਐਮ ਮੋਦੀ ਨੇ ਲਿਖਿਆ, 'ਪੈਰਾ ਤੀਰਅੰਦਾਜ਼ੀ ਵਿੱਚ ਇੱਕ ਬਹੁਤ ਹੀ ਖਾਸ ਗੋਲਡ ਮੈਡਲ। ਪੈਰਾਲੰਪਿਕ 2024 ਵਿੱਚ ਪੁਰਸ਼ਾਂ ਦੇ ਵਿਅਕਤੀਗਤ ਰਿਕਰਵ ਓਪਨ ਵਿੱਚ ਸੋਨ ਤਗਮਾ ਜਿੱਤਣ ਲਈ ਹਰਵਿੰਦਰ ਸਿੰਘ ਨੂੰ ਵਧਾਈ। ਉਸਦੀ ਸ਼ੁੱਧਤਾ, ਫੋਕਸ ਅਤੇ ਅਟੱਲ ਆਤਮਾ ਸ਼ਾਨਦਾਰ ਹੈ। ਭਾਰਤ ਉਸ ਦੀ ਇਸ ਪ੍ਰਾਪਤੀ ਤੋਂ ਬਹੁਤ ਖੁਸ਼ ਹੈ।
ਸੜਕ ਪਾਰ ਕਰਦੇ ਸਮੇਂ ਈਅਰਫੋਨ ਲਾਉਣਾ ਪਿਆ ਭਾਰੀ, ਬੱਸ ਦੀ ਲਪੇਟ 'ਚ ਆਉਣ ਨਾਲ ਮੌਤ
NEXT STORY