ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਾਰਤੀ ਪੁਰਸ਼ ਹਾਕੀ ਟੀਮ ਨੂੰ ਏਸ਼ੀਆਈ ਹਾਕੀ ਚੈਂਪੀਅਨਸ ਟਰਾਫੀ 2024 ਜਿੱਤਣ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਦੇਸ਼ ਦਾ ਮਾਣ ਵਧਾਇਆ ਹੈ। ਟੂਰਨਾਮੈਂਟ ਵਿੱਚ ਅਜੇਤੂ ਰਹੀ ਭਾਰਤੀ ਹਾਕੀ ਟੀਮ ਨੇ ਸਖ਼ਤ ਮੁਕਾਬਲੇ ਵਿੱਚ ਮੇਜ਼ਬਾਨ ਚੀਨ ਨੂੰ 1-0 ਨਾਲ ਹਰਾ ਕੇ ਪੰਜਵੀਂ ਵਾਰ ਏਸ਼ਿਆਈ ਚੈਂਪੀਅਨਜ਼ ਟਰਾਫ਼ੀ ਦਾ ਖ਼ਿਤਾਬ ਜਿੱਤ ਲਿਆ ਹੈ। ਪਹਿਲੇ ਤਿੰਨ ਕੁਆਰਟਰ ਤੱਕ ਕੋਈ ਵੀ ਟੀਮ ਗੋਲ ਨਹੀਂ ਕਰ ਸਕੀ। ਅੰਤ ਵਿੱਚ ਡਿਫੈਂਡਰ ਜੁਗਰਾਜ ਸਿੰਘ ਨੇ ਮੈਦਾਨੀ ਗੋਲ ਕਰਕੇ ਟੀਮ ਨੂੰ ਜਿੱਤ ਦਿਵਾਈ।
ਮੋਦੀ ਨੇ 'ਐਕਸ' 'ਤੇ ਪੋਸਟ ਕੀਤਾ, "ਏਸ਼ੀਅਨ ਪੁਰਸ਼ ਹਾਕੀ ਚੈਂਪੀਅਨਜ਼ ਟਰਾਫੀ 2024 ਜਿੱਤਣ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈਆਂ।" ਪ੍ਰਧਾਨ ਮੰਤਰੀ ਨੇ ਕਿਹਾ, ''ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ, ਅਡੋਲ ਭਾਵਨਾ ਅਤੇ ਸਮਰਪਣ ਨੇ ਦੇਸ਼ ਨੂੰ ਮਾਣ ਦਿੱਤਾ ਹੈ।" ਹਰਮਨਪ੍ਰੀਤ ਸਿੰਘ ਦੀ ਟੀਮ ਲਈ ਇਹ ਮੈਚ ਬਿਲਕੁਲ ਵੀ ਆਸਾਨ ਨਹੀਂ ਸੀ। ਪਹਿਲੇ ਤਿੰਨ ਕੁਆਰਟਰਾਂ ਵਿੱਚ ਚੀਨੀ ਡਿਫੈਂਡਰਾਂ ਨੇ ਭਾਰਤ ਨੂੰ ਗੋਲ ਕਰਨ ਦਾ ਕੋਈ ਮੌਕਾ ਨਹੀਂ ਦਿੱਤਾ। ਪੈਰਿਸ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਭਾਰਤੀ ਟੀਮ ਲਈ ਜੁਗਰਾਜ ਨੇ 51ਵੇਂ ਮਿੰਟ ਵਿੱਚ ਗੋਲ ਕੀਤਾ। ਚੀਨ ਦੂਜੀ ਵਾਰ ਕਿਸੇ ਅੰਤਰਰਾਸ਼ਟਰੀ ਟੂਰਨਾਮੈਂਟ ਦਾ ਫਾਈਨਲ ਖੇਡ ਰਿਹਾ ਸੀ।
ਅਨੁਰਾਗ ਗਰਗ ਐੱਨ. ਸੀ. ਬੀ. ਦੇ ਨਵੇਂ ਡਾਇਰੈਕਟਰ ਜਨਰਲ ਨਿਯੁਕਤ
NEXT STORY